ਪੰਜਾਬ ਨਿਊਜ: ਪੰਜਾਬ ਸਰਕਾਰ ਤੇ ਪੁਲਿਸ (Police) ਲਈ ਸਿਰਦਰਦ ਬਣ ਚੁੱਕੇ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਨਾਲ ਫਰਾਰ ਹੋਏ ਉਸ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ (Pappalpreet Singh) ਨੂੰ ਹੋਸ਼ਿਆਰਪੁਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਿਸ ਅਤੇ ਸਪੈਸ਼ਲ ਸੈਲ ਦੇ ਸੰਯੁਕਤ ਓਪਰੇਸ਼ਨ ਵਿਚ ਇਹ ਕਾਮਯਾਬੀ ਹਾਸਿਲ ਹੋਈ ਹੈ। ਪੰਜਾਬ ਪੁਲਿਸ ਨੇ ਪਪਲਪ੍ਰੀਤ ਦੀ ਗ੍ਰਿਫਤਾਰੀ ਦੀ ਪੁਸ਼ਟੀ ਵੀ ਕਰ ਦਿੱਤੀ ਹੈ।
ਪਪਲਪ੍ਰੀਤ ਸਿੰਘ ਅਮ੍ਰਿਤਪਾਲ ਸਿੰਘ ਦਾ ਮੁੱਖ ਹੈਂਡਲਰ ਹੈ। ਦੋਵਾਂ ਦੇ ਫਰਾਰ ਹੋਣ ਤੋਂ ਬਾਅਦ ਸੀਸੀਟੀਵੀ ਫੁਟੇਜ ਵਿਚ ਦੋਵਾਂ ਨੂੰ ਹਰ ਵਾਰ ਇਕੱਠਿਆਂ ਵੇਖਿਆ ਗਿਆ ਸੀ। ਦੱਸਿਆ ਜਾ ਰਿਹਾ ਸੀ ਕਿ ਕੁਝ ਦਿਨ ਪਹਿਲਾਂ ਉਹ ਅਮ੍ਰਿਤਪਾਲ ਸਿੰਘ ਤੋਂ ਵੱਖ ਹੋ ਗਿਆ ਸੀ। ਹੁਣ ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਨਾਲ ਅਮ੍ਰਿਤਪਾਲ ਸਿੰਘ ਤੱਕ ਪਹੁੰਚਣਾ ਸੌਖਾ ਹੋ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪਪਲਪ੍ਰੀਤ ਸਿੰਘ ਕੋਲੋਂ ਅਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਹੋ ਸਕਦੇ ਹਨ।
‘ਪੁਲਿਸ ਡੇਰਿਆਂ ਵਿੱਚ ਕਰ ਰਹੀ ਸੀ ਛਾਪੇਮਾਰੀ’
ਕੁਝ ਦਿਨ ਪਹਿਲਾਂ ਪਪਲਪ੍ਰੀਤ ਸਿੰਘ ਦੀਆਂ ਇੱਕ ਡੇਰੇ ਵਿੱਚ ਘੁੰਮਦੇ ਦੀਆਂ ਸੀਸੀਟੀਵੀ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ ਤੋਂ ਬਾਅਦ ਪੁਲਿਸ ਵਿਭਾਗ ਵੱਲੋਂ ਪਪਲਪ੍ਰੀਤ ਸਿੰਘ ਦੀ ਭਾਲ ਵਿਚ ਲਗਾਤਾਰ ਕਈ ਡੇਰਿਆਂ ਵਿੱਚ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ । ਕਿਆਸ ਲਗਾਏ ਜਾ ਰਹੇ ਹਨ ਕਿ ਪੁਲਿਸ ਵਲੋ ਪਪਲਪ੍ਰੀਤ ਦੀ ਲੋਕੈਸ਼ਨ ਟਰੈਕ ਕੀਤੀ ਜਾ ਰਹੀ ਹੈ ਅਤੇ ਪੁਲਿਸ ਛੇਤੀ ਹੀ ਉਸਨੂੰ ਗ੍ਰਿਫ਼ਤਾਰ ਕਰ ਸਕਦੀ ਹੈ । ਦੂਜੇ ਪਾਸੇ ਅੰਮ੍ਰਿਤਪਾਲ ਨੂੰ ਫੜਨ ਲਈ ਵੀ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ।
ਹਰ ਵਾਰ ਪੁਲਿਸ ਨੂੰ ਚਕਮਾ ਦੇ ਕੇ ਨਿਕਲ ਗਏ ਦੋਵੇ
18 ਮਾਰਚ ਨੂੰ ਫਰਾਰ ਹੋਣ ਤੋਂ ਬਾਅਦ ਹੀ ਅਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਹਰ ਵਾਰ ਪੁਲਿਸ ਨੂੰ ਚਕਮਾ ਦੇ ਕੇ ਭੱਜਣ ਵਿੱਚ ਕਾਮਯਾਬ ਹੋ ਰਹੇ ਸਨ। ਕਈ ਵਾਰ ਪੁਲਿਸ ਇਨ੍ਹਾਂ ਦੋਵਾਂ ਦੇ ਬਹੁਤ ਨੇੜੇ ਵੀ ਪਹੁੰਚ ਗਈ, ਪਰ ਫਿਰ ਵੀ ਇਹ ਉਸ ਦੀ ਗ੍ਰਿਫਤ ਤੋਂ ਦੂਰ ਹੀ ਰਹੇ। ਪਰ ਹੁਣ ਮੰਨਿਆ ਜਾ ਰਿਹਾ ਹੈ ਕਿ ਪਪਲਪ੍ਰੀਤ ਦੀ ਗ੍ਰਿਫਤਾਰੀ ਨਾਲ ਅਮ੍ਰਿਤਪਾਲ ਤੱਕ ਪਹੁੰਚਣਾ ਪੁਲਿਸ ਲਈ ਕਾਫੀ ਸੌਖਾ ਹੋ ਜਾਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ