ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dibrugarh Jail: ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਪੰਜਾਬ ਤੋਂ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੇ ਮੁਲਾਕਾਤ ਕੀਤੀ ਸੀ।

Dibrugarh Jail: ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਪੰਜਾਬ ਤੋਂ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ
Follow Us
davinder-kumar-jalandhar
| Published: 18 May 2023 15:10 PM
Dibrugarh Jail: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਬੀਤੇ 23 ਅਪ੍ਰੈਲ ਤੋਂ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਬੰਦ ਆਪਣੇ ਹੋਰ ਸਾਥਿਆਂ ਨਾਲ ਬੰਦ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੇ ਮਾਤਾ-ਪਿਤਾ ਪਹਿਲੀ ਵਾਰ ਜੇਲ੍ਹ ਵਿੱਚ ਮਿਲਣ ਪੁੱਜੇ ਹਨ ਤੇ ਇਸ ਲਈ ਅਦਾਲਤ ਤੋਂ ਇਜਾਜਤ ਲੈਣ ਦੀ ਜਰੂਰਤ ਨਹੀਂ ਪੈਂਦੀ।

ਅੰਮ੍ਰਿਤਪਾਲ ਨਾਲ ਪਰਿਵਾਰ ਦੀ ਮੁਲਾਕਾਤ

ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਅੰਮ੍ਰਿਤਪਾਲ ਨੂੰ ਮਿਲਣ ਲਈ ਇਸ ਬਾਰ ਉਨ੍ਹਾਂ ਤੇ ਮਾਪੇ ਪਹੁੰਚੇ ਹਨ। ਬੀਤੇ ਦਿਨੀਂ ਡਿਬਰੂਗੜ੍ਹ ਜੇਲ੍ਹ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਮੁਲਾਕਾਤ ਕੀਤੀ ਸੀ। ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਇਹ ਪਹਿਲੀ ਮੁਲਾਕਾਤ ਹੋਈ ਸੀ। ਜਿਸ ਤੋਂ ਬਾਅਦ ਅੱਜ ਮੁੜ ਉਨ੍ਹਾਂ ਦਾ ਪਰਿਵਾਰ ਮੁਲਾਕਾਤ ਕਰਨ ਲਈ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ ਨਾਲ ਬਰਨਾਲਾ ਦੇ ਸਾਬਕਾ ਸਾਂਸਦ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਅਤੇ ਇੱਕ ਹੋਰ ਵਕੀਲ ਰੋਰਿਤ ਸ਼ਰਮਾ ਪਹੁੰਚੇ ਹਨ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਹੋਰ ਕਰੀਬੀ ਸਾਥੀ ਪੱਪਲ ਪ੍ਰੀਤ, ਦਲਜੀਤ ਕਲਸੀ ਅਤੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵੀ ਇਸੇ ਜੇਲ੍ਹ ਵਿੱਚ ਬੰਦ ਹਨ।

ਡਿਬਰੂਗੜ੍ਹ ਜੇਲ੍ਹ ਕਿਉਂ ਬੰਦ ਹੈ ਅੰਮ੍ਰਿਤਪਾਲ

18 ਮਾਰਚ ਤੋਂ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 23 ਅਪ੍ਰੈਲ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਇਸ ਦੇ ਪਿੱਛੇ ਕਈ ਮੁੱਖ ਕਾਰਨ ਹਨ। ਪਹਿਲੀ ਗੱਲ ਤਾਂ ਇਹ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਅਕਸਰ ਗੈਂਗ ਵਾਰ ਹੁੰਦੇ ਰਹਿੰਦੇ ਹਨ। ਭਾਰਤੀ ਏਜੰਸੀਆਂ ਕਿਸੇ ਵੀ ਕੀਮਤ ਤੇ ਇਹ ਜੋਖਮ ਨਹੀਂ ਉਠਾ ਸਕਦੀਆਂ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕਰਕੇ ਕੋਈ ਵੀ ਜੋਖਮ ਉਠਾਇਆ ਜਾਵੇ। ਅੰਮ੍ਰਿਤਪਾਲ ਸਿੰਘ ਨਾਲ ਪੰਜਾਬ ਦੀ ਕਿਸੇ ਜੇਲ ਵਿੱਚ ਅਣਜਾਣੇ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰ ਗਈ ਤਾਂ ਭਾਰਤ ਸਰਕਾਰ (Indian Government) ਅਤੇ ਸਾਡੀਆਂ ਜਾਂਚ ਅਤੇ ਖੁਫੀਆ ਏਜੰਸੀਆਂ ਬੁਰੀ ਤਰ੍ਹਾਂ ਉਲਝ ਜਾਣਗੀਆਂ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ
79th Independence Day: ਲਾਲ ਕਿਲ੍ਹੇ ਤੋਂ ਪੀਐਮ ਮੋਦੀ ਨੇ ਕੀਤਾ ਵੱਡਾ ਐਲਾਨ, ਆਪਣਾ ਸਪੇਸ ਸਟੇਸ਼ਨ ਬਣਾਉਣ ਦੀ ਤਿਆਰੀ...
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ
PM Modis Independence Day 2025 Speech: ਅਸੀਂ ਦੁਸ਼ਮਣਾਂ ਨੂੰ ਉਨ੍ਹਾਂ ਦੀ ਕਲਪਨਾ ਤੋਂ ਪਰੇ ਸਜ਼ਾ ਦਿੱਤੀ ਹੈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ...