Amritpal Singh: ਡਿਬਰੂਗੜ੍ਹ ਜੇਲ੍ਹ ‘ਚ ਅਮ੍ਰਿਤਪਾਲ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਹੋਇਆ ਹੱਲ, ਪਤਨੀ ਨੂੰ ਫੋਨ ਕਰਕੇ ਦਿੱਤੀ ਜਾਣਕਾਰੀ
ਅੰਮ੍ਰਿਤਪਾਲ ਨੇ ਪਤਨੀ ਕਿਰਨਦੀਪ ਕੌਰ ਨੂੰ ਜੇਲ੍ਹ ਵਿੱਚ ਮੁਲਾਕਾਤ ਦੌਰਾਨ ਜਾਣਕਾਰੀ ਦਿੱਤੀ ਸੀ ਉਸਨੂੰ ਅਤੇ ਉਸਦੇ ਸਾਥੀਆਂ ਨੂੰ ਜਿਹੜਾ ਖਾਣਾ ਦਿੱਤਾ ਜਾ ਰਿਹਾ ਹੈ ਉਹ ਖਾਣ ਦੇ ਯੋਗ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਫੋਨ ਤੇ ਗੱਲ ਕਰਨ ਦੀ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।
ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ ਪੋਸਟ
ਦੱਸ ਦੇਈਏ ਕਿ ਬੀਤੇ ਕੱਲ੍ਹ ਪੰਥਕ ਨਿਊਜ਼ ਦੀ ਮੇਲ ਰਾਹੀਂ ਇਹ ਗੱਲ ਸਾਹਮਣੇ ਆਈ ਸੀ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਭੁੱਖ ਹੜਤਾਲ ਕੀਤੀ ਹੋਈ ਹੈ, ਜਿਸ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ਹਰਕਤ ਵਿੱਚ ਆਇਆ ਅਤੇ ਉਸਨੇ ਅ੍ਰਮਿਤਪਾਲ ਅਤੇ ਉਸਦੇ ਸਾਥੀਆਂ ਨਾਲ ਮਿਲ ਕੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ੱਕਲਾਂ ਦਾ ਫੌਰਨ ਹੱਲ ਵੀ ਕਰ ਦਿੱਤਾ।ਅਮ੍ਰਿਤਪਾਲ ਨੇ ਫੋਨ ‘ਤੇ ਕੀਤੀ ਪਤਨੀ ਨਾਲ ਗੱਲਬਾਤ
ਹੁਣ ਅੰਮ੍ਰਿਤਪਾਲ ਸਿੰਘ ਨੇ ਆਪਣੀ ਪਤਨੀ ਕਿਰਨਦੀਪ ਨੂੰ ਫੋਨ ਕਰਕੇ ਦੱਸਿਆ ਹੈ ਕਿ ਹੁਣ ਉਨ੍ਹਾਂ ਦੀ ਸਮੱਸਿਆ ਹੱਲ ਹੋ ਗਈਆਂ ਹਨ ਅਤੇ ਹੁਣ ਉਨ੍ਹਾਂ ਨੂੰ ਫੋਨ ਦੀ ਸਹੂਲਤ ਵੀ ਮਿਲ ਗਈ ਹੈ ਅਤੇ ਨਾਲ ਹੀ ਉਨ੍ਹਾਂ ਦੇ ਖਾਣ ਪੀਣ ਲਈ ਕੁੱਕ ਵੀ ਬਦਲ ਦਿੱਤਾ ਗਿਆ ਹੈ । ਉਸਨੇ ਦੱਸਿਆ ਕਿ ਜੇਲ੍ਹ ਚ ਕਈ ਲੋਕ ਹਿੰਦੀ ਵੀ ਬੋਲਦੇ ਹਨ, ਜਿਸ ਕਰਕੇ ਉਸਨੂੰ ਆਪਣੀ ਗੱਲ ਸਮਝਾਉਣ ਚ ਕੋਈ ਪਰੇਸ਼ਾਨੀ ਨਹੀਂ ਹੈ। ਉੱਧਰ, ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫਟ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਦਾ ਧੰਨਵਾਦ ਵੀ ਕੀਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ
Follow Us
