ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਖਾਲਿਸਤਾਨ ਸਮਰਥਕ ਅਤੇ ਇਸ ਵੇਲ੍ਹੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ
ਅਮ੍ਰਿਤਪਾਲ ਸਿੰਘ (Amritpal Singh) ਦੇ ਸਾਲੇ ਅਮਰਜੋਤ ਸਿੰਘ (Amarjot Singh) ਅਤੇ ਕਈ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਨ੍ਹਾਂ ਸਾਰਿਆਂ ਦੇ ਇਲਜ਼ਾਮ ਹੈ ਕਿ ਇਨ੍ਹਾਂ ਨੇ ਬੀਤੇ ਮਾਰਚ ਵਿੱਚ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਉੱਤੇ ਹੋਏ ਹਮਲੇ ਕੀਤਾ ਸੀ। ਇਨ੍ਹਾਂ ਨੇ ਭਾਰਤੀ ਹਾਈ ਕਮਿਸ਼ਨ ਨੂੰ ਚਾਰੋਂ ਪਾਸਿਓਂ ਘੇਰ ਲਿਆ ਸੀ।
ਐਨਆਈਏ ਨੇ ਇਨ੍ਹਾਂ ਖਿਲਾਫ ਲੋਕਾਂ ਨੂੰ ਭੜਕਾਉਣ, ਦੰਗਾ ਕਰਨ ਦੀ ਕੋਸ਼ਿਸ਼, ਸਾਜ਼ਿਸ਼, ਜ਼ਬਰਦਸਤੀ ਘਰ ਵਿੱਚ ਦਾਖਲ ਹੋਣ ਦੇ ਨਾਲ-ਨਾਲ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਅਤੇ ਵਿਸਫੋਟਕ ਪਦਾਰਥ ਕਾਨੂੰਨ (ਯੂਏਪੀਏ) ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ। ਐਨਆਈਏ ਇਸ ਮਾਮਲੇ ‘ਚ ਪਾਕਿਸਤਾਨੀ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।
ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਦੇ ਵਿਰੋਧ ‘ਚ ਕੀਤਾ ਸੀ ਹਮਲਾ
18 ਮਾਰਚ ਨੂੰ ਪੰਜਾਬ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ
ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ। ਇਸੇ ਦੌਰਾਨ 23 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੇ ਵਿਰੋਧ ਵਿੱਚ ਖਾਲਿਸਤਾਨ ਸਮਰਥਕਾਂ ਨੇ ਕੈਨੇਡਾ ਦੇ ਓਟਾਵਾ ਵਿੱਚ ਭਾਰਤੀ ਹਾਈ ਕਮਿਸ਼ਨ ਤੇ ਹਮਲਾ ਕਰ ਦਿੱਤਾ ਸੀ। ਏਜੰਸੀ ਮੁਤਾਬਕ ਅੰਮ੍ਰਿਤਪਾਲ ਸਿੰਘ ਦਾ ਸਾਲਾ ਅਮਰਜੋਤ ਸਿੰਘ ਇਸ ਹਮਲੇ ਦੀ ਅਗਵਾਈ ਕਰ ਰਿਹਾ ਸੀ।
ਇਮਾਰਤ ਅੰਦਰ ਸੁੱਟੇ ਗਏ ਸਨ ਗ੍ਰਨੇਡ
ਇਨ੍ਹਾਂ ਸਾਰਿਆਂ ਨੇ ਨਾ ਸਿਰਫ
ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ਨੂੰ ਘੇਰ ਲਿਆ ਸਗੋਂ ਇਮਾਰਤ ਦੇ ਅੰਦਰ ਦੋ ਗ੍ਰਨੇਡ ਵੀ ਸੁੱਟੇ। ਅਧਿਕਾਰੀਆਂ ਮੁਤਾਬਕ, ਇਸ ਤੋਂ ਪਹਿਲਾਂ 19 ਮਾਰਚ ਨੂੰ ਸੈਨ ਫਰਾਂਸਿਸਕੋ ਸਥਿਤ ਭਾਰਤੀ ਵਣਜ ਦੂਤਘਰ ‘ਤੇ ਵੀ ਹਮਲਾ ਕਰਕੇ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਮਾਮਲੇ ਵਿੱਚ, ਉੱਥੋਂ ਦੀ ਸੰਘੀ ਏਜੰਸੀ ਨੇ ਦੂਤਾਵਾਸ ਨੂੰ ਨੁਕਸਾਨ ਪਹੁੰਚਾਉਣ ਲਈ ਬਾਬਾ ਸਰਵਣ ਸਿੰਘ ਸਮੇਤ ਅੱਠ ਖਾਲਿਸਤਾਨ ਸਮਰਥਕਾਂ ਦੀ ਪਛਾਣ ਵੀ ਕੀਤੀ ਹੈ।
ਐਨਆਈਏ ਨੇ ਆਪਣੇ ਹੱਥ ‘ਚ ਲਈ ਜਾਂਚ
ਦਿੱਲੀ ਪੁਲਿਸ ਪਹਿਲਾਂ ਇਨ੍ਹਾਂ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਸੀ। ਹੁਣ ਦੋਵਾਂ ਮਾਮਲਿਆਂ ਦੀ ਜਾਂਚ ਐਨਆਈਏ ਨੇ ਆਪਣੇ ਹੱਥ ਵਿੱਚ ਲੈ ਲਈ ਹੈ। ਕਿਉਂਕਿ ਭਾਰਤੀ ਹਾਈ ਕਮਿਸ਼ਨ ਅਤੇ ਵਣਜ ਦੂਤਘਰ ‘ਤੇ ਹਮਲੇ ‘ਚ ਪਾਕਿਸਤਾਨ ਦਾ ਹੱਥ ਹੋਣ ਦਾ ਸ਼ੱਕ ਹੈ। ਏਜੰਸੀ ਨੂੰ ਅਜਿਹੇ ਹੀ ਕੁਝ ਅਹਿਮ ਸਬੂਤ ਮਿਲੇ ਹਨ। ਦੱਸ ਦੇਈਏ ਕਿ ਭਾਰਤੀ ਹਾਈ ਕਮਿਸ਼ਨ ਹਮਲੇ ਦੇ ਮਾਮਲੇ ਵਿੱਚ ਸਬੂਤ ਇਕੱਠੇ ਕਰਨ ਲਈ ਐਨਆਈਏ ਦੀ ਟੀਮ ਨੇ ਪਿਛਲੇ ਮਹੀਨੇ ਲੰਡਨ ਦਾ ਦੌਰਾ ਕੀਤਾ ਸੀ। ਜਿਸ ਤੋਂ ਬਾਅਦ 45 ਸ਼ੱਕੀਆਂ ਦੀ ਸੂਚੀ ਤਿਆਰ ਕੀਤੀ ਗਈ ਹੈ।
ਅਮ੍ਰਿਤਪਾਲ ਸਿੰਘ ਦੀ ਭਾਲ ਵੇਲ੍ਹੇ ਹੋਇਆ ਸੀ ਵਿਰੋਧ
ਜਦੋਂ ਪੰਜਾਬ ਪੁਲਿਸ ਅਤੇ ਕੇਂਦਰੀ ਏਜੰਸੀਆਂ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀਆਂ ਸਨ ਤਾਂ ਇਸ ਦੌਰਾਨ ਵਿਰੋਧ ਵੀ ਹੋਇਆ ਸੀ । ਕੁਝ ਦਿਨ ਪਹਿਲਾਂ ਕੈਨੇਡਾ ਵਿਚ ਮਾਰੇ ਗਏ ਅੱਤਵਾਦੀ
ਹਰਦੀਪ ਸਿੰਘ ਨਿੱਝਰ ਅਤੇ ਅਵਤਾਰ ਸਿੰਘ ਖੰਡਾ ਇਨ੍ਹਾਂ ਧਰਨਿਆਂ ਦੀ ਅਗਵਾਈ ਵਿਚ ਸ਼ਾਮਲ ਸਨ। ਇਨ੍ਹਾਂ ਲੋਕਾਂ ਨੂੰ ਖਾਲਿਸਤਾਨੀ ਨੇਤਾਵਾਂ ਵਜੋਂ ਪੇਸ਼ ਕੀਤਾ ਜਾ ਰਿਹਾ ਸੀ। ਏਜੰਸੀ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਕੀ ਉਹ ਉਸ ਸਮੇਂ ਅੰਮ੍ਰਿਤਪਾਲ ਸਿੰਘ ਦੇ ਸੰਪਰਕ ਵਿਚ ਸੀ ਜਾਂ ਨਹੀਂ। ਇਸ ਤੋਂ ਪਹਿਲਾਂ ਕੇਂਦਰੀ ਏਜੰਸੀਆਂ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਲੇ ਤੋਂ ਵੀ ਪੁੱਛਗਿੱਛ ਕੀਤੀ ਸੀ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ