ਪੱਪਲਪ੍ਰੀਤ ਸਿੰਘ ਨੂੰ ਲਿਆਂਦਾ ਅੰਮ੍ਰਿਤਸਰ, ਅਜਨਾਲਾ ਕੋਰਟ ‘ਚ ਕੀਤਾ ਪੇਸ਼; ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ

tv9-punjabi
Updated On: 

11 Apr 2025 17:25 PM

Pappalpreet Singh Court hearing in Ajnala: ਪੰਜਾਬ ਪੁਲਿਸ ਨੇ ਪੱਪਲਪ੍ਰੀਤ ਸਿੰਘਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਹੈ, ਜਿਸ ਤੋਂ ਬਾਅਦ ਉਸ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਤੋਂ 10 ਦਿਨ ਦਾ ਰਿਮਾਂਡ ਮੰਗਿਆ ਸੀ, ਜਿਸ ਤੋਂ ਬਾਅਦ 4 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਗਿਆ। ਪੱਪਲਪ੍ਰੀਤ ਸਿੰਘ ਦੇ ਵਕੀਲਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਕੋਲ ਜਾਂਚ ਵਿੱਚ ਕੁਝ ਵੀ ਨਹੀਂ ਹੈ।

ਪੱਪਲਪ੍ਰੀਤ ਸਿੰਘ ਨੂੰ ਲਿਆਂਦਾ ਅੰਮ੍ਰਿਤਸਰ, ਅਜਨਾਲਾ ਕੋਰਟ ਚ ਕੀਤਾ ਪੇਸ਼; ਪੁਲਿਸ ਨੂੰ ਮਿਲਿਆ 4 ਦਿਨ ਦਾ ਰਿਮਾਂਡ
Follow Us On

ਖਾਲਿਸਤਾਨ ਪੱਖੀ ਸੰਗਠਨ ‘ਵਾਰਿਸ ਪੰਜਾਬ ਦੇ’ ਨਾਲ ਜੁੜੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਹਿਯੋਗੀ ਪੱਪਲਪ੍ਰੀਤ ਸਿੰਘ ‘ਤੇ ਲਗਾਇਆ ਗਿਆ ਐਨਐਸਏ ਰੱਦ ਕਰ ਦਿੱਤਾ ਗਿਆ ਹੈ। ਐਨਐਸਏ ਖਤਮ ਹੋਣ ਤੋਂ ਬਾਅਦ, ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਲਿਆਂਦਾ ਗਿਆ, ਜਿੱਥੋਂ ਉਸ ਨੂੰ ਜਲਦੀ ਹੀ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੰਜਾਬ ਪੁਲਿਸ ਨੇ ਪੱਪਲਪ੍ਰੀਤ ਸਿੰਘ ਦਾ 4 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ।

ਪੰਜਾਬ ਪੁਲਿਸ ਨੇ ਅਦਾਲਤ ਤੋਂ 10 ਦਿਨ ਦਾ ਰਿਮਾਂਡ ਮੰਗਿਆ ਸੀ, ਜਿਸ ਤੋਂ ਬਾਅਦ 4 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਗਿਆ। ਪੱਪਲਪ੍ਰੀਤ ਸਿੰਘ ਦੇ ਵਕੀਲਾਂ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਕੋਲ ਜਾਂਚ ਵਿੱਚ ਕੁਝ ਵੀ ਨਹੀਂ ਹੈ। ਪੁਰਾਣੀਆਂ ਗੱਲਾਂ ਦੁਹਰਾ ਕੇ ਅਤੇ ਮੋਬਾਈਲ ਫੋਨ ਅਤੇ ਡਾਟਾ ਰਿਕਵਰ ਕਰਨ ਦੀ ਗੱਲ ਕਰਕੇ 4 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਇਸ ਦੌਰਾਨ ਅਦਾਲਤ ਦੇ ਬਾਹਰ ਪਹੁੰਚੀ ਪੱਪਲਪ੍ਰੀਤ ਸਿੰਘ ਦੀ ਮਾਂ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਨੂੰ ਨਸ਼ਾ ਬੰਦ ਕਰਨ ਦੀ ਸਜ਼ਾ ਦਿੱਤੀ ਗਈ ਹੈ। ਉਹ ਨਸ਼ੇ ਦੀ ਆਦਤ ਨੂੰ ਰੋਕਣ ਲਈ ਹੀ ਅੰਮ੍ਰਿਤਪਾਲ ਸਿੰਘ ਦੇ ਨੇੜੇ ਆਇਆ। ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਜਦੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਉਸ ਨੇ ਉਸ ਦੀ ਭੱਜਣ ਵਿੱਚ ਮਦਦ ਕੀਤੀ। ਉਸ ਦਾ ਅਪਰਾਧ ਓਨਾ ਵੱਡਾ ਨਹੀਂ ਸੀ ਜਿੰਨੀ ਉਸ ਨੂੰ ਸਜ਼ਾ ਦਿੱਤੀ ਜਾ ਰਹੀ ਹੈ।

ਪੱਪਲਪ੍ਰੀਤ ਨੂੰ ਪਿਛਲੇ ਸਾਲ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਦੋਂ ਉਹ ਫਰਾਰ ਸੀ, ਤਾਂ ਉਸ ਨੂੰ ਅੰਮ੍ਰਿਤਪਾਲ ਸਿੰਘ ਦੇ ਨਾਲ ਦੇਖਿਆ ਗਿਆ ਸੀ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ, ਪੱਪਲਪ੍ਰੀਤ ਨੇ ਉਸ ਨੂੰ ਕਈ ਥਾਵਾਂ ‘ਤੇ ਪਨਾਹ ਦਿੱਤੀ ਸੀ ਅਤੇ ਉਸ ਦੇ ਨਾਲ ਕਈ ਯੋਜਨਾਵਾਂ ਵਿੱਚ ਸਰਗਰਮ ਭੂਮਿਕਾ ਨਿਭਾਈ ਸੀ। ਇਸ ਤੋਂ ਬਾਅਦ ਉਸ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ ਤਹਿਤ ਕਾਰਵਾਈ ਕੀਤੀ ਗਈ।

ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ

ਸੂਤਰਾਂ ਮੁਤਾਬਕ ਐਨਐਸਏ ਦੀ ਮਿਆਦ ਖਤਮ ਹੋਣ ਤੋਂ ਬਾਅਦ, ਪੱਪਲਪ੍ਰੀਤ ਨੂੰ ਹੁਣ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਮਾਮਲੇ ਵਿੱਚ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਦੌਰਾਨ ਪੁਲਿਸ ਪ੍ਰਸ਼ਾਸਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅਲਰਟ ਮੋਡ ‘ਤੇ ਹੈ। ਜਦੋਂ ਕਿ ਇਸ ਤੋਂ ਪਹਿਲਾਂ, ਅਦਾਲਤ ਨੇ NSA ਖਤਮ ਹੋਣ ਤੋਂ ਬਾਅਦ ਹਿਰਾਸਤ ਵਿੱਚ ਲਏ ਗਏ 8 ਸਾਥੀਆਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

ਅੰਮ੍ਰਿਤਪਾਲ ਸਿੰਘ ਨੂੰ ਵੀ ਜਲਦ ਲਿਆਂਦਾ ਜਾਵੇਗਾ ਅੰਮ੍ਰਿਤਸਰ

ਇਸ ਦੇ ਨਾਲ ਹੀ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ NSA 22 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਸ ਨੂੰ 22 ਅਪ੍ਰੈਲ ਤੋਂ ਬਾਅਦ ਅੰਮ੍ਰਿਤਸਰ ਵੀ ਲਿਆਂਦਾ ਜਾਵੇਗਾ। ਜਿੱਥੇ ਅਜਨਾਲਾ ਥਾਣੇ ‘ਤੇ ਹੋਏ ਹਮਲਿਆਂ ਤੋਂ ਇਲਾਵਾ ਪੰਜਾਬ ਵਿੱਚ ਉਸ ਦੇ ਖਿਲਾਫ ਦਰਜ ਸਾਰੇ ਮਾਮਲਿਆਂ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਵਿੱਚ ਲਗਭਗ 12 ਮਾਮਲੇ ਦਰਜ ਹਨ। ਜਿਸ ਵਿੱਚ ਕੁਝ ਮਹੀਨੇ ਪਹਿਲਾਂ ਅੰਮ੍ਰਿਤਪਾਲ ਸਿੰਘ ਵਿਰੁੱਧ ਗੁਰਪ੍ਰੀਤ ਸਿੰਘ ਹਰੀਨੋਂ ਦੇ ਕਤਲ ਦੇ ਦੋਸ਼ ਵਿੱਚ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਸੀ।