ਅੰਮ੍ਰਿਤਪਾਲ ਸਿੰਘ ਦੇ ਪਿਤਾ ਘਰ ‘ਚ ਨਜ਼ਰਬੰਦ, ਕੌਮੀ ਇਨਸਾਫ਼ ਮੌਰਚੇ ‘ਚ ਸ਼ਮੂਲਿਅਤ ਦਾ ਕੀਤਾ ਸੀ ਐਲਾਨ
Amritpal Singh: ਕੁਝ ਦਿਨ ਪਹਿਲਾਂ ਤਰਸੇਮ ਸਿੰਘ ਨੇ ਆਵਾਜ਼ ਉਠਾਈ ਸੀ ਕਿ ਉਹ ਨਵੀਂ ਪਾਰਟੀ ਬਣਾਉਣਗੇ। ਪਤਾ ਲੱਗਾ ਹੈ ਕਿ ਤਰਸੇਮ ਸਿੰਘ ਨੇ ਆਪਣੇ ਬੇਟੇ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮਾਘੀ ਮੇਲੇ ਦੌਰਾਨ ਨਵੀਂ ਪਾਰਟੀ ਬਣਾਉਣ ਅਤੇ ਇਸ ਦੇ ਅਹੁਦੇਦਾਰਾਂ ਦਾ ਐਲਾਨ ਕਰਨਾ ਸੀ।
Amritpal Singh: ਵਾਰਿਸ ਪੰਜਾਬ ਦੇ ਮੁਖੀ ਤੇ ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਮੰਗਲਵਾਰ ਸਵੇਰੇ ਉਨ੍ਹਾਂ ਦੀ ਰਿਹਾਇਸ਼ ‘ਤੇ ਨਜ਼ਰਬੰਦ ਕਰ ਦਿੱਤਾ ਗਿਆ। ਕੁੱਝ ਹੀ ਦੇਰ ਵਿੱਚ ਭਾਰੀ ਪੁਲਿਸ ਫੋਰਸ ਉਸ ਦੇ ਪਿੰਡ ਜੱਲੂਪੁਰ ਖੇੜਾ ਪਹੁੰਚ ਗਈ ਅਤੇ ਉਸ ਦੀ ਰਿਹਾਇਸ਼ ਨੂੰ ਚਾਰੇ ਪਾਸਿਓਂ ਘੇਰ ਲਿਆ ਗਿਆ।
ਕੁਝ ਦਿਨ ਪਹਿਲਾਂ ਤਰਸੇਮ ਸਿੰਘ ਨੇ ਆਵਾਜ਼ ਉਠਾਈ ਸੀ ਕਿ ਉਹ ਨਵੀਂ ਪਾਰਟੀ ਬਣਾਉਣਗੇ। ਪਤਾ ਲੱਗਾ ਹੈ ਕਿ ਤਰਸੇਮ ਸਿੰਘ ਨੇ ਆਪਣੇ ਬੇਟੇ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਮਾਘੀ ਮੇਲੇ ਦੌਰਾਨ ਨਵੀਂ ਪਾਰਟੀ ਬਣਾਉਣ ਅਤੇ ਇਸ ਦੇ ਅਹੁਦੇਦਾਰਾਂ ਦਾ ਐਲਾਨ ਕਰਨਾ ਸੀ। ਕੌਮੀ ਇਨਸਾਫ਼ ਮੋਰਚਾ ‘ਚ ਤਰਸੇਮ ਸਿੰਘ ਨੇ ਆਪਣੇ ਸਮਰਥਕਾਂ ਨਾਲ ਪੁੱਜਣਾ ਸੀ ਅਤੇ ਦੇਰ ਰਾਤ ਤੋਂ ਹੀ ਪੁਲਿਸ ਨੇ ਪਿੰਡ ਵਿੱਚ ਇਕੱਠਾ ਹੋਣਾ ਸ਼ੁਰੂ ਕਰ ਦਿੱਤਾ ਸੀ। ਮੰਗਲਵਾਰ ਨੂੰ ਪਿੰਡ ਨੂੰ ਚਾਰੋਂ ਪਾਸਿਓਂ ਪੁਲਿਸ ਨੇ ਘੇਰ ਲਿਆ। ਖਾਸ ਤੌਰ ਤੇ ਅੰਮ੍ਰਿਤਪਾਲ ਸਿੰਘ ਦੇ ਘਰ ਦੇ ਬਾਹਰ ਸੌ ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਹਨ।
ਦੂਜੇ ਪਾਸੇ ਇਸ ਮਾਮਲੇ ਚ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਹਨਾਂ ਦੀ ਡਿਊਟੀ ਲੱਗੀ ਹੈ ਅਤੇ ਡਿਊਟੀ ਦੇ ਤਹਿਤ ਹੀ ਪਿੰਡ ਜਲੂਪੁਰ ਖੇੜਾ ਦੇ ਵਿੱਚ ਉਹਨਾਂ ਨੇ ਨਾਕੇਬੰਦੀ ਕੀਤੀ ਹੋਈ ਹ ਤੇ ਸਾਰੇ ਪੁਲਿਸ ਆਫਸਰ ਨਾਕਿਆਂ ਦੇ ਉੱਤੇ ਤੈਨਾਤ ਹੈ ਤੇ ਕਿਸੇ ਵੀ ਵਿਅਕਤੀ ਨੂੰ ਘਰ ਦੇ ਵਿੱਚ ਨਜ਼ਰਬੰਦ ਨਹੀਂ ਕੀਤਾ ਗਿਆ ਅਗਰ ਕੁਝ ਪੁਲਿਸ ਆਫਿਸਰ ਅੰਮ੍ਰਿਤਪਾਲ ਸਿੰਘ ਦੇ ਘਰ ਗਏ ਹਨ ਤਾਂ ਸਿਰਫ ਚਾਹ ਪੀਣ ਵਾਸਤੇ ਗਏ ਹੋਣਗੇ ਅਦਰਵਾਈਜ਼ ਕਿਸੇ ਨੂੰ ਵੀ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ।
ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ
ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਮੰਗਲਵਾਰ ਨੂੰ ਚੰਡੀਗੜ੍ਹ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਕੌਮੀ ਇਨਸਾਫ਼ ਮੋਰਚੇ ਦੇ 2 ਸਾਲ ਪੂਰੇ ਹੋਣ ਤੇ ਮੋਹਾਲੀ ਚ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਪੁਲਿਸ ਨੂੰ ਚਕਮਾ ਦੇ ਕੇ ਚੰਡੀਗੜ੍ਹ ਵਿੱਚ ਦਾਖ਼ਲ ਹੋ ਗਏ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਤੇ ਵਾਰਟ ਕੈਨਨ ਅਤੇ ਹੰਜੂ ਗੈਸ ਦੇ ਗੋਲੇ ਛੱਡੇ ਹਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਤੇ ਕਾਬੂ ਪਾਉਣ ਲਈ ਲਾਠੀਚਾਰਜ ਵੀ ਕੀਤਾ ਹੈ।