ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕੇਗਾ ਸਹੁੰ, NIA ਨੇ ਦਿੱਤੀ ਇਜਾਜ਼ਤ | Amritpal Singh imprisoned in Dibrugarh jail loksabha memeber will take oath as a Member of Parliament NIA gave permission Punjabi news - TV9 Punjabi

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕੇਗਾ ਸਹੁੰ, NIA ਨੇ ਦਿੱਤੀ ਇਜਾਜ਼ਤ

Updated On: 

01 Jul 2024 19:00 PM

ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਸੰਸਦ ਮੈਂਬਰ ਵਜੋਂ ਚੁੱਕੇਗਾ ਸਹੁੰ, NIA ਨੇ ਦਿੱਤੀ ਇਜਾਜ਼ਤ

ਅੰਮ੍ਰਿਤਪਾਲ ਸਿੰਘ

Follow Us On

ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀ ਮਨਜ਼ੂਰੀ ਮਿਲ ਗਈ ਹੈ। ਨੈਸ਼ਨਲ ਐਨਵੈਸਟੀਗੇਸ਼ਨ ਏਜੰਸੀ (NIA) ਨੇ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਇਜਾਜ਼ਤ ਦੇ ਦਿੱਤੀ ਹੈ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤੀ ਸੀ। ਉਹ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਨੇ ਅਜੇ ਤੱਕ ਸੰਸਦ ਮੈਂਬਰ ਵਜੋਂ ਸਹੁੰ ਨਹੀਂ ਚੁੱਕੀ ਹੈ। ਪੰਜਾਬ ਦੇ ਹੋਰ 12 ਸੰਸਦ ਮੈਂਬਰਾਂ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ ਸੀ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਨਾਲ ਜੇਤੂ ਰਹੇ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।

ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾ ਖ਼ਬਰ ਆਈ ਸੀ ਕਿ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਦੀ ਮਿਆਦ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਨਾਲ-ਨਾਲ ਉਸ ਦੇ ਬਾਕੀ 9 ਹੋਰ ਸਾਥੀਆਂ ‘ਤੇ ਵੀ ਹੁਕਮ ਜਾਰੀ ਕੀਤੇ ਗਏ ਹਨ। ਇਸ ਸਮੇਂ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ ਉਨ੍ਹਾਂ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ।

ਪੰਜਾਬ ਸਰਕਾਰ ਦੇ ਸੂਤਰਾਂ ਮੁਤਾਬਕ ਇਹ ਹੁਕਮ ਲੋਕ ਸਭਾ ਚੋਣਾਂ ਤੋਂ ਦੋ ਦਿਨ ਬਾਅਦ ਅਤੇ ਨਤੀਜਿਆਂ ਤੋਂ ਇੱਕ ਦਿਨ ਪਹਿਲਾਂ 3 ਜੂਨ ਨੂੰ ਜਾਰੀ ਕੀਤੇ ਗਏ ਸਨ। ਅੰਮ੍ਰਿਤਪਾਲ ਦੇ ਪਰਿਵਾਰ ਤੇ ਵਕੀਲ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਐਨਐਸਏ ਵਿੱਚੋਂ ਕੱਢਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਅੰਮ੍ਰਿਤਪਾਲ ਖਿਲਾਫ ਦਰਜ ਹਨ 12 ਮਾਮਲੇ

ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਅਜਨਾਲਾ ਥਾਣੇ ਵਿੱਚ ਨਾਜਾਇਜ਼ ਹਥਿਆਰਾਂ ਨਾਲ ਹਮਲਾ ਕਰਨ ਸਮੇਤ ਵੱਖ-ਵੱਖ ਥਾਣਿਆਂ ਵਿੱਚ 12 ਕੇਸ ਦਰਜ ਹਨ। ਇੰਨਾ ਹੀ ਨਹੀਂ ਉਸ ਦੇ ਖਿਲਾਫ ਆਸਾਮ ਦੇ ਥਾਣੇ ‘ਚ ਵੀ ਮਾਮਲਾ ਦਰਜ ਹੈ। ਜਿਸ ‘ਚ ਪੁਲਿਸ ਨੇ ਤਲਾਸ਼ੀ ਦੌਰਾਨ ਡਿਬਰੂਗੜ੍ਹ ਜੇਲ ‘ਚੋਂ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਸਨ।

ਕੌਣ ਹੈ ਅੰਮ੍ਰਿਤਪਾਲ ਸਿੰਘ ?

ਅੰਮ੍ਰਿਤਪਾਲ ਪੰਜਾਬ ਦੇ ਪਿੰਡ ਜੱਲੂਪੁਰ ਦਾ ਰਹਿਣ ਵਾਲਾ ਹੈ ਅਤੇ ਉਸ ਨੇ 12ਵੀਂ ਤੱਕ ਪੜ੍ਹਾਈ ਕੀਤੀ ਹੈ। ਉਹ ਪਿੰਡ ਦੇ ਸਕੂਲ ਵਿੱਚ ਪੜ੍ਹਦਾ ਸੀ। ਸਾਲ 2012 ਵਿੱਚ ਉਹ ਦੁਬਈ ਚਲਾ ਗਿਆ, ਜਿੱਥੇ ਉਸ ਨੇ ਟਰਾਂਸਪੋਰਟ ਦਾ ਕਾਰੋਬਾਰ ਕੀਤਾ। ਉਸ ਦੇ ਜ਼ਿਆਦਾਤਰ ਰਿਸ਼ਤੇਦਾਰ ਦੁਬਈ ਵਿੱਚ ਹੀ ਰਹਿੰਦੇ ਹਨ। ਅੰਮ੍ਰਿਤਪਾਲ ਸਿੰਘ ਦਾ ਵਿਆਹ ਐਨਆਰਆਈ ਲੜਕੀ ਕਿਰਨਦੀਪ ਨਾਲ ਹੋਇਆ ਹੈ। ਆਨੰਦ ਕਾਰਜ ਵਿੱਚ ਦੋਵਾਂ ਪਰਿਵਾਰਾਂ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਕਿਰਨਦੀਪ ਮੂਲ ਰੂਪ ਵਿੱਚ ਜਲੰਧਰ ਦੇ ਪਿੰਡ ਕੁਲਾਰਾਂ ਦੀ ਰਹਿਣ ਵਾਲੀ ਹੈ ਪਰ ਕੁਝ ਸਮਾਂ ਪਹਿਲਾਂ ਉਸ ਦਾ ਪਰਿਵਾਰ ਇੰਗਲੈਂਡ ਹੋ ਸ਼ਿਫਟ ਗਿਆ ਸੀ।

Exit mobile version