ਵਿਵਾਦਾਂ ‘ਚ ਘਿਰੇ ਅਮ੍ਰਿਤਪਾਲ ਸਿੰਘ ਐਨਆਰਆਈ ਕੁੜੀ ਨਾਲ ਲੈਣ ਜਾ ਰਹੇ ਲਾਵਾਂ!

Published: 

09 Feb 2023 18:50 PM

ਅੰਮ੍ਰਿਤਪਾਲ ਸਿੰਘ ਸ਼ੁੱਕਰਵਾਰ ਨੂੰ ਕਿਰਨਦੀਪ ਕੌਰ ਨਾਂਅ ਦੀ ਐਨਆਰਆਈ ਕੁੜੀ ਨਾਲ ਲਾਵਾਂ ਲੈਣ ਜਾ ਰਹੇ ਹਨ। ਕਿਰਨਦੀਪ ਕੌਰ ਲੰਡਨ ਨਿਵਾਸੀ ਪਿਆਰਾ ਸਿੰਘ ਦੀ ਬੇਟੀ ਹੈ।

ਵਿਵਾਦਾਂ ਚ ਘਿਰੇ ਅਮ੍ਰਿਤਪਾਲ ਸਿੰਘ ਐਨਆਰਆਈ ਕੁੜੀ ਨਾਲ ਲੈਣ ਜਾ ਰਹੇ ਲਾਵਾਂ!

ਜਰਨੈਲ ਸਿੰਘ ਭਿੰਡਰਾਂ ਭਿੰਡਰਾਂਵਾਲੇ ਦੇ ਰਾਹ 'ਤੇ ਚੱਲਣਾ ਚਾਹੁੰਦਾ ਸੀ ਅੰਮ੍ਰਿਤਪਾਲ ਸਿੰਘ, ਹੁਣ NSA ਲਗਾਉਣ ਦੀ ਤਿਆਰੀ।

Follow Us On

ਜਲੰਧਰ। ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਦਾ ਵਿਆਹ ਸ਼ੁੱਕਰਵਾਰ ਨੂੰ ਜਲੰਧਰ ਸਥਿਤ ਛੇਵੀਂ ਪਾਤਸ਼ਾਹੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਚਰਨ ਸਪਰਸ ਧਰਤੀ ਪਿੰਡ ਫਤਿਹਪੁਰ ਵਿਖੇ ਹੋਵੇਗਾ। ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਲੜਕੀ ਐਨਆਰਆਈ ਹੈ ਅਤੇ ਇਹ ਵਿਆਹ ਬਹੁਤ ਹੀ ਸਾਦੇ ਢੰਗ ਨਾਲ ਹੋ ਰਿਹਾ ਹੈ ।

ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਵਿਆਹ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਨਾਲ ਹੋਣ ਜਾ ਰਿਹਾ ਹੈ। ਇਸ ਸਬੰਧੀ ਅੰਮ੍ਰਿਤਪਾਲ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਉਪਲੱਬਧ ਨਹੀਂ ਹੋ ਸਕੇ। ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਨੇ ਇਹ ਕਹਿ ਕੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਕਿ ਇਹ ਕਿਸੇ ਦੀ ਨਿੱਜੀ ਜ਼ਿੰਦਗੀ ਹੈ। ਜਿਕਰਯੋਗ ਹੈ ਕਿ ਅਜੇ ਤੱਕ ਇਸ ਵਿਆਹ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ, ਇਹ ਜਾਣਕਾਰੀ ਸਿਰਫ ਸੂਤਰਾਂ ਤੋਂ ਮਿਲੀ ਹੈ । ਸੂਤਰ ਦੱਸਦੇ ਹਨ ਕਿ ਅੰਮ੍ਰਿਤਪਾਲ ਸਿੰਘ ਕੱਲ ਉਨ੍ਹਾਂ ਦਾ ਅਨੰਦ ਕਾਰਜ ਸ਼ੁਕੱਰਵਾਰ ਸਵੇਰੇ 10 ਵਜੇ ਹੋਵੇਗਾ। ਜਿੱਥੇ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ।

ਕੌਣ ਹੈ ਭਾਈ ਅੰਮ੍ਰਿਤਪਾਲ ਸਿੰਘ?

26 ਜਨਵਰੀ 2021 ਨੂੰ ਲਾਲ ਕਿਲੇ ਦੀ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਨੇ ਵਾਰਿਸ ਪੰਜਾਬ ਦੇ ਨਾਂ ਦੀ ਸੰਸਥਾ ਬਣਾਈ ਸੀ। ਉਨ੍ਹਾਂ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ ਇਸ ਦੇ ਜਥੇਦਾਰ ਦਾ ਅਹੁਦਾ ਖਾਲੀ ਹੋ ਗਿਆ ਸੀ। ਜਿਸ ਤੋਂ ਬਾਅਦ ਭਾਈ ਅੰਮ੍ਰਿਤਪਾਲ ਨੂੰ ਇਸ ਦੀ ਕਮਾਨ ਸੌਂਪੀ ਗਈ । ਵਾਰਿਸ ਪੰਜਾਬ ਦੀ ਜਥੇਬੰਦੀ ਦੇ ਨਵ-ਨਿਯੁਕਤ ਜਥੇਦਾਰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ ਨੂੰ ਲੈ ਕੇ ਕੇਂਦਰੀ ਖੁਫੀਆ ਏਜੰਸੀਆਂ ਚੌਕਸ ਹਨ । ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਅੰਮ੍ਰਿਤਪਾਲ ਨਾਲ ਸਬੰਧਤ ਜਾਣਕਾਰੀ ਮੰਗੀ ਹੈ। ਏਜੰਸੀਆਂ ਅੰਮ੍ਰਿਤਪਾਲ ਦੇ ਭਾਸ਼ਣ ਅਤੇ ਵਿਚਾਰਧਾਰਾ ਨੂੰ ਦੇਸ਼ ਦੀ ਅਖੰਡਤਾ ਨੂੰ ਪ੍ਰਭਾਵਿਤ ਕਰਨ ਵਾਲਾ ਮੰਨ ਰਹੀਆਂ ਹਨ। ਦੂਜੇ ਪਾਸੇ ਹਿੰਦੂ ਸੰਗਠਨਾਂ ਨੇ ਵੀ ਅੰਮ੍ਰਿਤਪਾਲ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ । ਉਨਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਖਾਲਿਸਤਾਨੀ ਲਹਿਰ ਨੂੰ ਹਵਾ ਦੇ ਰਿਹਾ ਹੈ।

ਅੰਮ੍ਰਿਤਪਾਲ ਸਿੰਘ ਕਿਵੇਂ ਬੰਨਿਆ ਸੰਸਥਾ ਦਾ ਮੁੱਖੀ?

ਉੱਚ ਪੱਧਰੀ ਸੂਤਰਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਦੀ ਸਰਹੱਦ ‘ਤੇ ਤਾਇਨਾਤ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਨੇ ਆਪਣੀ ਸਰਗਰਮੀ ਵਧਾ ਦਿੱਤੀ ਹੈ। ਸੂਬੇ ਦੀ ਸੀਆਈਡੀ ਅਤੇ ਆਈਬੀ ਦੇ ਕੁਝ ਖੁਫੀਆ ਏਜੰਟਾਂ ਨੇ ਅੰਮ੍ਰਿਤਪਾਲ ਦੇ ਪਿੰਡ ਜੰਡੂਪੁਰ ਖੇੜਾ ਦਾ ਦੌਰਾ ਵੀ ਕੀਤਾ ਹੈ। ਕੁਝ ਅਧਿਕਾਰੀ ਪਿੰਡ ਦੇ ਲੋਕਾਂ ਅਤੇ ਬਜ਼ੁੱਰਗਾਂ ਕੋਲੋਂ ਸਬੰਧਿਤ ਜਾਣਕਾਰੀ ਹਾਸਲ ਕੀਤੀ ਸੀ । ਉਸ ਦੌਰਾਨ ਪਤਾ ਲੱਗਾ ਸੀ ਕਿ 2012 ਤੋਂ ਪਹਿਲਾਂ ਹੀ ਅੰਮ੍ਰਿਤਪਾਲ ਦਾ ਪਰਿਵਾਰ ਦੁਬਈ ਚਲਾ ਗਿਆ ਸੀ। ਉਥੇ ਪਰਿਵਾਰ ਨੇ ਟਰਾਂਸਪੋਰਟ ਦਾ ਕੰਮ ਸ਼ੁਰੂ ਕਰ ਦਿੱਤਾ।ਅੰਮ੍ਰਿਤਪਾਲ 2013 ‘ਚ ਦੁਬਈ ‘ਚ ਟਰਾਂਸਪੋਰਟ ਦਾ ਕੰਮ ਦੇਖਣ ਲੱਗ ਪਿਆ। ਕੁਝ ਸਮੇਂ ਬਾਅਦ ਅੰਮ੍ਰਿਤਪਾਲ ਪੰਜਾਬ ਆ ਗਿਆ ਤੇ ਵੇਖਦੇ ਹੀ ਵਾਰਿਸ ਪੰਜਾਬ ਦਾ ਮੁਖੀ ਬਣ ਗਿਆ ।

Exit mobile version