ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਦਾ ਸੁਣਵਾਈ ਤੋਂ ਸਾਫ ਇਨਕਾਰ, ਕਿਹਾ- ਪਹਿਲਾਂ ਜਾਓ ਹਾਈ ਕੋਰਟ

Updated On: 

10 Nov 2025 15:32 PM IST

ਪੰਜਾਬ ਦੇ ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। 31 ਅਕਤੂਬਰ ਨੂੰ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਐਨਐਸਏ ਲਗਾਉਣ ਦੇ ਵਿਰੋਧ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ: ਸੁਪਰੀਮ ਕੋਰਟ ਦਾ ਸੁਣਵਾਈ ਤੋਂ ਸਾਫ ਇਨਕਾਰ, ਕਿਹਾ- ਪਹਿਲਾਂ ਜਾਓ ਹਾਈ ਕੋਰਟ

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ

Follow Us On

ਪੰਜਾਬ ਦੇ ਖਡੂਰ ਸਾਹਿਬ ਤੋਂ ਖਾਲਿਸਤਾਨ ਪੱਖੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਅੱਜ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਮਾਮਲੇ ਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। 31 ਅਕਤੂਬਰ ਨੂੰ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਐਨਐਸਏ ਲਗਾਉਣ ਦੇ ਵਿਰੋਧ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤੁਹਾਨੂੰ ਇੱਥੇ ਆਉਣ ਤੋਂ ਪਹਿਲਾਂ ਹਾਈ ਕੋਰਟ ਜਾਣਾ ਚਾਹੀਦਾ ਸੀ। ਅਦਾਲਤ ਨੇ ਹਾਈ ਕੋਰਟ ਨੂੰ ਛੇ ਹਫ਼ਤਿਆਂ ਦੇ ਅੰਦਰ ਮਾਮਲੇ ਦੀ ਸੁਣਵਾਈ ਪੂਰੀ ਕਰਨ ਦਾ ਨਿਰਦੇਸ਼ ਦਿੱਤਾ। ਇਸ ਮਾਮਲੇ ਦੀ ਸੁਣਵਾਈ ਜਸਟਿਸ ਅਰਵਿੰਦ ਕੁਮਾਰ ਅਤੇ ਐਨ.ਵੀ. ਅੰਜਨੇਆ ਦੀ ਬੈਂਚ ਸਾਹਮਣੇ ਹੋਈ।

ਅੰਮ੍ਰਿਤਪਾਲ ਨੇ NSA ਲਗਾਉਣ ਦਾ ਕੀਤਾ ਵਿਰੋਧ

ਪਟੀਸ਼ਨ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਇਲਾਵਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਐਸਐਸਪੀ ਦਿਹਾਤੀ ਅੰਮ੍ਰਿਤਸਰ ਅਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਵੀ ਪਾਰਟੀ ਬਣਾਇਆ ਗਿਆ ਹੈ। ਅੰਮ੍ਰਿਤਪਾਲ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਐਨਐਸਏ ਲਗਾਉਣਾ ਉਨ੍ਹਾਂ ਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਕਰਦਾ ਹੈ ਅਤੇ ਉਨ੍ਹਾਂ ਦੀ ਹਿਰਾਸਤ ਖਤਮ ਕੀਤੀ ਜਾਣੀ ਚਾਹੀਦੀ ਹੈ।

ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀ ਮੰਗ

ਅੰਮ੍ਰਿਤਪਾਲ ਦੀ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਉਸ ਨੂੰ ਸੰਸਦ ਦੇ ਸੈਸ਼ਨਾਂ ਵਿੱਚ ਹਿੱਸਾ ਲੈਣ ਦੀ ਇਜ਼ਾਜਤ ਦਿੱਤੀ ਜਾਵੇ, ਜੋ ਉਨ੍ਹਾਂ ਦੀ ਹਿਰਾਸਤ ਕਾਰਨ ਰੋਕਿਆ ਗਿਆ ਹੈ। ਅੰਮ੍ਰਿਤਪਾਲ ਦੀ ਪਟੀਸ਼ਨ ਵਿੱਚ ਇਹ ਵੀ ਦਲੀਲ ਦਿੱਤੀ ਗਈ ਸੀ ਕਿ ਇੱਕ ਸੰਸਦ ਮੈਂਬਰ ਨੂੰ ਕੰਮ ਕਰਨ ਤੋਂ ਰੋਕਣਾ ਉਨ੍ਹਾਂ ਦੇ ਹਲਕੇ ਦੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

ਜਿਸ ਕਤਲ ਕੇਸ ਲਈ ਸਾਂਸਦ ਮੈਂਬਰ ਅੰਮ੍ਰਿਤਪਾਲ ਖਿਲਾਫ ਐਨਐਸਏ ਵਧਾਇਆ ਗਿਆ ਹੈ। ਉਹ 9 ਅਕਤੂਬਰ, 2024 ਦਾ ਹੈ। ਪੁਲਿਸ ਐਸਆਈਟੀ ਦੀ ਜਾਂਚ ਵਿੱਚ ਅੰਮ੍ਰਿਤਪਾਲ ਦਾ ਨਾਮ, ਅੱਤਵਾਦੀ ਅਰਸ਼ ਡੱਲਾ ਦੇ ਨਾਲ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਖੁਲਾਸਾ ਹੋਇਆ ਹੈ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।