Police Action: ਅੰਮ੍ਰਿਤਪਾਲ ਸਿੰਘ ਦੇ ਸੁਰੱਖਿਆ ਗਾਰਡਾਂ ਦੇ ਲਾਇਸੈਂਸ ਰੱਦ ਕਰਨ ਦੀ ਤਿਆਰੀ
Weapon's Detail: ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਸਾਰਿਆਂ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਦੇ ਸੁਰੱਖਿਆ ਗਾਰਡ ਵਜੋਂ ਵਰਤਣ ਲਈ।

ਦੁਬਈ ਤੋਂ ਪਰਤਿਆ ਸੀ19 ਸਾਲਾ ਅੰਮ੍ਰਿਤਪਾਲ, ਇਸ ਤਰ੍ਹਾਂ ਬਣਿਆ ‘ਵਾਰਿਸ ਪੰਜਾਬ ਦੇ’ ਦਾ ਮੁਖੀ।
ਪੰਜਾਬ ਦੀ ਵੱਡੀ ਖਬਰ: ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ‘ (Waris Punjab De) ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸਦੇ ਸਾਥੀਆਂ ‘ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ ਦਸ ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ ਕਈ ਹਥਿਆਰ ਦਰਜ ਹਨ।