ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਵੱਲੋਂ ਭੁੱਖ ਹੜਤਾਲ, ਜਾਣੋ ਕਾਰਨ?
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਵੱਲੋਂ ਦੂਜੀ ਵਾਰ ਮੁੜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਅੰਮ੍ਰਿਤਪਾਲ ਦੀ ਪਤਨੀ ਕਿਰਨ ਦੀਪ ਕੌਰ ਵੀ ਜੇਲ੍ਹ ਨੇੜੇ ਭੁੱਖ ਹੜਤਾਲ ਤੇ ਬੈਠੀ ਹੋਈ ਹੈ। ਇਸ ਭੁੱਖ ਹੜਤਾਲ ਰਾਹੀਂ ਮੰਗ ਕੀਤੀ ਜਾ ਰਹੀ ਹੈ ਕਿ ਉਸ ਨੂੰ ਆਪਣੇ ਚੁਣੇ ਹੋਏ ਵਕੀਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।
ਅੰਮ੍ਰਿਤਪਾਲ ਸਿੰਘ ਫਾਈਲ ਫੋਟੋ

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨ ਦੀਪ ਕੌਰ ਵੀ ਆਪਣੇ ਪਤੀ ਦੇ ਸਮਰਥਨ ਵਿੱਚ ਜੇਲ੍ਹ ਨੇੜੇ ਭੁੱਖ ਹੜਤਾਲ ਤੇ ਬੈਠ ਗਈ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਚੁਣੇ ਹੋਏ ਵਕੀਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਅੰਮ੍ਰਿਤਪਾਲ ਨੂੰ ਨੈਸ਼ਨਲ ਸਕਿਉਰਿਟੀ ਐਕਟ (NSA) ਤਹਿਤ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਅਸਾਮ ਜੇਲ੍ਹ ਭੇਜ ਦਿੱਤਾ ਗਿਆ।
ਕਿਰਨ ਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲ ਰਾਜ ਦੇਵ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ, ਹਾਲਾਂਕਿ ਉਨ੍ਹਾਂ ਨੂੰ ਅਜਿਹਾ ਕਰਨ ਦਾ ਪੂਰਾ ਅਧਿਕਾਰ ਹੈ। 5 ਦਿਨਾਂ ਤੋਂ ਇਸ ਮਾਮਲੇ ਦਾ ਕੋਈ ਹੱਲ ਨਹੀਂ ਹੋਇਆ। ਦੱਸ ਦੇਈਏ ਕਿ 28 ਸਤੰਬਰ ਨੂੰ ਅੰਮ੍ਰਿਤਪਾਲ ਨੇ ਅੰਮ੍ਰਿਤਸਰ ਦੇ ਡੀਸੀ ਖਿਲਾਫ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਸੀ।