Dibrugarh Jail: ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਪੰਜਾਬ ਤੋਂ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਪਰਿਵਾਰ
ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਬੀਤੇ ਦਿਨੀਂ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਨੇ ਮੁਲਾਕਾਤ ਕੀਤੀ ਸੀ।
Dibrugarh Jail: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਬੀਤੇ 23 ਅਪ੍ਰੈਲ ਤੋਂ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਬੰਦ ਆਪਣੇ ਹੋਰ ਸਾਥਿਆਂ ਨਾਲ ਬੰਦ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹਨਾਂ ਦੇ ਮਾਤਾ-ਪਿਤਾ ਪਹਿਲੀ ਵਾਰ ਜੇਲ੍ਹ ਵਿੱਚ ਮਿਲਣ ਪੁੱਜੇ ਹਨ ਤੇ ਇਸ ਲਈ ਅਦਾਲਤ ਤੋਂ ਇਜਾਜਤ ਲੈਣ ਦੀ ਜਰੂਰਤ ਨਹੀਂ ਪੈਂਦੀ।
ਅੰਮ੍ਰਿਤਪਾਲ ਨਾਲ ਪਰਿਵਾਰ ਦੀ ਮੁਲਾਕਾਤ
ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਉਨ੍ਹਾਂ ਦਾ ਪਰਿਵਾਰ ਡਿਬਰੂਗੜ੍ਹ ਜੇਲ੍ਹ ਪਹੁੰਚਿਆ ਹੈ। ਅੰਮ੍ਰਿਤਪਾਲ ਨੂੰ ਮਿਲਣ ਲਈ ਇਸ ਬਾਰ ਉਨ੍ਹਾਂ ਤੇ ਮਾਪੇ ਪਹੁੰਚੇ ਹਨ। ਬੀਤੇ ਦਿਨੀਂ ਡਿਬਰੂਗੜ੍ਹ ਜੇਲ੍ਹ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਮੁਲਾਕਾਤ ਕੀਤੀ ਸੀ। ਫਰਾਰ ਹੋਣ ਤੋਂ ਬਾਅਦ ਕਿਰਨਦੀਪ ਕੌਰ ਅਤੇ ਅੰਮ੍ਰਿਤਪਾਲ ਸਿੰਘ ਵਿਚਾਲੇ ਇਹ ਪਹਿਲੀ ਮੁਲਾਕਾਤ ਹੋਈ ਸੀ।
ਜਿਸ ਤੋਂ ਬਾਅਦ ਅੱਜ ਮੁੜ ਉਨ੍ਹਾਂ ਦਾ ਪਰਿਵਾਰ ਮੁਲਾਕਾਤ ਕਰਨ ਲਈ ਪਹੁੰਚਿਆ ਹੈ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰ ਦੇ ਨਾਲ ਬਰਨਾਲਾ ਦੇ ਸਾਬਕਾ ਸਾਂਸਦ ਐਡਵੋਕੇਟ ਰਾਜਦੇਵ ਸਿੰਘ ਖਾਲਸਾ ਅਤੇ ਇੱਕ ਹੋਰ ਵਕੀਲ ਰੋਰਿਤ ਸ਼ਰਮਾ ਪਹੁੰਚੇ ਹਨ। ਜਿਕਰਯੋਗ ਹੈ ਕਿ ਅੰਮ੍ਰਿਤਪਾਲ ਦੇ ਹੋਰ ਕਰੀਬੀ ਸਾਥੀ ਪੱਪਲ ਪ੍ਰੀਤ, ਦਲਜੀਤ ਕਲਸੀ ਅਤੇ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਵੀ ਇਸੇ ਜੇਲ੍ਹ ਵਿੱਚ ਬੰਦ ਹਨ।
Waris Punjab De chief Amritpal Singhs father Tarsem Singh and mother Balwinder Kaur arrived at the Dibrugarh Central Jail to meet their son. Amritpal Singh has been lodged in Dibrugarh jail since April 23. pic.twitter.com/9EHPSfe9Zc
ਇਹ ਵੀ ਪੜ੍ਹੋ
— Oxomiya Jiyori 🇮🇳 (@SouleFacts) May 18, 2023
ਡਿਬਰੂਗੜ੍ਹ ਜੇਲ੍ਹ ਕਿਉਂ ਬੰਦ ਹੈ ਅੰਮ੍ਰਿਤਪਾਲ
18 ਮਾਰਚ ਤੋਂ ਫਰਾਰ ਹੋਏ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 23 ਅਪ੍ਰੈਲ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਇਸ ਦੇ ਪਿੱਛੇ ਕਈ ਮੁੱਖ ਕਾਰਨ ਹਨ। ਪਹਿਲੀ ਗੱਲ ਤਾਂ ਇਹ ਹੈ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਅਕਸਰ ਗੈਂਗ ਵਾਰ ਹੁੰਦੇ ਰਹਿੰਦੇ ਹਨ।
ਭਾਰਤੀ ਏਜੰਸੀਆਂ ਕਿਸੇ ਵੀ ਕੀਮਤ ਤੇ ਇਹ ਜੋਖਮ ਨਹੀਂ ਉਠਾ ਸਕਦੀਆਂ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕਰਕੇ ਕੋਈ ਵੀ ਜੋਖਮ ਉਠਾਇਆ ਜਾਵੇ। ਅੰਮ੍ਰਿਤਪਾਲ ਸਿੰਘ ਨਾਲ ਪੰਜਾਬ ਦੀ ਕਿਸੇ ਜੇਲ ਵਿੱਚ ਅਣਜਾਣੇ ਵਿੱਚ ਕੋਈ ਅਣਸੁਖਾਵੀਂ ਘਟਨਾ ਵਾਪਰ ਗਈ ਤਾਂ ਭਾਰਤ ਸਰਕਾਰ (Indian Government) ਅਤੇ ਸਾਡੀਆਂ ਜਾਂਚ ਅਤੇ ਖੁਫੀਆ ਏਜੰਸੀਆਂ ਬੁਰੀ ਤਰ੍ਹਾਂ ਉਲਝ ਜਾਣਗੀਆਂ।