ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਕੀਤਾ ਡਿਪੋਰਟ, ਕਈ ਮਾਮਲਿਆਂ ‘ਚ ਸੀ ਲੋੜੀਂਦਾ | amritpal singh arrest Deport Austria Punjab Police know full in punjabi Punjabi news - TV9 Punjabi

Amritpal Singh Arrest: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਕੀਤਾ ਡਿਪੋਰਟ, ਕਈ ਮਾਮਲਿਆਂ ਚ ਸੀ ਲੋੜੀਂਦਾ

Updated On: 

13 Sep 2024 19:25 PM

Amritpal Singh Arrest: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਕਤਲ, ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।

Amritpal Singh Arrest: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਕੀਤਾ ਡਿਪੋਰਟ, ਕਈ ਮਾਮਲਿਆਂ ਚ ਸੀ ਲੋੜੀਂਦਾ

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਕੀਤਾ ਡਿਪੋਰਟ, ਕਈ ਮਾਮਲਿਆਂ ‘ਚ ਸੀ ਲੋੜੀਂਦਾ

Follow Us On

Amritpal Singh Arrest: ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇੱਕ ਗੈਂਗਸਟਰ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਡਿਪੋਰਟ ਕਰ ਦਿੱਤਾ ਹੈ। ਅੰਮ੍ਰਿਤਪਾਲ ਮੂਲ ਰੂਪ ਵਿੱਚ ਪਿੰਡ ਭੋਮਾ ਥਾਣਾ ਘੁੰਮਣ ਦਾ ਵਸਨੀਕ ਹੈ। ਲੰਬੇ ਸਮੇਂ ਤੋਂ ਆਸਟਰੀਆ ਵਿੱਚ ਰਹਿ ਰਿਹਾ ਸੀ। ਪੰਜਾਬ ਪੁਲਿਸ ਨੇ ਉਸਨੂੰ ਨਵੀਂ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਹੁਣ ਬਟਾਲਾ ਪੁਲਿਸ ਉਸ ਨੂੰ ਪੰਜਾਬ ਲਿਆ ਰਹੀ ਹੈ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਕਤਲ, ਕਤਲ ਦੀ ਕੋਸ਼ਿਸ਼, ਨਸ਼ਾ ਤਸਕਰੀ ਅਤੇ ਅਸਲਾ ਐਕਟ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।

2022 ਵਿੱਚ ਦੁਬਈ ਰਾਹੀਂ ਗਿਆ ਸੀ ਆਸਟਰੀਆ

ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮ ਅੰਮ੍ਰਿਤਪਾਲ ਸਿੰਘ ਨੂੰ ਕਈ ਕੇਸਾਂ ਵਿੱਚ ਲੋੜੀਂਦਾ ਸੀ। ਉਹ 2022 ਵਿੱਚ ਦੁਬਈ ਅਤੇ ਸਰਬੀਆ ਦੇ ਰਸਤੇ ਆਸਟਰੀਆ ਭੱਜ ਗਿਆ ਸੀ ਅਤੇ ਉਦੋਂ ਤੋਂ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਅੰਤਰਰਾਸ਼ਟਰੀ ਅਧਿਕਾਰੀਆਂ ਦੇ ਸਹਿਯੋਗ ਤੋਂ ਬਾਅਦ ਪੁਲਿਸ ਨੇ ਉਸ ਨੂੰ ਦੇਸ਼ ਵਾਪਸ ਲਿਆਉਣ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਉਸ ਤੋਂ ਪੁੱਛਗਿੱਛ ਕਰੇਗੀ।

ਵਿਦੇਸ਼ ਵਿੱਚ ਸ਼ਰਨ ਲੈਣ ਦੀ ਕੀਤੀ ਸੀ ਕੋਸ਼ਿਸ

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਲਜ਼ਮ ਬਹੁਤ ਹੀ ਸ਼ਰਾਰਤੀ ਸੀ। ਉਸ ਨੇ ਉੱਥੇ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ। ਉਸ ਨੇ ਇਸ ਲਈ ਅਰਜ਼ੀ ਵੀ ਦਿੱਤੀ ਸੀ। ਪਰ ਪੁਲਿਸ ਉਸ ਦੀ ਭਾਲ ਕਰ ਰਹੀ ਸੀ। ਪੁਲਿਸ ਨੇ ਉਥੋਂ ਦੇ ਅਧਿਕਾਰੀਆਂ ਸਾਹਮਣੇ ਜ਼ੋਰਦਾਰ ਢੰਗ ਨਾਲ ਆਪਣਾ ਮਾਮਲਾ ਪੇਸ਼ ਕੀਤਾ। ਜਿਸ ਕਾਰਨ ਉਹ ਇਸ ਗੱਲ ਵਿੱਚ ਕਾਮਯਾਬ ਨਹੀਂ ਹੋ ਸਕਿਆ।

Exit mobile version