AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh: ਅਮ੍ਰਿਤਪਾਲ ਸਿੰਘ ਦਾ ਰਾਈਟ ਹੈਂਡ ਪਪਲਪ੍ਰੀਤ ਸਿੰਘ ਗ੍ਰਿਫਤਾਰ, ਸਪੈਸ਼ਲ ਸੈਲ ਅਤੇ ਪੰਜਾਬ ਪੁਲਿਸ ਦਾ ਜੁਆਇੰਟ ਓਪਰੇਸ਼ਨ

Puppalpreet Arrest: ਕੁਝ ਦਿਨ ਪਹਿਲਾਂ ਹੁਸ਼ਿਆਰਪੁਰ ਦੇ ਇਕ ਡੇਰੇ ਦੀ ਦੱਸੀ ਜਾ ਇੱਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ, ਜਿਸ ਵਿੱਚ ਪਾਪਲਪ੍ਰੀਤ ਸਿੰਘ ਉੱਥੇ ਘੁੰਮਦਾ ਹੋਇਆ ਦਿਖਾਈ ਦੇ ਰਿਹਾ ਸੀ। ਹਾਲਾਂਕਿ ਇਨ੍ਹਾਂ ਤਸਵੀਰਾਂ ਵਿਚ ਅੰਮ੍ਰਿਤਪਾਲ ਪਪਲਪ੍ਰੀਤ ਨਾਲ ਨਜ਼ਰ ਨਹੀਂ ਆ ਰਿਹਾ ਸੀ।

tv9-punjabi
| Updated On: 10 Apr 2023 14:49 PM IST
Share
ਪੰਜਾਬ ਨਿਊਜ: ਪੰਜਾਬ ਸਰਕਾਰ ਤੇ ਪੁਲਿਸ (Police) ਲਈ ਸਿਰਦਰਦ ਬਣ ਚੁੱਕੇ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਨਾਲ ਫਰਾਰ ਹੋਏ ਉਸ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ (Pappalpreet Singh) ਨੂੰ ਹੋਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਅਤੇ ਸਪੈਸ਼ਲ ਸੈਲ ਦੇ ਸੰਯੁਕਤ ਓਪਰੇਸ਼ਨ ਵਿਚ ਇਹ ਕਾਮਯਾਬੀ ਹਾਸਿਲ ਹੋਈ ਹੈ। ਪੰਜਾਬ ਪੁਲਿਸ ਨੇ ਪਪਲਪ੍ਰੀਤ ਦੀ ਗ੍ਰਿਫਤਾਰੀ ਦੀ ਪੁਸ਼ਟੀ ਵੀ ਕਰ ਦਿੱਤੀ ਹੈ। ਪਪਲਪ੍ਰੀਤ ਸਿੰਘ ਅਮ੍ਰਿਤਪਾਲ ਸਿੰਘ ਦਾ ਮੁੱਖ ਹੈਂਡਲਰ ਹੈ। ਦੋਵਾਂ ਦੇ ਫਰਾਰ ਹੋਣ ਤੋਂ ਬਾਅਦ ਸੀਸੀਟੀਵੀ ਫੁਟੇਜ ਵਿਚ ਦੋਵਾਂ ਨੂੰ ਹਰ ਵਾਰ ਇਕੱਠਿਆਂ ਵੇਖਿਆ ਗਿਆ ਸੀ। ਦੱਸਿਆ ਜਾ ਰਿਹਾ ਸੀ ਕਿ ਕੁਝ ਦਿਨ ਪਹਿਲਾਂ ਉਹ ਅਮ੍ਰਿਤਪਾਲ ਸਿੰਘ ਤੋਂ ਵੱਖ ਹੋ ਗਿਆ ਸੀ। ਹੁਣ ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਨਾਲ ਅਮ੍ਰਿਤਪਾਲ ਸਿੰਘ ਤੱਕ ਪਹੁੰਚਣਾ ਸੌਖਾ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪਪਲਪ੍ਰੀਤ ਸਿੰਘ ਕੋਲੋਂ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਹੋ ਸਕਦੇ ਹਨ।

‘ਪੁਲਿਸ ਡੇਰਿਆਂ ਵਿੱਚ ਕਰ ਰਹੀ ਸੀ ਛਾਪੇਮਾਰੀ’

ਕੁਝ ਦਿਨ ਪਹਿਲਾਂ ਪਪਲਪ੍ਰੀਤ ਸਿੰਘ ਦੀਆਂ ਇੱਕ ਡੇਰੇ ਵਿੱਚ ਘੁੰਮਦੇ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਪਪਲਪ੍ਰੀਤ ਸਿੰਘ ਦੀ ਭਾਲ ਵਿਚ ਲਗਾਤਾਰ ਕਈ ਡੇਰਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ । ਕਿਆਸ ਲਗਾਏ ਜਾ ਰਹੇ ਹਨ ਕਿ ਪੁਲਿਸ ਵਲੋ ਪਪਲਪ੍ਰੀਤ ਦੀ ਲੋਕੈਸ਼ਨ ਟਰੈਕ ਕੀਤੀ ਜਾ ਰਹੀ ਹੈ ਅਤੇ ਪੁਲਿਸ ਛੇਤੀ ਹੀ ਉਸਨੂੰ ਗ੍ਰਿਫ਼ਤਾਰ ਕਰ ਸਕਦੀ ਹੈ । ਦੂਜੇ ਪਾਸੇ ਅੰਮ੍ਰਿਤਪਾਲ ਨੂੰ ਫੜਨ ਲਈ ਵੀ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।

ਹਰ ਵਾਰ ਪੁਲਿਸ ਨੂੰ ਚਕਮਾ ਦੇ ਕੇ ਨਿਕਲ ਗਏ ਦੋਵੇ

18 ਮਾਰਚ ਨੂੰ ਫਰਾਰ ਹੋਣ ਤੋਂ ਬਾਅਦ ਹੀ ਅਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਹਰ ਵਾਰ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਰਹੇ ਸਨ। ਕਈ ਵਾਰ ਪੁਲਿਸ ਇਨ੍ਹਾਂ ਦੋਵਾਂ ਦੇ ਬਹੁਤ ਨੇੜੇ ਵੀ ਪਹੁੰਚ ਗਈ, ਪਰ ਫਿਰ ਵੀ ਇਹ ਉਸ ਦੀ ਗ੍ਰਿਫਤ ਤੋਂ ਦੂਰ ਹੀ ਰਹੇ। ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਪਪਲਪ੍ਰੀਤ ਦੀ ਗ੍ਰਿਫਤਾਰੀ ਨਾਲ ਅਮ੍ਰਿਤਪਾਲ ਤੱਕ ਪਹੁੰਚਣਾ ਪੁਲਿਸ ਲਈ ਕਾਫੀ ਸੌਖਾ ਹੋ ਜਾਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...