ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ, NSA ਵਧਾਉਣ ਨੂੰ ਦਿੱਤੀ ਚੁਣੌਤੀ

Published: 

05 Nov 2024 12:26 PM

Amritpal Singh On NSA: ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ।

ਸੰਸਦ ਮੈਂਬਰ ਅੰਮ੍ਰਿਤਪਾਲ ਦੀ ਪਟੀਸ਼ਨ ਤੇ ਹਾਈਕੋਰਟ ਚ ਸੁਣਵਾਈ, NSA ਵਧਾਉਣ ਨੂੰ ਦਿੱਤੀ ਚੁਣੌਤੀ

ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਅੰਮ੍ਰਿਤਪਾਲ ਸਿੰਘ

Follow Us On

ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ ਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ (ਅੱਜ) ਨੂੰ ਅਦਾਲਤ ਵਿੱਚ ਹੋਵੇਗੀ।

ਇਸ ਦੇ ਨਾਲ ਹੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ।

ਕੋਈ ਅਪਰਾਧਿਕ ਰਿਕਾਰਡ ਨਾ ਹੋਣ ਦਾ ਹਵਾਲਾ

ਔਜਲਾ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦਾ ਰਹਿਣ ਵਾਲਾ ਹੈ। ਉਹਨਾਂ ਨੂੰ ਪੰਜਾਬ ਪੁਲਿਸ ਨੇ 20 ਮਾਰਚ 2023 ਨੂੰ ਗ੍ਰਿਫਤਾਰ ਕੀਤਾ ਸੀ ਅਤੇ ਐਨਐਸਏ ਦੇ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਉਸ ਨੇ 25 ਸਤੰਬਰ ਨੂੰ ਅਧਿਕਾਰੀਆਂ ਨੂੰ ਸ਼ਿਕਾਇਤ ਕਰਕੇ ਜੇਲ੍ਹ ਤਬਦੀਲ ਕਰਨ ਦੀ ਮੰਗ ਕੀਤੀ ਸੀ। ਉਹਨਾਂ ਨੇ ਇਹ ਵੀ ਕਿਹਾ ਕਿ ਉਹਨਾਂ ਦੀ ਜਾਨ ਨੂੰ ਖਤਰਾ ਹੈ। ਉਹਨਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਕੇਸ ਤੋਂ ਇਲਾਵਾ ਉਸ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ।

ਹਰ ਕੋਈ ਆਪਣੇ ਪਰਿਵਾਰ ਤੋਂ ਦੂਰ ਹੈ

ਅੰਮ੍ਰਿਤਪਾਲ ਸਿੰਘ ਸਮੇਤ ਉਹਨਾਂ ਦੇ ਸਾਰੇ ਸਾਥੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਅਦਾਲਤ ‘ਚ ਆਪਣੀ ਤਰਫੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ NSA ਦੀ ਮਿਆਦ ਇਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹਨ। ਉਨ੍ਹਾਂ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ।

ਅੰਮ੍ਰਿਤਸਰ ਦੇ ਮੈਜੀਸਟ੍ਰੇਟ ਨੇ ਵਧਾਈ ਸੀ ਮਿਆਦ

ਕੌਮੀ ਸਰੁੱਖਿਆ ਐਕਟ ਅਧੀਨ ਦਰਜ ਕੀਤੇ ਮਾਮਲੇ ਦੀ ਮਿਆਦ ਨੂੰ ਅੰਮ੍ਰਿਤਸਰ ਦੇ ਮੈਜੀਸਟ੍ਰੇਟ ਨੇ ਅਗਲੇ ਇੱਕ ਸਾਲ ਲਈ ਹੋਰ ਦਿੱਤਾ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਅਤੇ ਉਸਦੇ ਸਾਥਿਆਂ ਵੱਲੋਂ ਇਸ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ ਅਤੇ ਪ੍ਰੀਕ੍ਰਿਆ ਤੇ ਵੀ ਸਵਾਲ ਚੁੱਕੇ ਗਏ ਸਨ।

Exit mobile version