ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ, ਤੀਸਰੀ ਵਾਰ ਲਗਾਈ ਗਈ NSA ਨੂੰ ਦਿੱਤੀ ਹੈ ਚੁਣੌਤੀ

ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਭਾਰਤ ਸਰਕਾਰ, ਪੰਜਾਬ ਸਰਕਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ, ਅੰਮ੍ਰਿਤਸਰ ਦੇ ਐਸਐਸਪੀ ਰੂਰਲ ਤੇ ਸੁਪਰਡੈਂਟ ਡਿਬਰੂਗੜ੍ਹ ਜੇਲ੍ਹ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਐਨਐਸਏ ਲਗਾਉਣਾ ਉਨ੍ਹਾਂ ਦੀ ਵਿਅਕਤੀਗਤ ਸੁਤੰਤਰਤਾ ਦਾ ਉਲੰਘਣ ਹੈ। ਉਨ੍ਹਾਂ ਦੀ ਹਿਰਾਸਤ ਨੂੰ ਖ਼ਤਮ ਕਰਨਾ ਚਾਹੀਦਾ ਹੈ।

ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਸੁਣਵਾਈ, ਤੀਸਰੀ ਵਾਰ ਲਗਾਈ ਗਈ NSA ਨੂੰ ਦਿੱਤੀ ਹੈ ਚੁਣੌਤੀ
ਅੰਮ੍ਰਿਤਪਾਲ ਸਿੰਘ
Follow Us
ramandeep
| Updated On: 10 Nov 2025 10:23 AM IST

ਖਡੂਰ ਸਾਹਿਬ ਤੋਂ ਸਾਂਸਦ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਨੈਸ਼ਨਲ ਸਿਕਓਰਿਟੀ ਐਕਟ (ਐਨਐਸਏ) ਨੂੰ ਲੈ ਕੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਸਬੰਧ ‘ਚ ਸਾਂਸਦ ਅੰਮ੍ਰਿਤਪਾਲ ਵੱਲੋਂ 31 ਅਕਤੂਬਰ ਨੂੰ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਨੂੰ ਲੈ ਕੇ 8 ਨਵੰਬਰ ਨੂੰ ਜ਼ਰੂਰੀ ਕਾਰਵਾਈ ਤੋਂ ਬਾਅਦ ਮਾਮਲੇ ਨੂੰ ਅੱਜ ਲਿਸਟ ਕੀਤਾ ਗਿਆ ਹੈ। ਸੁਪਰੀਮ ਕੋਰਟ ਇਸ ਮਾਮਲੇ ‘ਚ ਅੱਗੇ ਦੀ ਸੁਣਵਾਈ ਕਰੇਗਾ ਜਾਂ ਨਹੀਂ, ਇਸ ਦਾ ਫੈਸਲਾ ਅੱਜ ਕੀਤਾ ਜਾਵੇਗਾ।

ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਭਾਰਤ ਸਰਕਾਰ, ਪੰਜਾਬ ਸਰਕਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ, ਅੰਮ੍ਰਿਤਸਰ ਦੇ ਐਸਐਸਪੀ ਰੂਰਲ ਤੇ ਸੁਪਰਡੈਂਟ ਡਿਬਰੂਗੜ੍ਹ ਜੇਲ੍ਹ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਐਨਐਸਏ ਲਗਾਉਣਾ ਉਨ੍ਹਾਂ ਦੀ ਵਿਅਕਤੀਗਤ ਸੁਤੰਤਰਤਾ ਦਾ ਉਲੰਘਣ ਹੈ। ਉਨ੍ਹਾਂ ਦੀ ਹਿਰਾਸਤ ਨੂੰ ਖ਼ਤਮ ਕਰਨਾ ਚਾਹੀਦਾ ਹੈ।

ਇਸ ਸਾਲ ਜੁਲਾਈ ਮਹੀਨੇ ਤੀਸਰੀ ਵਾਰ ਵਧਾਈ ਗਈ NSA

ਇਹ ਮਾਮਲਾ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਮਾਮਲੇ ਨੂੰ ਲੈ ਕੇ ਐਨਐਸਏ ਵਧਾਉਣ ਦੇ ਫੈਸਲੇ ਖਿਲਾਫ਼ ਹੈ। 22 ਅਪ੍ਰੈਲ 2023 ਤੋਂ ਅੰਮ੍ਰਿਤਪਾਲ ਸਿੰਘ ਐਨਐਸਏ ਤਹਿਤ ਜੇਲ੍ਹ ਚ ਬੰਦ ਹੈ। ਉਨ੍ਹਾਂ ਨੂੰ ਇਸ ਵੇਲੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਚ ਰੱਖਿਆ ਗਿਆ ਹੈ।

ਅੰਮ੍ਰਿਤਪਾਲ ਸਿੰਘ ਤੇ ਐਨਐਸਏ ਇਸ ਲਈ ਲਾਗੂ ਕੀਤਾ ਗਿਆ ਸੀ, ਕਿਉਂਕਿ ਸੂਬਾ ਸਰਕਾਰ ਨੇ ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਸੂਬੇ ਦੇ ਸੁਰੱਖਿਆ ਲਈ ਖ਼ਤਰਾ ਮੰਨਿਆ ਸੀ। ਐਨਐਸਏ ਦੀ ਮਿਆਦ ਸਮੇਂ-ਸਮੇਂ ਸਿਰ ਵਧਾਈ ਜਾਂਦੀ ਰਹੀ। 5 ਜੁਲਾਈ, 2025 ਨੂੰ ਐਨਐਸਏ ਤੀਸਰੀ ਵਾਰ ਵਧਾਈ ਗਈ ਸੀ। ਹਾਲਾਂਕਿ ਉਨ੍ਹਾਂ ਦੇ ਨਾਲ ਗ੍ਰਿਫ਼ਤਾਰ 9 ਹੋਰ ਮੁਲਜ਼ਮਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਚ ਸ਼ਿਫਟ ਕਰ ਦਿੱਤਾ ਗਿਆ ਸੀ। ਉਨ੍ਹਾਂ ਖਿਲਾਫ਼ ਦਰਜ ਮਾਮਲਿਆਂ ਦੀ ਸੁਣਵਾਈ ਵੀ ਸ਼ੁਰੂ ਕਰ ਦਿੱਤੀ ਗਈ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਅਜੇ ਵੀ ਅਸਮ ਦੀ ਡਿਬਰੂਗੜ੍ਹ ਜੇਲ੍ਹ ਚ ਬੰਦ ਹੈ।

ਸੰਸਦ ‘ਚ ਹਿੱਸਾ ਲੈਣ ਦੀ ਵੀ ਮੰਗੀ ਹੈ ਇਜਾਜ਼ਤ

ਅੰਮ੍ਰਿਤਪਾਲ ਸਿੰਘ ਦੇ ਵਕੀਲ ਸੁਪਰੀਮ ਕੋਰਟ ਚ ਇਹ ਚੁਣੌਤੀ ਦੇਣਗੇ ਕਿ ਐਨਐਸਏ ਲਗਾਉਣਾ, ਉਨ੍ਹਾਂ ਦੀ ਵਿਅਕਤੀਗਤ ਸੁਤੰਤਰਤਾ ਦੀ ਉਲੰਘਣਾ ਹੈ ਤੇ ਉਨ੍ਹਾਂ ਦੀ ਹਿਰਾਸਤ ਖ਼ਤਮ ਕੀਤੀ ਜਾਣੀ ਚਾਹੀਦੀ ਹੈ। ਉਹ ਇਹ ਵੀ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਸੰਸਦ ਦੇ ਸੈਸ਼ਨ ਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਹੁਣ ਤੱਕ ਹਿਰਾਸਤ ਦੇ ਕਾਰਨ ਰੋਕਿਆ ਗਿਆ ਹੈ। ਉਨ੍ਹਾਂ ਦੀ ਪਟੀਸ਼ਨ ਚ ਇਹ ਵੀ ਕਿਹਾ ਗਿਆ ਹੈ ਕਿ ਇੱਕ ਸਾਂਸਦ ਦਾ ਕੰਮ ਰੋਕਣਾ, ਉਨ੍ਹਾਂ ਦੇ ਹਲਕੇ ਦੇ ਗਣਤੰਤਰ ਅਧਿਕਾਰਾਂ ਦੀ ਉਲੰਘਣਾ ਹੈ।

ਲੰਬੀ ਕਾਰਵਾਈ ਤੋਂ ਬਾਅਦ ਹੋਈ ਸੀ ਗ੍ਰਿਫ਼ਤਾਰੀ

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਇੱਕ ਮਹੀਨੇ ਤੱਕ ਚਲੀ ਲੰਬੀ ਕਾਰਵਾਈ ਤੇ ਸਰਚ ਆਪ੍ਰੇਸ਼ਨ ਤੋਂ ਬਾਅਦ ਸੰਭਵ ਹੋ ਸਕੀ ਸੀ। 18 ਮਾਰਚ 2023 ਨੂੰ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਨੇ ਐਨਐਸਏ ਦੇ ਤਹਿਤ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ, ਅਸਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਸ ਗ੍ਰਿਫ਼ਤਾਰੀ ਦੇ ਪਿਛੇ ਇਲਜ਼ਾਮ ਸੀ ਕਿ ਉਹ ਖਾਲਿਸਤਾਨੀ ਮੰਗਾਂ ਦਾ ਸਮਰਥਨ ਕਰਦੇ ਹੋਏ ਸਮਾਜਿਕ ਅਸਥਿਰਤਾ ਫੈਲਾ ਰਹੇ ਸਨ, ਜਿਸ ਚ ਉਹ ਪੁਲਿਸ ਤੇ ਹਮਲੇ ਤੋਂ ਇਲਾਵਾ ਅਜਨਾਲਾ ਪੁਲਿਸ ਥਾਣੇ ਤੇ ਕਬਜ਼ਾ ਕਰਨ ਵਰਗੇ ਗੰਭੀਰ ਮਾਮਲਿਆਂ ਚ ਸ਼ਾਮਲ ਸਨ।

AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ 'ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ...
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ
Border 2 Teaser: ਸੰਨੀ ਦਿਓਲ ਨੇ ਦੱਸਿਆ ਬਾਰਡਰ ਬਣਾਉਣ ਦਾ ਕਾਰਨ, ਬੋਲੇ - ਪਿਤਾ ਧਰਮਿੰਦਰ ਦੀ ਹਕੀਕਤ ਬਣੀ ਪ੍ਰੇਰਨਾ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ...
ਪੰਜਾਬ ਹਰਿਆਣਾ ਹਿਮਾਚਲ ਦੀ ਕਮਾਨ ਸੰਭਾਲਣਗੇ ਪ੍ਰਿਯੰਕਾ ਗਾਂਧੀ! ਕੀ ਚੱਲ ਰਿਹਾ ਕਾਂਗਰਸ ਦੇ ਅੰਦਰਖਾਣੇ? ਜਾਣੋ......
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO
ਮਨਾਲੀ ਬਰਫਬਾਰੀ: ਨਵੇਂ ਸਾਲ ਦੇ ਰੋਮਾਂਚ ਦੇ ਨਾਲ ਟ੍ਰੈਫਿਕ ਜਾਮ ਦਾ ਦਰਦ, ਵੋਖੋ VIDEO...
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?
ਅਕਾਲੀ ਦਲ ਦਾ ਬੀਜੇਪੀ ਨਾਲ ਹੋਵੇਗਾ ਗੱਠਜੋੜ! ਜਾਣੋ ਕੀ ਬੋਲੇ AAP ਵਿਧਾਇਕ ਕੁਲਦੀਪ ਧਾਲੀਵਾਲ?...
Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ 'ਤੇ ਪਵੇਗਾ ਸਿੱਧਾ ਅਸਰ
Major Changes in India 2026: 1 ਜਨਵਰੀ, 2026 ਤੋਂ ਬਦਲਣਗੇ ਕਈ ਨਿਯਮ , ਤੁਹਾਡੀ ਜੇਬ ਅਤੇ ਜਿੰਦਗੀ 'ਤੇ ਪਵੇਗਾ ਸਿੱਧਾ ਅਸਰ...