Amritpal Singh: ਡਿਬਰੂਗੜ੍ਹ ਜੇਲ੍ਹ ‘ਚ ਅਮ੍ਰਿਤਪਾਲ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੋਇਆ ਹੱਲ, ਪਤਨੀ ਨੂੰ ਫੋਨ ਕਰਕੇ ਦਿੱਤੀ ਜਾਣਕਾਰੀ
ਅੰਮ੍ਰਿਤਪਾਲ ਨੇ ਪਤਨੀ ਕਿਰਨਦੀਪ ਕੌਰ ਨੂੰ ਜੇਲ੍ਹ ਵਿੱਚ ਮੁਲਾਕਾਤ ਦੌਰਾਨ ਜਾਣਕਾਰੀ ਦਿੱਤੀ ਸੀ ਉਸਨੂੰ ਅਤੇ ਉਸਦੇ ਸਾਥੀਆਂ ਨੂੰ ਜਿਹੜਾ ਖਾਣਾ ਦਿੱਤਾ ਜਾ ਰਿਹਾ ਹੈ ਉਹ ਖਾਣ ਦੇ ਯੋਗ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਫੋਨ ਤੇ ਗੱਲ ਕਰਨ ਦੀ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
Amritpal Singh in Dibrugarh Jail: ਅਮ੍ਰਿਤਪਾਲ ਸਿੰਘ (Amritpal Singh) ਦੀ ਪਤਨੀ ਕਿਰਨਦੀਪ ਕੌਰ ਵੱਲੋਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਇੱਕ ਪੋਸਟ ਚ ਇਲਜ਼ਾਮ ਲਗਾਇਆ ਗਿਆ ਸੀ ਕਿ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀ ਭੁੱਖ ਹੜਤਾਲ ਤੇ ਹਨ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜੇਲ੍ਹ ਦਾ ਦੌਰਾ ਕਰਕੇ ਸਾਰੇ ਪ੍ਰਬਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਅਮ੍ਰਿਤਪਾਲ ਨਾਲ ਗੱਲ ਕਰਕੇ ਉਸ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਹੱਲ ਵੀ ਕਰ ਦਿੱਤਾ ਗਿਆ।
ਇਸ ਤੋਂ ਅਮ੍ਰਿਤਪਾਲ ਸਿੰਘ ਨੇ ਜੇਲ੍ਹ ਚੋਂ ਆਪਣੀ ਪਤਨੀ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜੇਲ੍ਹ ਪ੍ਰਸ਼ਾਸਨ ਵੱਲੋਂ ਹੱਲ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਸਰਕਾਰ ਅਤੇ ਜੇਲ੍ਹ ਪ੍ਰਸ਼ਾਸਨ ਦਾ ਧੰਨਵਾਦ ਵੀ ਕੀਤਾ ਹੈ।
ਇਸ ਤੋਂ ਪਹਿਲਾਂ ਇਸ ਮੁੱਦੇ ਨੂੰ ਲੈਕੇ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਗਿਆਨੀ ਰਘੁਵੀਰ ਸਿੰਘ ਤੇ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਪੰਜਾਬ ਸਰਕਾਰ ਅਤੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਨੂੰ ਇਨ੍ਹਾਂ ਪਰੇਸ਼ਾਨੀਂ ਤੇ ਗ਼ੌਰ ਕਰਨ ਦੀ ਅਪੀਲ ਕੀਤੀ ਸੀ


