AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal and Avtar Khanda Connection: ਕੀ ਹੈ ਅੰਮ੍ਰਿਤਪਾਲ ਸਿੰਘ ਅਤੇ ਅਵਤਾਰ ਸਿੰਘ ਖੰਡਾ ਦਾ ਕੁਨੈਕਸ਼ਨ? ਜਾਣੋ ਪੂਰੀ ਡਿਟੇਲ ਰਿਪੋਰਟ

ਖਾਲਿਸਤਾਨੀ ਲਿਬਰੇਸ਼ਨ ਫੋਰਸ ਨੂੰ ਅਵਤਾਰ ਸਿੰਘ ਖੰਡਾ ਦੀ ਮੌਤ ਤੋਂ ਬਾਅਦ ਵੱਡਾ ਝਟਕਾ ਲੱਗਿਆ ਹੈ। ਕਿਹਾ ਜਾਂਦਾ ਹੈ ਕਿ ਅਵਤਾਰ ਸਿੰਘ ਖੰਡਾ ਨੇ ਅੰਮ੍ਰਿਤਪਾਲ ਸਿੰਘ ਨੂੰ ਟਰੇਨਿੰਗ ਦੇ ਕੇ ਪੰਜਾਬ ਭੇਜਿਆ ਸੀ।

Amritpal and Avtar Khanda Connection: ਕੀ ਹੈ ਅੰਮ੍ਰਿਤਪਾਲ ਸਿੰਘ ਅਤੇ ਅਵਤਾਰ ਸਿੰਘ ਖੰਡਾ ਦਾ ਕੁਨੈਕਸ਼ਨ? ਜਾਣੋ ਪੂਰੀ ਡਿਟੇਲ ਰਿਪੋਰਟ
abhishek-thakur
| Updated On: 15 Jun 2023 15:01 PM IST
Share
Amritpal and Avtar Khanda Connection: ਲੰਡਨ ‘ਚ ਤਿਰੰਗੇ ਦਾ ਅਪਮਾਨ ਕਰਨ ਦੀ ਕੋਸ਼ਿਸ਼ ਕਰਨ ਵਾਲੇ ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਮੁਖੀ ਅਵਤਾਰ ਸਿੰਘ ਖੰਡਾ ਦੀ ਮੌਤ ਹੋ ਗਈ ਹੈ। ਖਾਲਿਸਤਾਨੀ ਲਿਬਰੇਸ਼ਨ ਫੋਰਸ (KLF) ਨੂੰ ਵੱਡਾ ਝਟਕਾ ਲੱਗਾ ਹੈ। ਅਵਤਾਰ ਸਿੰਘ ਖੰਡਾ ਦਾ ਜਨਮ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਵਿੱਚ ਹੋਇਆ ਸੀ। ਰੋਡੇ ਪਿੰਡ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਸਥਾਨ ਹੈ। ਪੁਲਿਸ ਨੇ ਅੰਮ੍ਰਿਤਪਾਲ ਨੂੰ ਪਿੰਡ ਰੋਡੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਸੀ।

ਜਾਣੋ ਕੀ ਹੈ ਦੋਵਾਂ ਵਿਚਕਾਰ ਕੁਨੈਕਸ਼ਨ

ਮੰਨਿਆ ਜਾਂਦਾ ਹੈ ਕਿ ਅਵਤਾਰ ਸਿੰਘ ਖੰਡਾ ਨੇ ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨਾਲ ਵੀ ਹੱਥ ਮਿਲਾ ਕੇ ਅੰਮ੍ਰਿਤਪਾਲ ਸਿੰਘ ਨੂੰ ਟ੍ਰੇਨਿੰਗ ਦੇ ਕੇ ਪੰਜਾਬ ਭੇਜਿਆ ਸੀ ਤਾਂ ਜੋ ਉਹ ਪੰਜਾਬ ਵਿੱਚ ਖਾਲਿਸਤਾਨੀ ਨੂੰ ਵਧਾਵਾ ਦੇ ਕੇ ਪੰਜਾਬ ਦੇ ਹਾਲਾਤਾਂ ਨੂੰ ਵਿਗਾੜ ਸਕੇ। ਅਵਤਾਰ ਸਿੰਘ ਖੰਡਾ ‘ਵਾਰਿਸ ਪੰਜਾਬ ਦੇ ਮੁਖੀ’ ਅੰਮ੍ਰਿਤਪਾਲ ਸਿੰਘ (Amritpal Singh) ਦਾ ਗੁਰੂ ਸੀ। ਅੰਮ੍ਰਿਤਪਾਲ ਜਰਨੈਲ ਸਿੰਘ ਭਿੰਡਰਾਂਵਾਲਾ ਤੋਂ ਕਾਫੀ ਪ੍ਰਵਾਭਿਤ ਹੈ।

ਅੰਮ੍ਰਿਤਪਾਲ ਸਿੰਘ ਨੂੰ ਛੁਪਾਉਣ ‘ਚ ਕੀਤੀ ਮਦਦ

ਅਵਤਾਰ ਸਿੰਘ ਖੰਡਾ ਨੇ ਪੰਜਾਬ ਵਿੱਚ ਆਪਣੇ ਸਲੀਪਰ ਸੈੱਲ ਦੀ ਮਦਦ ਨਾਲ ਅੰਮ੍ਰਿਤਪਾਲ ਸਿੰਘ ਨੂੰ 37 ਦਿਨਾਂ ਤੱਕ ਲੁਕਾਉਣ ਵਿੱਚ ਮਦਦ ਕੀਤੀ ਸੀ। ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਪਹਿਲਾਂ ਅਵਤਾਰ ਸਿੰਘ ਖੰਡਾ ਨੇ ਉਸ ਨੂੰ ਤਿਆਰ ਕੀਤਾ ਸੀ। ਮਿਲੀ ਜਾਣਕਾਰੀ ਮੁਤਾਬਕ ਬੱਬਰ ਖਾਲਸਾ ਦੇ ਅੱਤਵਾਦੀ ਅਵਤਾਰ ਸਿੰਘ ਖੰਡਾ ਨੇ ਅੰਮ੍ਰਿਤਪਾਲ ਸਿੰਘ ਦੇ ਸਰੰਡਰ ਦੀ ਤਿਆਰੀ ਕੀਤੀ ਸੀ, ਪਰ ਉਹ ਅੱਧ ਵਿਚਕਾਰ ਨਾਕਾਮ ਹੋ ਗਿਆ ਅਤੇ ਪੁਲਿਸ ਨੇ ਉਸ ਨੂੰ ਫੜ ਲਿਆ।

ਕਿਰਨਦੀਪ ਕੌਰ ਨੂੰ ਲੰਡਨ ਲਿਜਾਣ ਦੀ ਤਿਆਰੀ ‘ਚ ਸੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਠੀਕ ਪਹਿਲਾਂ ਅਵਤਾਰ ਸਿੰਘ ਖੰਡਾ ਨੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਲੰਡਨ ਭਜਾਉਣ ਦੀ ਵੀ ਯੋਜਨਾ ਬਣਾਈ ਸੀ। ਪਲਾਨਿੰਗ ਉਸ ਸਮੇਂ ਉਲਟ ਹੋ ਗਈ ਜਦੋਂ ਪੁਲਿਸ ਨੂੰ ਇਸ ਬਾਰੇ ਪਤਾ ਲੱਗਾ ਅਤੇ ਕਿਰਨਦੀਪ ਕੌਰ ਨੂੰ ਏਅਰਪੋਰਟ ‘ਤੇ ਹਿਰਾਸਤ ‘ਚ ਲੈ ਲਿਆ। ਕਿਰਨਦੀਪ ਕੌਰ ਨੂੰ ਲੈ ਕੇ ਜਾਣ ਦੀ ਕੋਸ਼ਿਸ਼ ਨਾਕਾਮ ਹੋ ਗਈ ਤਾਂ ਅੰਮ੍ਰਿਤਪਾਲ ਸਿੰਘ ਨੂੰ ਸਾਹਮਣੇ ਲਿਆਉਣ ਦੀ ਯੋਜਨਾ ਬਣਾਈ ਗਈ।

ਅਵਤਾਰ ਸਿੰਘ ਖੰਡਾ ਬਾਰੇ ਵੀ ਜਾਣੋ

ਅਵਤਾਰ ਸਿੰਘ ਖੰਡਾ ਦਾ ਦਾਅਵਾ ਕਰਦਾ ਸੀ ਕਿ ਉਸ ਦਾ ਜਨਮ ਭਿੰਡਰਾਂਵਾਲੇ ਦੇ ਘਰ ਹੋਇਆ ਸੀ। ਅਵਤਾਰ ਸਿੰਘ ਖੰਡਾ ਦਾ ਪੂਰਾ ਪਰਿਵਾਰ ਖਾਲਿਸਤਾਨੀ ਲਹਿਰ ਨਾਲ ਜੁੜਿਆ ਰਿਹਾ ਹੈ। ਅਵਤਾਰ ਸਿੰਘ ਖੰਡਾ ਲੰਡਨ ਵਿੱਚ ਰਿਹ ਰਿਹਾ ਸੀ ਅਤੇ ਉਥੇ ਉਹ ਖਾਲਿਸਤਾਨ ਨੂੰ ਵਧਾਵਾ ਦੇ ਰਿਹਾ ਸੀ। ਲੰਡਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਤਿਰੰਗਾ ਉਤਾਰਨ ਦੇ ਮਾਮਲੇ ਵਿੱਚ ਅਵਤਾਰ ਸਿੰਘ ਖੰਡਾ ਦਾ ਨਾਮ ਵੀ ਸਾਹਮਣੇ ਆਇਆ ਸੀ ਅਤੇ ਉਸ ਦੀ ਗ੍ਰਿਫ਼ਤਾਰੀ ਵੀ ਹੋਈ। ਅਵਤਾਰ ਸਿੰਘ ਖੰਡਾ ਪੜ੍ਹਾਈ ਲਈ ਸਾਲ 2010 ਵਿੱਚ ਲੰਡਨ ਗਿਆ ਸੀ। ਉਦੋਂ ਤੋਂ ਉਹ ਮੁੜ ਪੰਜਾਬ ਨਹੀਂ ਪਰਤਿਆ। ਖੰਡਾ ਨੇ ਲੰਡਨ ਵਿੱਚ ਬੈਠ ਕੇ ISI (The Inter-Services Intelligence) ਦੀ ਮਦਦ ਨਾਲ ਖਾਲਿਸਤਾਨ ਨੂੰ ਜਿੰਦਾ ਰੱਖਣ ਦੀ ਹਰ ਕੋਸ਼ਿਸ਼ ਕੀਤੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...