Police Action: ਅੰਮ੍ਰਿਤਪਾਲ ਸਿੰਘ ਦੇ ਸੁਰੱਖਿਆ ਗਾਰਡਾਂ ਦੇ ਲਾਇਸੈਂਸ ਰੱਦ ਕਰਨ ਦੀ ਤਿਆਰੀ

Published: 

07 Mar 2023 14:08 PM

Weapon's Detail: ਪੁਲਿਸ ਨੇ ਵੱਖ-ਵੱਖ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਹਥਿਆਰਾਂ ਦੇ ਵੇਰਵੇ ਮੰਗੇ ਹਨ। ਉਸ ਤੋਂ ਬਾਅਦ ਲਾਇਸੈਂਸ ਰੱਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਸਾਰਿਆਂ ਕੋਲ ਸਵੈ-ਰੱਖਿਆ ਲਈ ਬਣਾਏ ਗਏ ਹਥਿਆਰ ਹਨ ਨਾ ਕਿ ਕਿਸੇ ਦੇ ਸੁਰੱਖਿਆ ਗਾਰਡ ਵਜੋਂ ਵਰਤਣ ਲਈ।

Police Action: ਅੰਮ੍ਰਿਤਪਾਲ ਸਿੰਘ ਦੇ ਸੁਰੱਖਿਆ ਗਾਰਡਾਂ ਦੇ ਲਾਇਸੈਂਸ ਰੱਦ ਕਰਨ ਦੀ ਤਿਆਰੀ

ਦੁਬਈ ਤੋਂ ਪਰਤਿਆ ਸੀ19 ਸਾਲਾ ਅੰਮ੍ਰਿਤਪਾਲ, ਇਸ ਤਰ੍ਹਾਂ ਬਣਿਆ ‘ਵਾਰਿਸ ਪੰਜਾਬ ਦੇ’ ਦਾ ਮੁਖੀ।

Follow Us On

ਪੰਜਾਬ ਦੀ ਵੱਡੀ ਖਬਰ: ਅਜਨਾਲਾ ‘ਚ ਹਿੰਸਕ ਪ੍ਰਦਰਸ਼ਨ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ‘ (Waris Punjab De) ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਅਤੇ ਉਸਦੇ ਸਾਥੀਆਂ ‘ਤੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਉਨ੍ਹਾਂ ਦਸ ਸਾਥੀਆਂ ਦੀ ਸ਼ਨਾਖਤ ਹੋ ਗਈ ਹੈ, ਜੋ 24 ਘੰਟੇ ਉਸ ਨਾਲ ਹਥਿਆਰਾਂ ਨਾਲ ਲੈਸ ਰਹਿੰਦੇ ਹਨ। ਉਨ੍ਹਾਂ ਦੇ ਲਾਇਸੈਂਸਾਂ ‘ਤੇ ਕਈ ਹਥਿਆਰ ਦਰਜ ਹਨ।

ਕਿਸੇ ਵੀ ਸਮੇਂ ਕਾਰਵਾਈ ਕਰ ਸਕਦੀ ਹੈ ਸਰਕਾਰ

ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਸੈਸ਼ਨ ਦੌਰਾਨ ਹੋਏ ਹੰਗਾਮੇ ਤੋਂ ਬਾਅਦ ਹੁਣ ਪੰਜਾਬ ਸਰਕਾਰ ਇਹਨਾਂ ਖਿਲਾਫ ਕਿਸੇ ਵੀ ਵੇਲੇ ਵੀ ਅਮ੍ਰਿਤਪਾਲ ਖਿਲਾਫ ਕਾਰਵਾਈ ਕਰ ਸਕਦੀ ਹੈ। ਇਨ੍ਹਾਂ ਲੋਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਸਿੰਘ ਖਿਲਾਫ ਕਾਫੀ ਬਿਆਨਬਾਜੀ ਕੀਤੀ ਹੈ। ਰਾਜਾ ਵੜਿੰਗ ਅਨੁਸਾਰ ਵਾਰਿਸ ਪੰਜਾਬ ਦੇ ਜਥੇਬੰਦੀ ਹਥਿਆਰਾਂ ਨੂੰ ਉਤਸ਼ਾਹਿਤ ਕਰ ਰਹੀ ਹੈ। ਪੰਜਾਬ ਦੇ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਉਣ ਤਾਂ ਠੀਕ ਹੈ ਪਰ ਨੌਜਵਾਨ ਪੀੜੀ ਵਿਚ ਹਥਿਆਰਾਂ ਨੂੰ ਉਤਸ਼ਾਹਿਤ ਨਾ ਕੀਤਾ ਜਾਵੇ। ਵੜਿੰਗ ਨੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਵੀ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਅੰਦਰ ਕੀਤੀਆਂ ਜਾਂ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਸੀ ਅਤੇ ਕਿਹਾ ਸੀ ਕਿ ਹਥਿਆਰਾਂ ਦੀ ਨੋਕ ਤੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।

ਇਨ੍ਹਾਂ ‘ਤੇ ਕਾਰਵਾਈ ਕਰ ਸਕਦੀ ਹੈ ਪੰਜਾਬ ਪੁਲਿਸ

ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਦਸ ਵਿਅਕਤੀਆਂ ਦੀ ਸੂਚੀ ਬਣਾਈ ਹੈ ਜਿਸ ਵਿਚ ਰਾਮ ਸਿੰਘ ਬਰਾੜ ਕੋਟਕਪੂਰਾ, ਗੁਰਮੀਤ ਸਿੰਘ ਬੁੱਕਣਵਾਲਾ ਮੋਗਾ, ਅਵਤਾਰ ਸਿੰਘ ਸੰਗਰੂਰ, ਵਰਿੰਦਰ ਸਿੰਘ ਤਰਨਤਾਰਨ, ਹਰਪ੍ਰੀਤ ਦੇਵਗਨ ਪਟਿਆਲਾ , ਹਰਜੀਤ ਸਿੰਘ ਅੰਮ੍ਰਿਤਸਰ , ਬਲਜਿੰਦਰ ਸਿੰਘ-ਅੰਮ੍ਰਿਤਸਰ, ਅੰਮ੍ਰਿਤਪਾਲ ਸਿੰਘ ਤਰਨਤਾਰਨ , ਤਲਵਿੰਦਰ ਸਿੰਘ ਤਰਨਤਾਰਨ ਦੇ ਨਾਮ ਸ਼ਾਮਲ ਹੈ। ਇਹ ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਦੇ ਸਾਥੀ ਹਨ ਅਤੇ ਉਸ ਦੇ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਹਨ ਜਿਨ੍ਹਾਂ ਕੋਲ ਵੱਖ ਵੱਖ ਕਿਸਮ ਦੇ ਹਥਿਆਰ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Related Stories