AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਡਿਸਚਾਰਜ ਅਰਜ਼ੀ ‘ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ

ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ। ਜਿਸ ਰਾਹੀਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

ਅੰਮ੍ਰਿਤਪਾਲ ਸਿੰਘ ਮਾਮਲੇ 'ਚ ਡਿਸਚਾਰਜ ਅਰਜ਼ੀ 'ਤੇ ਸੁਣਵਾਈ, ਰਾਜ ਪੱਖ ਵੱਲੋਂ ਜਵਾਬ ਦਾਖ਼ਲ; 12 ਮਈ ਨੂੰ ਹੋਣਗੀਆਂ ਦਲੀਲਾਂ
lalit-sharma
| Published: 11 May 2026 18:17 PM IST
Share

ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਐਫਆਈਆਰ ਨੰਬਰ 39 ਦੇ ਮਾਮਲੇ ਵਿੱਚ ਅੱਜ ਸੈਸ਼ਨ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਇਸ ਮੌਕੇ ਅੰਮ੍ਰਿਤਪਾਲ ਸਿੰਘ ਦੀ ਪੇਸ਼ੀ ਦੌਰਾਨ ਉਨ੍ਹਾਂ ਦੇ ਕਾਨੂੰਨੀ ਪੱਖ ਵੱਲੋਂ ਡਿਸਚਾਰਜ ਐਪਲੀਕੇਸ਼ਨ ਸਬੰਧੀ ਕਾਰਵਾਈ ਅੱਗੇ ਵਧਾਈ ਗਈ। ਕੇਸ ਬਾਰੇ ਜਾਣਕਾਰੀ ਦਿੰਦਿਆਂ ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਅਦਾਲਤ ਵਿੱਚ ਉਹ ਅਰਜ਼ੀ ਪੇਸ਼ ਕੀਤੀ ਗਈ ਸੀ।

ਜਿਸ ਰਾਹੀਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਇਸ ਮਾਮਲੇ ਵਿੱਚੋਂ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਕਾਰਵਾਈ ਦੌਰਾਨ ਰਾਜ ਪੱਖ ਵੱਲੋਂ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕੀਤਾ ਗਿਆ।

ਮਾਮਲੇ ਦੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ

ਐਡਵੋਕੇਟ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਦਲੀਲਾਂ ਸੁਣਨ ਲਈ ਅਗਲੀ ਤਾਰੀਖ਼ ਨਿਰਧਾਰਤ ਕੀਤੀ ਹੈ। ਉਨ੍ਹਾਂ ਮੁਤਾਬਕ ਕੱਲ੍ਹ ਡਿਸਚਾਰਜ ਐਪਲੀਕੇਸ਼ਨ ‘ਤੇ ਦੋਵੇਂ ਪੱਖਾਂ ਵੱਲੋਂ ਵਿਸਥਾਰ ਨਾਲ ਆਰਗੂਮੈਂਟ ਕੀਤੇ ਜਾਣਗੇ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅੱਜ ਅਦਾਲਤ ਵਿੱਚ ਮੁੱਖ ਤੌਰ ਤੇ ਸਟੇਟ ਵੱਲੋਂ ਰਿਪਲਾਈ ਫਾਈਲ ਕਰਨ ਦੀ ਪ੍ਰਕਿਰਿਆ ਹੋਣੀ ਸੀ। ਜਿਸ ਕਾਰਨ ਵਿਸਥਾਰਪੂਰਵਕ ਦਲੀਲਾਂ ਨਹੀਂ ਹੋ ਸਕੀਆਂ। ਅਦਾਲਤ ਨੇ ਸਾਰੇ ਦਸਤਾਵੇਜ਼ ਰਿਕਾਰਡ ਤੇ ਲੈਂਦਿਆਂ ਮਾਮਲੇ ਦੀ ਅਗਲੀ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ।

ਇਸ ਮਾਮਲੇ ਨੂੰ ਲੈ ਕੇ ਸਮਰਥਕਾਂ ਅਤੇ ਕਾਨੂੰਨੀ ਵਰਗਾਂ ਵਿੱਚ ਕਾਫ਼ੀ ਚਰਚਾ ਬਣੀ ਹੋਈ ਹੈ। ਹੁਣ ਸਭ ਦੀ ਨਜ਼ਰ ਅਗਲੀ ਸੁਣਵਾਈ ਤੇ ਟਿਕੀ ਹੋਈ ਹੈ। ਜਿੱਥੇ ਡਿਸਚਾਰਜ ਐਪਲੀਕੇਸ਼ਨ ਸਬੰਧੀ ਅਹਿਮ ਦਲੀਲਾਂ ਸਾਹਮਣੇ ਆ ਸਕਦੀਆਂ ਹਨ।

ਅੰਮ੍ਰਿਤਪਾਲ ਸਿੰਘ ਬਾਰੇ ਜਾਣੋ

ਵਾਰਿਸ ਪੰਜਾਬ ਦੇ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਮੌਜੂਦਾ ਸਮੇਂ ਵਿੱਚ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਮੋਗਾ ਤੋਂ ਗ੍ਰਿਫਤਾਰ ਕਰਨ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਉੱਥੇ ਭੇਜਿਆ ਗਿਆ ਸੀ। ਜੇਲ੍ਹ ਵਿੱਚ ਹੁੰਦਿਆਂ ਹੀ ਅੰਮ੍ਰਿਤਪਾਲ ਨੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਵੱਡੀ ਜਿੱਤ ਹਾਸਲ ਕੀਤੀ ਸੀ।

Follow Us
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP
ਪੰਜਾਬ ਡਰਾਉਣ-ਧਮਕਾਉਣ ਦੀ ਰਾਜਨੀਤੀ ਅੱਗੇ ਨਹੀਂ ਝੁਕੇਗਾ... ਮੋਹਾਲੀ 'ਚ ED ਰੇਡ ਨੂੰ ਲੈ ਕੇ ਭੜਕੀਲ AAP...
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...