Amritpal Singh ਅਜੇ ਵੀ ਫਰਾਰ, ਉਸਦੇ ਕਰੀਬੀ ਨੂੰ ਪਨਾਹ ਦੇਣ ਵਾਲਾ ਪੁਲਿਸ ਦੀ ਗ੍ਰਿਫਤ ‘ਚ

Published: 

27 Mar 2023 13:48 PM

Punjab Police ਕਿਸੇ ਵੀ ਕੀਮਤ 'ਤੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਪਰ 9 ਦਿਨ ਬਾਅਦ ਵੀ ਉਸਦੇ ਹੱਥ ਖਾਲੀ ਹਨ। ਐਤਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਦੇ 353 ਸਮਰਥਕਾਂ ਵਿੱਚੋਂ 197 ਨੂੰ ਰਿਹਾਅ ਕਰ ਦਿੱਤਾ।

Amritpal Singh ਅਜੇ ਵੀ ਫਰਾਰ, ਉਸਦੇ ਕਰੀਬੀ ਨੂੰ ਪਨਾਹ ਦੇਣ ਵਾਲਾ ਪੁਲਿਸ ਦੀ ਗ੍ਰਿਫਤ ਚ

Amritpal Singh: ਮੈਂ ਭਗੌੜਾ ਨਹੀਂ ਹਾਂ, ਜਲਦੀ ਆਵਾਂਗਾ…ਅੰਮ੍ਰਿਤਪਾਲ ਸਿੰਘ ਨੇ ਨਵੀਂ ਵੀਡੀਓ ਵਿੱਚ ਦਿਖਾਏ ਤੇਵਰ

Follow Us On

Amritpal Singh: ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਪਰ ਪੰਜਾਬ ਪੁਲਿਸ ਲਗਾਤਾਰ ਉਸਦੇ ਕਰੀਬੀਆਂ ਖਿਲਾਫ ਕਾਰਵਾਈ ਕਰ ਰਹੀ ਹੈ। ਪੁਲਿਸ ਨੇ ਬਲਵੰਤ ਸਿੰਘ ਨਾਂ ਦੇ ਵਿਅਕਤੀ ਨੂੰ ਖੰਨਾ ਤੋਂ ਕਾਬੂ ਕੀਤਾ ਹੈ। ਖੰਨਾ ਪੁਲਿਸ ਨੇ ਦੱਸਿਆ ਕਿ ਬਲਵੰਤ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਤੇਜਿੰਦਰ ਸਿੰਘ ਗਿੱਲ ਨੂੰ ਪਨਾਹ ਦਿੱਤੀ ਸੀ, ਜਿਸ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਨੇ ਅੱਗੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਗੋਰਖਾ ਬਾਬਾ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਖੰਨਾ ਪੁਲਿਸ ਨੇ ਤਜਿੰਦਰ ਸਿੰਘ ਗਿੱਲ (ਗੋਰਖਾ ਬਾਬਾ) ਦੇ ਮੋਬਾਈਲ ਫ਼ੋਨ ਵਿੱਚੋਂ ਇਤਰਾਜ਼ਯੋਗ ਵੀਡੀਓ ਬਰਾਮਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗੋਰਖਾ ਬਾਬਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਕੋਰ ਟੀਮ ਦਾ ਮੈਂਬਰ ਹੈ।

ਅੰਮ੍ਰਿਤਪਾਲ ਸਿੰਘ ਅਜੇ ਫਰਾਰ

ਵਾਰਿਸ ਪੰਜਾਬ ਦੇ ਦਾ ਮੁਖੀ 18 ਮਾਰਚ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। 9 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਉਹ ਅਜੇ ਵੀ ਸੂਬਾ ਪੁਲਿਸ ਦੇ ਜਾਲ ਤੋਂ ਬਚ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਉਸੇ ਦਿਨ ਤੋਂ ਹੀ ਉਸ ਅਤੇ ਉਸ ਦੀ ਖਾਲਿਸਤਾਨੀ ਜਥੇਬੰਦੀ ਵਾਰਿਸ ਪੰਜਾਬ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਪੁਲਿਸ ਵੱਲੋਂ ਪਹਿਰਾ ਦਿੱਤਾ ਜਾਂਦਾ ਹੈ। ਅੰਮ੍ਰਿਤਪਾਲ ਦੇ ਦਿੱਲੀ ਵਿਚ ਦਾਖਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਅਤੇ ਇਸ ਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

ਪੁਲਿਸ ਨੇ ਅੱਗੇ ਦੱਸਿਆ ਕਿ ਹੁਣ ਤੱਕ ਦੀ ਜਾਂਚ ਵਿੱਚ ਅੰਮ੍ਰਿਤਪਾਲ ਸਿੰਘ ਅਤੇ ਬਲਵੰਤ ਸਿੰਘ ਵਿਚਕਾਰ ਕੋਈ ਸਬੰਧ ਸਾਹਮਣੇ ਨਹੀਂ ਆਇਆ ਹੈ। ਗੋਰਖਾ ਬਾਬਾ ਨੂੰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਖੰਨਾ ਪੁਲਿਸ ਨੇ ਤਜਿੰਦਰ ਸਿੰਘ ਗਿੱਲ (ਗੋਰਖਾ ਬਾਬਾ) ਦੇ ਮੋਬਾਈਲ ਫ਼ੋਨ ਵਿੱਚੋਂ ਇਤਰਾਜ਼ਯੋਗ ਵੀਡੀਓ ਬਰਾਮਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਗੋਰਖਾ ਬਾਬਾ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਕੋਰ ਟੀਮ ਦਾ ਮੈਂਬਰ ਹੈ।

ਅਜੇ ਫਰਾਰ ਹੈ ਅੰਮ੍ਰਿਤਪਾਲ ਸਿੰਘ

ਵਾਰਿਸ ਪੰਜਾਬ ਦੇ ਦਾ ਮੁਖੀ 18 ਮਾਰਚ ਨੂੰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। 9 ਦਿਨ ਬੀਤ ਜਾਣ ਤੋਂ ਬਾਅਦ ਵੀ ਪੰਜਾਬ ਪੁਲਿਸ ਉਸ ਨੂੰ ਗ੍ਰਿਫਤਾਰ ਨਹੀਂ ਕਰ ਸਕੀ ਹੈ। ਉਹ ਅਜੇ ਵੀ ਸੂਬਾ ਪੁਲਿਸ ਦੇ ਜਾਲ ਤੋਂ ਬਚ ਰਿਹਾ ਹੈ। ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ। ਇਸ ਤੋਂ ਬਾਅਦ ਉਸੇ ਦਿਨ ਤੋਂ ਹੀ ਉਸ ਅਤੇ ਉਸ ਦੀ ਖਾਲਿਸਤਾਨੀ ਜਥੇਬੰਦੀ ਵਾਰਿਸ ਪੰਜਾਬ ਦੇ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ।

ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਲੱਭਣ ਲਈ ਸਖ਼ਤ ਮਿਹਨਤ ਕਰ ਰਹੀ ਹੈ। ਭਾਰਤ ਨਾਲ ਲੱਗਦੀਆਂ ਸਰਹੱਦਾਂ ‘ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਪੁਲਿਸ ਦੀ ਪਹਿਰਾ ਹੈ। ਅੰਮ੍ਰਿਤਪਾਲ ਦੇ ਦਿੱਲੀ ਵਿਚ ਦਾਖਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਸ਼ੁੱਕਰਵਾਰ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੀ ਟੀਮ ਨੇ ਦਿੱਲੀ ਅਤੇ ਇਸ ਦੀ ਸਰਹੱਦ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ