ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ
ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ 'ਤੇ ਪੁੱਜੇ ਸੀ। ਜਿੱਥੇ ਉਨ੍ਹਾਂ ਨੂੰ ਪੁੱਛਗਿੱਛ ਲਈ ਰੋਕਿਆ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਘਰ ਵਾਪਿਸ ਭੇਜ ਦਿੱਤਾ ਗਿਆ। ਤਰਸੇਮ ਸਿੰਘ ਨੇ ਦੋਹਾ ਕਤਰ ਜਾਣ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨ.ਐੱਸ.ਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਹੈ। ਬੀਤੇ ਦਿਨੀਂ ਉਸ ਦੀ ਪਤਨੀ ਕਿਰਨਦੀਪ ਕੌਰ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ।
ਅੰਮ੍ਰਿਤਸਰ ਨਿਊਜ਼। ਵਾਰੀਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ ਗਿਆ। ਦਰਅਸਲ, ਤਰਸੇਮ ਸਿੰਘ ਦੋਹਾ ਕਤਰ ਜਾ ਰਹੇ ਸਨ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅੱਜ ਸਵੇਰੇ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਜੇ ਸੀ। ਜਿੱਥੇ ਉਨ੍ਹਾਂ ਨੂੰ ਪੁੱਛਗਿੱਛ ਲਈ ਰੋਕਿਆ ਗਿਆ ਅਤੇ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਉਥੋਂ ਘਰ ਵਾਪਿਸ ਭੇਜ ਦਿੱਤਾ ਗਿਆ। ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਇਸ ਵੇਲੇ ਐੱਨ.ਐੱਸ.ਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅਪਣੇ ਹੋਰ ਸਾਥਿਆਂ ਸਣੇ ਜੇਲ੍ਹ ਵਿੱਚ ਬੰਦ ਹੈ।
ਅੰਮ੍ਰਿਤਪਾਲ ਸਿੰਘ ਬਾਰੇ ਜਾਣੋ
ਫਰਵਰੀ 2022 ‘ਚ ਦੀਪ ਸਿੱਧੂ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਸਭ ਕੁਝ ਬਦਲ ਗਿਆ। ਦੀਪ ਸਿੱਧੂ ਦੀ ਮੌਤ ਕਾਰਨ ਉਨ੍ਹਾਂ ਦੇ ਸਮਰਥਕ ਨਿਰਾਸ਼ ਹੋ ਗਏ ਅਤੇ ਆਪਣੇ ਆਪ ਨੂੰ ਇਕੱਲੇ ਮਹਿਸੂਸ ਕਰਨ ਲੱਗੇ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਵਾਰਿਸ ਪੰਜਾਬ ਦੀ ਦਾ ਨਵਾਂ ਮੁਖੀ ਐਲਾਨਿਆ ਗਿਆ। ਅੰਮ੍ਰਿਤਪਾਲ ਜਰਨੈਲ ਸਿੰਘ ਭਿੰਡਰਾਂਵਾਲੇ ਤੋਂ ਪ੍ਰਭਾਵਿਤ ਸੀ ਅਤੇ ਉਨ੍ਹਾਂ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਅੰਮ੍ਰਿਤਪਾਲ ਨੇ ਨੌਜਵਾਨਾਂ ਨਾਲ ਕੰਮ ਕਰਕੇ ਆਪਣੀ ਸੰਸਥਾ ਦਾ ਦਾਇਰਾ ਵਧਾਇਆ। ਉਹ ਭਿੰਡਰਾਂਵਾਲੇ ਵਰਗਾ ਪਹਿਰਾਵਾ ਪਾਉਂਦਾ ਹੈ ਅਤੇ ਆਪਣੇ ਅੰਦਾਜ਼ ਵਿੱਚ ਤਸਵੀਰਾਂ ਖਿੱਚਵਾਉਂਦਾ ਹੈ।
ਹਿੰਦੂਆਂ ਅਤੇ ਸਿੱਖਾਂ ਵਿੱਚ ਫ਼ਿਰਕੂ ਵੰਡ ਅਤੇ ਨਫ਼ਰਤ ਪੈਦਾ ਕਰਕੇ ਉਸ ਨੇ ਇਹ ਏਜੰਡਾ ਫੈਲਾਇਆ ਕਿ ਸਿੱਖ ਧਰਮ ਖ਼ਤਰੇ ਵਿੱਚ ਹੈ ਅਤੇ ਸਿੱਖ ਗੁਲਾਮ ਹਨ। ਜਦੋਂ ਕਿ ਕਈ ਲੋਕਾਂ ਦਾ ਮੰਨਣਾ ਹੈ ਕਿ ਉਹ ਸਿੱਖੀ ਦਾ ਪ੍ਰਚਾਰ ਕਰ ਰਿਹਾ ਹੈ। ਹਾਲਾਂਕਿ ਵੱਡੀ ਗਿਣਤੀ ਸਿੱਖ ਵਿਦਵਾਨਾਂ ਦਾ ਕਹਿਣਾ ਹੈ ਕਿ ਉਹ ਧਰਮ ਦਾ ਨੁਕਸਾਨ ਕਰ ਰਿਹਾ ਸੀ ਅਤੇ ਪਾਕਿਸਤਾਨ ਦੀ ਆਈ.ਐੱਸ.ਆਈ. ਦੇ ਏਜੰਡੇ ‘ਤੇ ਚੱਲ ਰਿਹਾ ਸੀ।