Faridkot ‘ਚ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀ ਗ੍ਰਿਫਤਾਰ, ਪੁਲਿਸ ਨੇ ਕੱਢਿਆ ਫਲੈਗ ਮਾਰਚ

Updated On: 

20 Mar 2023 17:51 PM

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਪੁਲਿਸ ਨੇ ਧਾਰਾ 107/151 ਤਹਿਤ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ, ਪਰ ਹਾਲੇ ਚਾਰ ਨੂੰ ਹੀ ਜੇਲ੍ਹ ਭੇਜਿਆ ਗਿਆ ਹੈ।

Faridkot ਚ ਅੰਮ੍ਰਿਤਪਾਲ ਸਿੰਘ ਦੇ ਚਾਰ ਸਾਥੀ ਗ੍ਰਿਫਤਾਰ, ਪੁਲਿਸ ਨੇ ਕੱਢਿਆ ਫਲੈਗ ਮਾਰਚ

Amritpal Singh: ਪਿਸਤੌਲ ਵਿਖਾਈ, ਜਾਨੋਂ ਮਾਰਨ ਦੀ ਦਿੱਤੀ ਧਮਕੀ... ਅੰਮ੍ਰਿਤਪਾਲ ਸਿੰਘ ਦੇ ਖਿਲਾਫ ਇੱਕ ਹੋਰ FIR

Follow Us On

ਫਰੀਦਕੋਟ: ਇੱਕ ਪਾਸੇ ਜਿਥੇ ਬੀਤੇ 2 ਦਿਨਾਂ ਤੋਂ ਭਗੋੜੇ ਅਮ੍ਰਿਤਪਾਲ ਸਿੰਘ (Amritpal Singh) ਦੀ ਪੰਜਾਬ ਭਰ ਭਾਲ ਕੀਤੀ ਜਾ ਰਹੀ ਹੈ, ਉੱਥੇ ਹੀ ਉਸਦੇ ਸਮਰਥਕਾਂ ਤੇ ਵੀ ਪੁਲਿਸ ਦਾ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਪੂਰੇ ਸੂਬੇ ਵਿੱਚ ਪੁਲਿਸ ਵੱਲੋਂ ਕੇਂਦਰੀ ਹਥਿਆਰਬੰਦ ਫੋਰਸਾਂ ਨਾਲ ਮਿਲ ਕੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਸਮਰੱਥਕਾਂ ਦੀ ਧਰ ਪਕੜ ਕੀਤੀ ਜਾ ਰਹੀ ਹੈ। ਕਈ ਸਮਰਥਕਾਂ ਵੱਲੋਂ ਪੁਲਿਸ ਦੀ ਇਸ ਕਾਰਵਾਈ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।

ਫਰੀਦਕੋਟ ਜਿਲ੍ਹੇ ਵਿਚ ਵੀ ਫਰੀਦਕੋਟ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰੱਥਕਾਂ ਤੇ ਸਖਤ ਨਜਰ ਰੱਖੀ ਹੋਈ ਹੈ ਅਤੇ ਪੁਲਿਸ ਵੱਲੋਂ ਉਹਨਾਂ ਦੀਆ ਪਲ-ਪਲ ਦੀਆ ਗਤੀਵਿਧੀਆਂ ਨੂੰ ਨੋਟ ਕਰ ਰਹੀ ਹੈ।ਫਰੀਦਕੋਟ ਪੁਲਿਸ ਨੇ ਕੁਝ ਲੋਕਾਂ ਨੂੰ ਹਿਰਾਸਤ ਵਿਚ ਵੀ ਲਿਆ ਹੈ ਜਿੰਨਾ ਬਾਰੇ ਪੁਲਿਸ ਨੂੰ ਲਗਦਾ ਸੀ ਕਿ ਉਹ ਭਾਈ ਅੰਮ੍ਰਿਤਪਾਲ ਸਿੰਘ ਖਿਲਾਫ ਚੱਲ ਰਹੀ ਪੁਲਿਸ ਦੀ ਕਾਰਵਾਈ ਦਾ ਵਿਰੋਧ ਕਰ ਸਕਦੇ ਹਨ ਜਾਂ ਕੋਈ ਬਿਆਨ ਬਾਜੀ ਜਾਰੀ ਕਰਕੇ ਜਿਲ੍ਹੇ ਅੰਦਰ ਕਾਨੂੰਨ ਵਿਵਸਥਾ ਨੂੰ ਖਤਰਾ ਪੈਦਾ ਹੋ ਸਕਦਾ ਹੋਵੇ।

ਪੰਜ ਨੂੰ ਫੜਿਆ, ਚਾਰ ਨੂੰ ਭੇਜਿਆ ਜੇਲ੍ਹ

ਸੂਤਰਾਂ ਦੀ ਮੰਨੀਏ ਤਾਂ ਭਾਰਤੀ ਕਿਸਾਨ ਯੂਨੀਅਨ ਫਤਿਹ ਦੇ ਸੂਬਾ ਪ੍ਰਧਾਨ ਮਾਸਟਰ ਹਰਜਿੰਦਰ ਸਿੰਘ ਅਤੇ ਬਲਾਕ ਫਰੀਦਕੋਟ ਦੇ ਪ੍ਰਧਾਨ ਸ਼ਰਨਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਤਰਾਂ ਦਾ ਕਹਿਣਾਂ ਕਿ ਹਲਕਾ ਜੈਤੋ ਨਾਲ ਸੰਬੰਧਿਤ ਨੌਜਵਾਨ ਕੋਮਲਪ੍ਰੀਤ ਸਿੰਘ, ਹਲਕਾ ਕੋਟਕਪੂਰਾ ਦੇ ਪਿੰਡ ਹਰੀਨੌਂ ਦੇ ਗੁਰਪ੍ਰੀਤ ਸਿੰਘ ਭੋਡੀ ਅਤੇ ਹਲਕਾ ਜੈਤੋ ਦੇ ਪਿੰਡ ਜਿਉਣ ਸਿੰਘ ਵਾਲਾ ਨਾਲ ਸੰਬੰਧਿਤ ਨੌਜਵਾਨ ਗੁਰਪ੍ਰੀਤ ਸਿੰਘ ਜਿਉਣ ਵਾਲਾ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਜਿੰਨਾਂ ਵਿਚੋਂ ਗੁਰਪ੍ਰੀਤ ਸਿੰਘ ਜਿਉਣ ਵਾਲਾ ਨੂੰ ਛੱਡ ਬਾਕੀ ਚਾਰ ਲੋਕਾਂ ਨੂੰ ਫਰੀਦਕੋਟ ਜੇਲ੍ਹ ਵਿਚ ਰੱਖਿਆ ਗਿਆ ਹੈ ਅਤੇ ਗੁਰਪ੍ਰੀਤ ਸਿੰਘ ਜਿਉਣ ਵਾਲਾ ਨੂੰ ਜਿਲ੍ਹਾ ਪੁਲਿਸ ਵੱਲੋਂ ਕਿਸੇ ਪੁਲਿਸ ਥਾਨੇ ਅੰਦਰ ਰੱਖਿਆ ਗਿਆ ਹੈ।

ਪੁਲਿਸ ਨੇ ਜਿਆਦਾ ਜਾਣਕਾਰੀ ਦੇਣ ਤੋਂ ਕੀਤਾ ਇਨਕਾਰ

ਇਸ ਬਾਰੇ ਜਾਣਕਾਰੀ ਲੈਣ ਲਈ ਜਦ ਐਸਪੀ (ਡੀ) ਫਰੀਦਕੋਟ ਗਗਨੇਸ਼ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਹਨਾਂ ਪੁਸ਼ਟੀ ਕਰਦਿਆ ਦੱਸਿਆ ਕਿ ਫਰੀਦਕੋਟ ਜਿਲ੍ਹੇ ਅੰਦਰ ਵਾਰਿਸ ਪੰਜਾਬ ਦੇ ਜਥੇਬੰਦੀ ਪ੍ਰਮੁੱਖ ਭਾਈ ਅੰਮ੍ਰਿਤਪਾਲ ਸਿੰਘ ਦੇ ਸਮਰੱਥਕ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਦੋਂ ਉਹਨਾਂ ਤੋਂ ਗ੍ਰਿਫਤਾਰ ਕੀਤੇ ਗਏ ਲੋਕਾਂ ਬਾਰੇ ਜਾਣਕਾਰੀ ਲੈਣੀ ਚਾਹੀ ਤਾਂ ਉਹਨਾਂ ਕਿਹਾ ਕਿ ਇਸ ਬਾਰੇ ਉਹ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ।

ਦੂਸਰੇ ਪਾਸੇ ਦੂਜੇ ਦਿਨ ਵੀ ਜਿਲ੍ਹਾ ਪੁਲਿਸ ਮੁੱਖੀ ਹਰਜੀਤ ਸਿੰਘ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਅਤੇ ਹਥਿਆਰਬੰਦ ਕੇਂਦਰੀ ਬਲਾਂ ਵੱਲੋਂ ਮਿਲ ਕੇ ਸਹਿਰ ਅੰਦਰ ਫਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਅਫਵਾਹ ਤੇ ਭਰੋਸਾ ਨਾਂ ਕਰਨ ਦੀ ਅਪੀਲ ਕੀਤੀ ਗਈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ