ਅਜਨਾਲਾ ਥਾਣਾ ਹਮਲਾ ਮਾਮਲਾ: 10 ਮਹੀਨਿਆਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਮੁਕਤਸਰ ਤੋਂ ਗ੍ਰਿਫ਼ਤਾਰ, 4 ਦਿਨ ਦੇ ਪੁਲਿਸ ਰਿਮਾਂਡ ‘ਤੇ

Updated On: 

15 Dec 2023 15:45 PM

'ਵਾਰਿਸ ਪੰਜਾਬ ਦੇ' ਜਥੇਦਾਰ ਅੰਮ੍ਰਿਤਪਾਲ ਦੇ ਹਜ਼ਾਰਾਂ ਸਮਰਥਕਾਂ ਵੱਲੋਂ ਅਜਨਾਲਾ ਥਾਣੇ 'ਤੇ ਹਮਲਾ ਕੀਤਾ ਗਿਆ। ਹਮਲਾਵਰ ਆਪਣੇ ਨਾਲ ਤਲਵਾਰਾਂ ਅਤੇ ਬੰਦੂਕਾਂ ਲੈ ਕੇ ਆਏ ਸਨ। ਉਨ੍ਹਾਂ ਕੋਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਬੀੜ ਵੀ ਸੀ। ਅਜਿਹੀ ਹਾਲਤ ਵਿੱਚ ਸਿਪਾਹੀ ਪਿੱਛੇ ਹਟ ਗਏ। ਟੀਵੀ ਚੈਨਲ ਨੂੰ ਦਿੱਤੇ ਬਿਆਨ ਵਿੱਚ ਪੁਲਿਸ ਨੇ ਕਾਰਵਾਈ ਨਾ ਕਰਨ ਦਾ ਇਹ ਕਾਰਨ ਦੱਸਿਆ ਸੀ।

ਅਜਨਾਲਾ ਥਾਣਾ ਹਮਲਾ ਮਾਮਲਾ: 10 ਮਹੀਨਿਆਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਸਾਥੀ ਮੁਕਤਸਰ ਤੋਂ ਗ੍ਰਿਫ਼ਤਾਰ, 4 ਦਿਨ ਦੇ ਪੁਲਿਸ ਰਿਮਾਂਡ ਤੇ
Follow Us On

ਪੰਜਾਬ ਦੇ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਪੁਲਿਸ ਨੇ 10 ਮਹੀਨਿਆਂ ਬਾਅਦ ਇੱਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਫੜਿਆ ਗਿਆ ਆਰੋਪੀ ਕੁਲਵੰਤ ਸਿੰਘ ਮੁਕਤਸਰ ਦਾ ਰਹਿਣ ਵਾਲਾ ਹੈ। ਉਸ ਦੀ ਪਛਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਅਜਨਾਲਾ ਰਿਪੂਤਪਨ ਸੰਧੂ ਨੇ ਦੱਸਿਆ ਕਿ ਗ੍ਰਿਫਤਾਰੀ ਤੋਂ ਬਾਅਦ ਅਜਨਾਲਾ ਪੁਲਿਸ ਨੇ ਉਸਨੂੰ ਕੋਰਟ ਵਿਚ ਪੇਸ਼ ਕੀਤਾ, ਜਿੱਥੋਂ ਉਸਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਨੂੰ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਜਿਕਰਯੋਗ ਹੈ ਕਿ 23 ਫਰਵਰੀ ਨੂੰ ‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਸਮਰਥਕਾਂ ਸਮੇਤ ਅਜਨਾਲਾ ਥਾਣੇ ‘ਤੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਐਫਆਈਆਰ ਨੰਬਰ 39 ਦਰਜ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਉਸ ਦੇ 9 ਹੋਰ ਸਾਥੀ ਵੀ ਡਿਬਰੂਗੜ੍ਹ ਵਿੱਚ ਬੰਦ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਉਨ੍ਹਾਂ ਵੱਲੋਂ ਦਾਇਰ ਅਰਜ਼ੀਆਂ ਨੂੰ ਰੱਦ ਕਰ ਚੁੱਕੀ ਹੈ।

ਸਾਥੀ ਤੂਫਾਨ ਲਈ ਪਹੁੰਚਿਆ ਸੀ ਅੰਮ੍ਰਿਤਪਾਲ

ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕ ਲਵਪ੍ਰੀਤ ਤੂਫਾਨ ਖਿਲਾਫ ਮਾਮਲਾ ਦਰਜ ਕਰਨ ਦਾ ਵਿਰੋਧ ਕਰ ਰਿਹਾ ਸੀ। ਉਸ ਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 23 ਫਰਵਰੀ ਨੂੰ ਅੰਮ੍ਰਿਤਪਾਲ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਿਆ। ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਕਈ ਘੰਟਿਆਂ ਤੱਕ ਅਜਨਾਲਾ ਥਾਣਾ ਤੇ ਕਬਜ਼ਾ ਕਰਕੇ ਰੱਖਿਆ। ਜਿਸਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ।

Exit mobile version