ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਤੋਂ ਕੀਤਾ ਗ੍ਰਿਫ਼ਤਾਰ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ

Updated On: 

01 Jan 2026 16:08 PM IST

Amritpal Singh Mehron Arrested: ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ 'ਤੇ ਅੰਮ੍ਰਿਤਪਾਲ ਨੂੰ ਸਥਾਨਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਸੀ।

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਤੋਂ ਕੀਤਾ ਗ੍ਰਿਫ਼ਤਾਰ, ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ
Follow Us On

ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਆਈ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ UAE ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਸੂਤਰਾਂ ਮੁਤਾਬਕ, ਸ਼ਾਰਜਾਹ ਪੁਲਿਸ ਨੇ ਮਹਿਰੋਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਕਥਿਤ ਤੌਰ ‘ਤੇ ਅੰਮ੍ਰਿਤਪਾਲ ਨੂੰ ਸਥਾਨਕ ਪੁਲਿਸ ਨੇ ਇੱਕ ਅਚਾਨਕ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਸੀ।

ਦੱਸ ਦਈਏ ਕਿ ਵੀਜ਼ਾ ਸੰਬੰਧੀ ਪੁੱਛਗਿੱਛ ਦੌਰਾਨ ਇਹ ਪੂਰਾ ਮਾਮਲਾ ਸਾਹਮਣੇ ਆਇਆ। ਇਸ ਵੇਲੇ ਇਹ ਮੰਨਿਆ ਜਾ ਰਿਹਾ ਹੈ ਕਿ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਮਹਿਰੋਂ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ। ਅੰਮ੍ਰਿਤਪਾਲ ਸਿੰਘ ਮਹਿਰੋਂ ‘ਤੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਦਾ ਮਾਸਟਰਮਾਈਂਡ ਹੋਣ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ

ਬਠਿੰਡਾ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤਾ ਸੀ ਨੋਟਿਸ

ਬਠਿੰਡਾ ਜ਼ਿਲ੍ਹਾ ਅਦਾਲਤ ਨੇ ਡਿਜੀਟਲ ਕੰਟੈਂਟ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕੰਚਨ ਭਾਬੀ ਦੇ ਕਤਲ ਦੇ ਮਾਮਲੇ ਵਿੱਚ ਸਿੱਖ ਕੱਟੜਪੰਥੀ ਅੰਮ੍ਰਿਤਪਾਲ ਸਿੰਘ ਮੇਹਰੋਂ ਅਤੇ ਉਸ ਦੇ ਸਾਥੀ ਰਣਜੀਤ ਸਿੰਘ ਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋ ਕੇ ਕਾਨੂੰਨੀ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਦਾ ਨੋਟਿਸ ਜਾਰੀ ਕੀਤਾ ਹੈ। ਅੰਮ੍ਰਿਤਪਾਲ ਸਿੰਘ ਮੇਹਰੋਂ ਦੇ ਸੰਯੁਕਤ ਅਰਬ ਅਮੀਰਾਤ (UAE) ਵਿੱਚ ਛਿਪੇ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਦਕਿ ਰਣਜੀਤ ਸਿੰਘ ‘ਤੇ ਮੇਹਰੋਂ ਨੂੰ ਦੇਸ਼ ਤੋਂ ਫਰਾਰ ਕਰਾਉਣ ਵਿੱਚ ਮਦਦ ਕਰਨ ਦਾ ਇਲਜ਼ਾਮ ਹੈ।

ਪੁਲਿਸ ਅਨੁਸਾਰ, ਕੰਚਨ ਕੁਮਾਰੀ ਦਾ 9 ਅਤੇ 10 ਜੂਨ ਦੀ ਰਾਤ ਨੂੰ ਕਥਿਤ ਤੌਰ ‘ਤੇ ਅੰਮ੍ਰਿਤਪਾਲ ਸਿੰਘ ਮੇਹਰੋਂ ਅਤੇ ਉਸ ਦੇ ਦੋ ਨਿਹੰਗ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਵੱਲੋਂ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਇਸ ਹੱਤਿਆਕਾਂਡ ਨੂੰ ‘ਅਣਅਧਿਕਾਰਤ ਨੈਤਿਕ ਪੁਲਿਸਿੰਗ‘ (Unauthorized Moral Policing) ਦਾ ਮਾਮਲਾ ਦੱਸਿਆ ਹੈ।

ਅੰਮ੍ਰਿਤਪਾਲ ਸਿੰਘ ਮੇਹਰੋਂ ਬਾਰੇ ਜਾਣੋ

ਅੰਮ੍ਰਿਤਪਾਲ ਸਿੰਘ ਦਾ ਜਨਮ ਮੋਗਾ ਜ਼ਿਲ੍ਹੇ ਦੇ ਪਿੰਡ ਮਹਿਰੋਂ ਵਿੱਚ ਇੱਕ ਮੁਸਲਿਮ ਪਰਿਵਾਰ ਵਿੱਚ ਹੋਇਆ। ਉਹ ਸਿੱਖ ਧਰਮ ਤੋਂ ਪ੍ਰਭਾਵਿਤ ਹੋ ਕੇ ਨਿਹੰਗ ਸਿੰਘ ਬਣ ਗਿਆ। ਉਸਨੇ +2 ਨੌਨ ਮੈਡੀਕਲ ਵਿਸ਼ੇ ਵਿੱਚ ਪਾਸ ਕੀਤੀ।