AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ ‘ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ

ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਆਵੇਗੀ।

ਸਾਢੇ 3 ਸਾਲ ਬਾਅਦ ਪੰਜਾਬ ਪਹੁੰਚੇ MP ਅੰਮ੍ਰਿਤਪਾਲ ਸਿੰਘ, ਦਾਦੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ; 800 ਪੁਲਿਸ ਮੁਲਾਜ਼ਮ ਤਾਇਨਾਤ
ਅੰਮ੍ਰਿਤਪਾਲ ਸਿੰਘ ਪਹੁੰਚੇ ਅੰਮ੍ਰਿਤਸਰ, ਪੁਲਿਸ ਪ੍ਰਸ਼ਾਸਨ ਦਾ ਸਖ਼ਤ ਪਹਿਰਾ
lalit-sharma
| Updated On: 21 Nov 2026 09:00 AM IST
Share

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਕਰੀਬ ਸਾਢੇ ਤਿੰਨ ਸਾਲ ਬਾਅਦ ਪੰਜਾਬ ਪਹੁੰਚ ਗਏ ਹਨ। ਸ਼ਨੀਵਾਰ ਸਵੇਰੇ ਪੁਲਿਸ ਦੀ ਟੀਮ ਉਨ੍ਹਾਂ ਨੂੰ ਲੈ ਕੇ ਅੰਮ੍ਰਿਤਸਰ ਪਹੁੰਚੀ। ਉਨ੍ਹਾਂ ਨੂੰ ਏਅਪੋਰਟ ਅੰਦਰ ਹੀ ਰੱਖਿਆ ਗਿਆ ਹੈ, ਥੋੜ੍ਹੇ ਸਮੇਂ ‘ਚ ਪੁਲਿਸ ਉਨ੍ਹਾਂ ਨੂੰ ਏਅਪੋਰਟ ਤੋਂ ਬਾਹਰ ਲੈ ਕੇ ਆਵੇਗੀ। ਉਹ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਆਪਣੇ ਪੈਤ੍ਰਿਕ ਪਿੰਡ ਜੱਲੂਪੁਰ ਖੇੜਾ ਜਾਣਗੇ। ਦੱਸ ਦੇਈਏ ਕਿ ਉਨ੍ਹਾਂ ਦੀ ਦਾਦੀ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ।

ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ ਦੇ ਦਿਨ ਪੁਲਿਸ ਡਿਬਰੂਗੜ੍ਹ ਜੇਲ੍ਹ ਤੋਂ ਲੈ ਕੇ ਰਵਾਨਾ ਹੋਈ ਸੀ। ਇਸ ਤੋਂ ਬਾਅਦ ਸ਼ਨੀਵਾਰ ਸਵੇਰੇ 7:15 ਵਜੇ ਦਿੱਲੀ ਤੋਂ ਫਲਾਈਟ ਰਵਾਨਾ ਹੋਈ, ਜੋ ਸਵੇਰੇ 8:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੀ। ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਉਨ੍ਹਾਂ ਨੂੰ ਅੱਗੇ ਪਿੰਡ ਜੱਲੂਪੁਰ ਖੇੜਾ ਲਿਜਾਇਆ ਜਾਵੇਗਾ।

ਦੁਪਹਿਰ 12 ਤੋਂ 3 ਵਜੇ ਤੱਕ ਪਿੰਡ ‘ਚ ਰਹਿਣਗੇ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਅਦਾਲਤ ਵੱਲੋਂ ਤਿੰਨ ਘੰਟਿਆਂ ਦੀ ਕਸਟਡੀ ਪੈਰੋਲ ਦਿੱਤੀ ਗਈ ਹੈ। ਇਸ ਤਹਿਤ ਉਹ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣਗੇ। ਪੈਰੋਲ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਦੁਪਹਿਰ 3 ਵਜੇ ਅੰਮ੍ਰਿਤਸਰ ਦਿਹਾਤੀ ਪੁਲਿਸ ਉਨ੍ਹਾਂ ਨੂੰ ਮੁੜ ਅੰਮ੍ਰਿਤਸਰ ਹਵਾਈ ਅੱਡੇ ਲੈ ਕੇ ਆਵੇਗੀ।

ਨਿਰਧਾਰਤ ਪ੍ਰੋਗਰਾਮ ਮੁਤਾਬਕ ਸ਼ਾਮ 6:35 ਵਜੇ ਅੰਮ੍ਰਿਤਸਰ ਤੋਂ ਫਲਾਈਟ ਦਿੱਲੀ ਲਈ ਰਵਾਨਾ ਹੋਵੇਗੀ, ਜੋ ਰਾਤ 7:50 ਵਜੇ ਦਿੱਲੀ ਪਹੁੰਚੇਗੀ। ਇਸ ਤਰ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਕੁਝ ਘੰਟਿਆਂ ਲਈ ਹੀ ਪੰਜਾਬ ‘ਚ ਰਹਿਣ ਦੀ ਇਜਾਜ਼ਤ ਮਿਲੀ ਹੈ।

ਪੰਜਾਬ ਲਿਆਉਣ ਲਈ ਪਰਿਵਾਰ ਨੇ ਜਮ੍ਹਾਂ ਕਰਵਾਏ 10 ਲੱਖ ਰੁਪਏ

ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਉਣ ਤੇ ਵਾਪਸ ਲਿਜਾਣ ਲਈ ਪਰਿਵਾਰ ਨੂੰ 10 ਲੱਖ ਰੁਪਏ ਸਰਕਾਰੀ ਖਾਤੇ ‘ਚ ਜਮ੍ਹਾਂ ਕਰਵਾਉਣੇ ਪਏ ਹਨ। ਪਹਿਲਾਂ ਪਰਿਵਾਰ ਵੱਲੋਂ ਦੱਸਿਆ ਗਿਆ ਸੀ ਕਿ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਵਿਅਕਤੀਆਂ ਨੂੰ ਪੰਜਾਬ ਲਿਆਉਣ ਲਈ ਕੁੱਲ 19 ਲੱਖ ਰੁਪਏ ਤੋਂ ਵੱਧ ਦੀ ਰਕਮ ਜਮ੍ਹਾਂ ਕਰਵਾਈ ਗਈ ਹੈ।

ਸੁਰੱਖਿਆ ਦੇ ਸਖ਼ਤ ਪ੍ਰਬੰਧ, ਪਿੰਡ ਤੇ ਆਲੇ-ਦੁਆਲੇ 800 ਪੁਲਿਸ ਮੁਲਾਜ਼ਮ ਤਾਇਨਾਤ

ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਿੰਡ ਜੱਲੂਪੁਰ ਖੇੜਾਅਤੇ ਆਲੇ-ਦੁਆਲੇ ਦੇ ਇਲਾਕਿਆਂ ‘ਚ ਕਰੀਬ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਵੱਲੋਂ ਪੂਰੇ ਇਲਾਕੇ ‘ਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਪਰਿਵਾਰ ਤੇ ਤਾਲਮੇਲ ਕਮੇਟੀ ਵੱਲੋਂ ਪਹਿਲਾਂ ਹੀ ਸੰਗਤ ਨੂੰ ਸ਼ਾਂਤੀ ਅਤੇ ਅਨੁਸ਼ਾਸਨ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ। ਸੰਗਤ ਨੂੰ ਹਥਿਆਰ ਨਾ ਲਿਆਉਣ ਤੇ ਕਿਸੇ ਵੀ ਤਰ੍ਹਾਂ ਦੀ ਨਾਅਰੇਬਾਜ਼ੀ ਤੋਂ ਗੁਰੇਜ਼ ਕਰਨ ਲਈ ਕਿਹਾ ਗਿਆ ਹੈ।

Follow Us
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ: 23 ਦਸੰਬਰ ਨੂੰ ਵੋਟਿੰਗ, 26 ਨੂੰ ਗਿਣਤੀ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ...
BJP 'ਚ ਸੀਐਮ ਫੇਸ ਦੇ ਸਵਾਲ ਤੇ ਕੀ ਬੋਲੇ ਸਤੀਸ਼ ਪੂਨੀਆ? ਜਾਣੋ......
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ...
PCS Mains Exam ਦੇ ਨਤੀਜੇ 'ਤੇ HC ਵੱਲੋਂ ਲਗਾਈ ਰੋਕ 'ਤੇ ਕੀ ਬੋਲੇ ਹਰਜੋਤ ਬੈਂਸ? ਜਾਣੋ......
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ
2 ਸੀਟਾਂ ਵਾਲੀ ਭਾਜਪਾ ਦਾ ਕੀ ਮੈਨੀਫੈਸਟੋ ਬਣਾਉਣਗੇ ਰਾਘਵ ਚੱਢਾ? : ਸੀਐਮ ਭਗਵੰਤ ਮਾਨ...
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...