AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਜਵਾਬ

ਐਫਆਈਆਰ ਨੰਬਰ 39, ਜਿਸ 'ਚ ਅੰਮ੍ਰਿਤਪਾਲ ਸਿੰਘ ਦੇ ਨਾਲ ਉਸ ਦੇ ਸਾਥੀ ਪੱਪਲਪ੍ਰੀਤ ਸਿੰਘ ਤੇ ਹੋਰ ਵਿਅਕਤੀਆਂ ਦੇ ਨਾਮ ਵੀ ਸ਼ਾਮਲ ਹਨ। ਇਸ ਮਾਮਲੇ 'ਚ ਬਾਕੀ ਮੁਲਜ਼ਮਾਂ ਦੀ ਪੇਸ਼ੀ ਪਹਿਲਾਂ ਹੀ ਹੋ ਚੁੱਕੀ ਹੈ ਤੇ ਹੁਣ ਅੰਮ੍ਰਿਤਪਾਲ ਸਿੰਘ ਦੀ ਵੀ ਸੁਣਵਾਈ ਚੱਲ ਰਹੀ ਹੈ। ਮਾਮਲੇ ਨੂੰ ਲੈ ਕੇ ਸੁਰੱਖਿਆ ਤੇ ਕਾਨੂੰਨੀ ਪੱਖੋਂ ਕਾਫੀ ਚੌਕਸੀ ਵਰਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ 'ਚ ਇਸ ਕੇਸ 'ਚ ਹੋਰ ਵੀ ਵੱਡੇ ਅਪਡੇਟ ਹੋਣ ਦੇ ਆਸਾਰ ਹਨ।

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਪੇਸ਼ ਕਰੇਗੀ ਜਵਾਬ
ਅਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ (ਪੁਰਾਣੀ ਤਸਵੀਰ)
lalit-sharma
| Updated On: 07 May 2026 17:09 PM IST
Share

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲ਼ਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨਾਲ ਸੰਬੰਧਿਤ ਮਾਮਲੇ ਦੀ ਅੱਜ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਅਹਿਮ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਚਲਾਨ ਅਤੇ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰ ਨਾਲ ਆਪਣੀ ਅਰਜ਼ੀ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਸਬੂਤਾਂ ਦੇ ਆਧਾਰ ਤੇ ਠੀਕ ਨਹੀਂ ਬਣਦੇ ਅਤੇ ਇਸ ਲਈ ਅਦਾਲਤ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰੇ।

11 ਮਈ ਨੂੰ ਸਰਕਾਰ ਫਾਈਲ ਕਰੇਗੀ ਜਵਾਬ

ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਵੱਲੋਂ ਹੁਣ ਇਸ ਅਰਜ਼ੀ ਤੇ ਸਟੇਟ ਨੂੰ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਗਿਆ ਹੈ। ਸਟੇਟ ਪੱਖ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾ ਰਹੀ ਹੈ। ਵਕੀਲ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ ਹੈ।

ਵਕੀਲ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਹਰ ਤਰੀਕ ਤੇ ਵੀਡੀਓ ਕਾਨਫਰੰਸਿੰਗ ਜ਼ਰੀਏ ਦਰਜ ਹੁੰਦੀ ਹੈ ਅਤੇ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਸਾਰੀ ਕਾਰਵਾਈ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵੀਂ ਗੰਭੀਰ ਗੱਲ ਸਾਹਮਣੇ ਨਹੀਂ ਆਈ ਅਤੇ ਕਾਨੂੰਨੀ ਤੌਰ ਤੇ ਉਹ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।

Follow Us
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ
ਜਿਤੇਂਦਰ ਮਿਸ਼ਰਾ ਨੇ ਸਾਂਭਿਆ ਰਾਮ ਮੰਦਰ ਟ੍ਰਸਟ ਦੇ ਪਹਿਲੇ ਸੀਈਓ ਦਾ ਅਹੁਦਾ...
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ
Fact Check: ਨੇਪਾਲ ਹੜ੍ਹ 'ਚ ਮਿਲੇ 17 ਕਰੋੜ ਸਾਲ ਪੁਰਾਣੇ ਸ਼ਾਲੀਗ੍ਰਾਮ ਦਾ ਕੀ ਹੈ ਸੱਚ? TV9 ਦੀ ਪੜਤਾਲ...
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ
Mohali Firing: ਮੁਹਾਲੀ 'ਚ ਸੈਲੂਨ ਦੇ ਬਾਹਰ ਫਾਈਰਿੰਗ, ਮੁਲਜ਼ਮ ਫਰਾਰ...
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ
ਏਅਰ ਮਾਰਸ਼ਲ ਜਿਤੇਂਦਰ ਮਿਸ਼ਰਾ ਨੂੰ ਸੌਂਪੀ ਗਈ ਰਾਮ ਮੰਦਰ ਦੇ CEO ਦੀ ਕਮਾਨ...
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ
ਜਾਣਾ ਸੀ ਸ਼ਾਰਜਾਹ..ਭੇਜ ਦਿੱਤਾ ਓਮਾਨ... ਵਾਪਸ ਆਈ ਲਾਸ਼...ਕੈਨੇਡਾ ਫਰਾਡ ਨਾਲ ਵੀ ਜੁੜੇ ਤਾਰ...ਪੀੜਤਾਂ ਦਾ ਪ੍ਰਦਰਸ਼ਨ...
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO
Farmer Protest: ਮੁਹਾਲੀ-ਚੰਡੀਗੜ੍ਹ ਬਾਰਡਰ 'ਤੇ ਕਿਸਾਨਾਂ ਦਾ ਪੱਕਾ ਮੋਰਚਾ, ਕਿਹੋ ਜਿਹੇ ਹਨ ਹਾਲਾਤ?... ਵੇਖੋ VIDEO...