ਅਸਾਮ ਦੀ ਡਿਬਰੂਗੜ੍ਹ ਜੇਲ 'ਚ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਭੁੱਖ ਹੜਤਾਲ, ਜਾਣੋ ਕਾਰਨ? | Amritpal Singh on hunger strike in Dibrugarh Jail know in Punjabi Punjabi news - TV9 Punjabi

ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਵੱਲੋਂ ਭੁੱਖ ਹੜਤਾਲ, ਜਾਣੋ ਕਾਰਨ?

Published: 

04 Oct 2023 11:10 AM

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਵੱਲੋਂ ਦੂਜੀ ਵਾਰ ਮੁੜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਅੰਮ੍ਰਿਤਪਾਲ ਦੀ ਪਤਨੀ ਕਿਰਨ ਦੀਪ ਕੌਰ ਵੀ ਜੇਲ੍ਹ ਨੇੜੇ ਭੁੱਖ ਹੜਤਾਲ ਤੇ ਬੈਠੀ ਹੋਈ ਹੈ। ਇਸ ਭੁੱਖ ਹੜਤਾਲ ਰਾਹੀਂ ਮੰਗ ਕੀਤੀ ਜਾ ਰਹੀ ਹੈ ਕਿ ਉਸ ਨੂੰ ਆਪਣੇ ਚੁਣੇ ਹੋਏ ਵਕੀਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।

ਅਸਾਮ ਦੀ ਡਿਬਰੂਗੜ੍ਹ ਜੇਲ ਚ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਮਰਥਕਾਂ ਵੱਲੋਂ ਭੁੱਖ ਹੜਤਾਲ, ਜਾਣੋ ਕਾਰਨ?

ਅੰਮ੍ਰਿਤਪਾਲ ਸਿੰਘ ਫਾਈਲ ਫੋਟੋ

Follow Us On

ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਵੱਲੋਂ ਦੂਜੀ ਵਾਰ ਮੁੜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਅੰਮ੍ਰਿਤਪਾਲ ਦੀ ਪਤਨੀ ਕਿਰਨ ਦੀਪ ਕੌਰ ਵੀ ਜੇਲ੍ਹ ਨੇੜੇ ਭੁੱਖ ਹੜਤਾਲ ਤੇ ਬੈਠੀ ਹੋਈ ਹੈ। ਇਸ ਭੁੱਖ ਹੜਤਾਲ ਰਾਹੀਂ ਮੰਗ ਕੀਤੀ ਜਾ ਰਹੀ ਹੈ ਕਿ ਉਸ ਨੂੰ ਆਪਣੇ ਚੁਣੇ ਹੋਏ ਵਕੀਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ।

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਸਾਥੀਆਂ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨ ਦੀਪ ਕੌਰ ਵੀ ਆਪਣੇ ਪਤੀ ਦੇ ਸਮਰਥਨ ਵਿੱਚ ਜੇਲ੍ਹ ਨੇੜੇ ਭੁੱਖ ਹੜਤਾਲ ਤੇ ਬੈਠ ਗਈ ਹੈ। ਉਸ ਦਾ ਕਹਿਣਾ ਹੈ ਕਿ ਉਸ ਨੂੰ ਆਪਣੇ ਚੁਣੇ ਹੋਏ ਵਕੀਲ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਅੰਮ੍ਰਿਤਪਾਲ ਨੂੰ ਨੈਸ਼ਨਲ ਸਕਿਉਰਿਟੀ ਐਕਟ (NSA) ਤਹਿਤ ਪੰਜਾਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਅਸਾਮ ਜੇਲ੍ਹ ਭੇਜ ਦਿੱਤਾ ਗਿਆ।

ਕਿਰਨ ਦੀਪ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲ ਰਾਜ ਦੇਵ ਸਿੰਘ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ, ਹਾਲਾਂਕਿ ਉਨ੍ਹਾਂ ਨੂੰ ਅਜਿਹਾ ਕਰਨ ਦਾ ਪੂਰਾ ਅਧਿਕਾਰ ਹੈ। 5 ਦਿਨਾਂ ਤੋਂ ਇਸ ਮਾਮਲੇ ਦਾ ਕੋਈ ਹੱਲ ਨਹੀਂ ਹੋਇਆ। ਦੱਸ ਦੇਈਏ ਕਿ 28 ਸਤੰਬਰ ਨੂੰ ਅੰਮ੍ਰਿਤਪਾਲ ਨੇ ਅੰਮ੍ਰਿਤਸਰ ਦੇ ਡੀਸੀ ਖਿਲਾਫ ਡਿਬਰੂਗੜ੍ਹ ਜੇਲ ਦੇ ਸੁਪਰਡੈਂਟ ਨੂੰ ਪੱਤਰ ਲਿਖਿਆ ਸੀ।

ਵਕੀਲ ਨੂੰ ਮਿਲਣ ਦੀ ਪੂਰੀ ਇਜਾਜ਼ਤ- DC ਅੰਮ੍ਰਿਤਸਰ

ਇਸ ਵਿੱਚ ਕਿਹਾ ਗਿਆ ਕਿ ਅੰਮ੍ਰਿਤਸਰ ਦੇ ਡੀਸੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਦੇ ਵਕੀਲ ਰਾਜ ਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦੇ ਰਹੇ ਹਨ। ਜਦੋਂ ਕਿ ਉਨ੍ਹਾਂ ਦੇ ਵਕੀਲ ਵੱਲੋਂ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਦੂਜੇ ਪਾਸੇ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾੜ ਨੇ ਕਿਹਾ ਕਿ ਕੈਦੀਆਂ ਨੂੰ ਆਪਣੀ ਪਸੰਦ ਦੇ ਵਕੀਲ ਨੂੰ ਮਿਲਣ ਦੀ ਪੂਰੀ ਇਜਾਜ਼ਤ ਹੈ।

ਅੰਮ੍ਰਿਤਪਾਲ ਪਹਿਲਾਂ ਹੀ ਐਡਵੋਕੇਟ ਨਵਕਿਰਨ ਸਿੰਘ ਨੂੰ ਮਿਲ ਚੁੱਕੇ ਹਨ। ਹੁਣ ਉਹ ਰਾਜ ਦੇਵ ਸਿੰਘ ਖਾਲਸਾ ਨੂੰ ਮਿਲਣ ਦੀ ਇਜਾਜ਼ਤ ਮੰਗ ਰਹੇ ਹਨ। ਉਨ੍ਹਾਂ ਨੂੰ ਨਵੇਂ ਵਕੀਲ ਨਾਲ ਮਿਲਣ ਦੀ ਇਜਾਜ਼ਤ ਦੇਣ ਦਾ ਮਾਮਲਾ ਗ੍ਰਹਿ ਸਕੱਤਰ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਉਨ੍ਹਾਂ ਤੋਂ ਗਾਈਡੈਂਸ ਅਤੇ ਕਲੈਰੀਫਿਕੈਸ਼ਨ ਮੰਗਿਆ ਗਿਆ ਹੈ।

ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਦੀ ਇਹ ਦੂਜੀ ਹੜਤਾਲ

ਡਿਬਰੂਗੜ੍ਹ ਜੇਲ੍ਹ ਵਿੱਚ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੀ ਇਹ ਦੂਜੀ ਹੜਤਾਲ ਹੈ। ਕੁਝ ਮਹੀਨੇ ਪਹਿਲਾਂ ਵੀ ਉਹ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਚਲੇ ਗਏ ਸਨ। ਇਲਜ਼ਾਮ ਸੀ ਕਿ ਉਸ ਦੇ ਖਾਣੇ ਵਿੱਚ ਜਾਣਬੁੱਝ ਕੇ ਤੰਬਾਕੂ ਮਿਲਾਇਆ ਜਾ ਰਿਹਾ ਸੀ। ਇਸ ਤੋਂ ਬਾਅਦ ਉਸ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ।

Exit mobile version