Amritpal Singh: ਆਖਰਕਾਰ ਚੜ੍ਹ ਹੀ ਗਿਆ ਪੁਲਿਸ ਦੇ ਹੱਥੇ, ਜਾਣੋ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ‘ਤੇ ਕਿੰਨੇ ਕੇਸ ਦਰਜ ਹਨ?

Updated On: 

23 Apr 2023 08:37 AM

Amritpal Singh Surrender: ਲਗਭਗ 36 ਦਿਨਾਂ ਤੋਂ ਫਰਾਰ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਮੋਗਾ ਪੁਲਸ ਸਾਹਮਣੇ ਦੇਰ ਰਾਤ ਆਤਮ ਸਮਰਪਣ ਕਰ ਦਿੱਤਾ ਹੈ। ਉਸ ਖਿਲਾਫ NSA ਸਮੇਤ ਕਈ ਮਾਮਲੇ ਦਰਜ ਹਨ।

Follow Us On

Amritpal Singh Surrender: ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਖਿਰਕਾਰ ਪੁਲਿਸ ਦੀ ਗ੍ਰਿਫ਼ਤ ਵਿੱਚ ਆ ਗਿਆ ਹੈ। ਉਸ ਨੇ ਦੇਰ ਰਾਤ ਪੰਜਾਬ ਦੀ ਮੋਗਾ ਪੁਲਿਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ। ਹੁਣ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇਗਾ। ਕਰੀਬ 36 ਦਿਨਾਂ ਬਾਅਦ ਭਗੌੜੇ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਹ ਕਈ ਦਿਨਾਂ ਤੋਂ ਪੁਲਿਸ ਨਾਲ ਲੁਕਣਮੀਟੀ ਦੀ ਖੇਡ ਖੇਡ ਰਿਹਾ ਸੀ।

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਲੱਭਣ ਲਈ ਦਿਨ ਰਾਤ ਮਿਹਨਤ ਕੀਤੀ ਸੀ। ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ 23 ਫਰਵਰੀ ਨੂੰ ਪੰਜਾਬ ਦੇ ਅਜਨਾਲਾ ਥਾਣੇ ‘ਤੇ ਤਲਵਾਰਾਂ ਅਤੇ ਬੰਦੂਕਾਂ ਨਾਲ ਹਮਲਾ ਕਰ ਦਿੱਤਾ ਸੀ। ਉਦੋਂ ਤੋਂ ਉਹ ਫਰਾਰ ਸੀ। ਗ੍ਰਿਫਤਾਰੀ ਤੋਂ ਬਚਣ ਲਈ ਉਸਨੇ ਪੰਜਾਬ ਪੁਲਿਸ ਨੂੰ ਕਈ ਵਾਰ ਚਕਮਾ ਦਿੱਤਾ ਅਤੇ ਹਮੇਸ਼ਾ ਹੀ ਗ੍ਰਿਫਤਾਰੀ ਤੋਂ ਬਚਦਾ ਰਿਹਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ