ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਫੌਜੀ ਦਾ 3 ਦਿਨਾਂ ਲਈ ਵਧਿਆ ਰਿਮਾਂਡ, 4 ਅਪ੍ਰੈਲ ਨੂੰ ਅਗਲੀ ਪੇਸ਼ੀ

lalit-sharma
Updated On: 

02 Apr 2025 00:03 AM

ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵਰਿੰਦਰ ਫੌਜੀ ਦਾ 7 ਦਿਨ ਦਾ ਹੋਰ ਪੁਲਿਸ ਰਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਸ ਨੂੰ ਲੈ ਕੇ ਆਨੰਦਪੁਰ ਫੌਜ ਬਾਰੇ ਅਤੇ ਵੈਪਨ ਬਾਰੇ ਵਰਿੰਦਰ ਫੌਜੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਅੰਮ੍ਰਿਤਪਾਲ ਦੇ ਸਾਥੀ ਵਰਿੰਦਰ ਫੌਜੀ ਦਾ 3 ਦਿਨਾਂ ਲਈ ਵਧਿਆ ਰਿਮਾਂਡ, 4 ਅਪ੍ਰੈਲ ਨੂੰ ਅਗਲੀ ਪੇਸ਼ੀ

ਅੰਮ੍ਰਿਤਪਾਲ ਸਿੰਘ

Follow Us On

Amritpal Singh: ਖਡੂਰ ਸਾਹਿਬ ਤੋਂ ਸੰਸਦ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਫੌਜੀ ਨੂੰ ਅੱਜ ਅਜਨਾਲਾ ਪੁਲਿਸ ਵੱਲੋਂ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇੱਥੇ ਅਦਾਲਤ ਨੇ ਵਰਿੰਦਰ ਫੌਜੀ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਪੁਲਿਸ ਤਿੰਨ ਦਿਨਾਂ ਦੇ ਰਿਮਾਂਡ ਦੌਰਾਨ ਵਰਿੰਦਰ ਫੌਜੀ ਕੋਲੋਂ ਅੰਮ੍ਰਿਤਪਾਲ ਸਿੰਘ ਦੀ ਅਨੰਦਪੁਰ ਫੌਜ ਤੇ ਉਸ ਦੇ ਹਥਿਆਰ ਬਾਰੇ ਪੁੱਛ-ਗਿਛ ਕਰੇਗੀ।

ਇਸ ਮੌਕੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਵਰਿੰਦਰ ਫੌਜੀ ਦਾ 7 ਦਿਨ ਦਾ ਹੋਰ ਪੁਲਿਸ ਰਮਾਂਡ ਮੰਗਿਆ ਸੀ, ਜਿੱਥੇ ਅਦਾਲਤ ਨੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਇਸ ਨੂੰ ਲੈ ਕੇ ਆਨੰਦਪੁਰ ਫੌਜ ਬਾਰੇ ਅਤੇ ਵੈਪਨ ਬਾਰੇ ਵਰਿੰਦਰ ਫੌਜੀ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।

4 ਅਪ੍ਰੈਲ ਨੂੰ ਕੀਤਾ ਜਾਵੇਗਾ ਪੇਸ਼

ਇਸ ਐਡਵੋਕੇਟ ਰੀਤੂਰਾਜ ਸਿੰਘ ਨੇ ਕਿਹਾ ਕਿ ਅਦਾਲਤ ਵੱਲੋਂ ਵਰਿੰਦਰ ਫੌਜੀ ਦਾ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਪੁਲਿਸ ਵੱਲੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਹੁਣ ਚਾਰ ਅਪ੍ਰੈਲ ਨੂੰ ਵਰਿੰਦਰ ਸਿੰਘ ਫੌਜੀ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਦੇ ਮੈਂਬਰ ਵਰਿੰਦਰ ਸਿੰਘ ਜੌਹਲ ਉਰਫ਼ ਫ਼ੌਜੀ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚੋਂ ਹਿਰਾਸਤ ਵਿੱਚ ਲੈ ਲਿਆ ਹੈ। ਜੌਹਲ ‘ਤੇ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦਾ ਇਲਜ਼ਾਮ ਹੈ। ਉਸ ਨੂੰ ਪੰਜਾਬ ਵਿੱਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ। ਇੱਕ ਸੀਨੀਅਰ ਅਧਿਕਾਰੀ ਦੀ ਅਗਵਾਈ ਵਿੱਚ 6 ਮੈਂਬਰੀ ਟੀਮ ਨੇ ਉਸ ਦੀ ਹਿਰਾਸਤ ਨੂੰ ਯਕੀਨੀ ਬਣਾਇਆ। ਪੁਲਿਸ ਨੂੰ ਜੌਹਲ ਦੀ ਹਿਰਾਸਤ ਲੈਣ ਲਈ ਅਦਾਲਤ ਤੋਂ ਇਜਾਜ਼ਤ ਲੈਣੀ ਪਈ ਸੀ। ਡਿਬਰੂਗੜ੍ਹ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਟਰਾਂਜ਼ਿਟ ਰਿਮਾਂਡ ਮਨਜ਼ੂਰ ਕਰ ਲਿਆ ਸੀ। ਇਸ ਤੋਂ ਬਾਅਦ ਹੀ ਪੰਜਾਬ ਪੁਲਿਸ ਉਸ ਨੂੰ ਲੈ ਜਾ ਸਕੀ। ਪੰਜਾਬ ਪੁਲਿਸ ਦੀ ਇੱਕ ਟੀਮ, ਜਿਸ ਵਿੱਚ ਛੇ ਮੈਂਬਰ ਸਨ, ਜੌਹਲ ਨੂੰ ਲੈਣ ਆਈ ਸੀ।