AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Arrest: ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ

Amritpal Singh Arrest: ਅੰਮ੍ਰਿਤਪਾਲ ਸਿੰਘ ਨੂੰ ਮੋਗਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਫਰਾਰ ਚੱਲ ਰਿਹਾ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਹੋਇਆ ਸੀ।

tv9-punjabi
| Updated On: 23 Apr 2023 08:25 AM IST
Share
Amritpal Singh Arrest: ਭਗੌੜੇ ਅੰਮ੍ਰਿਤਪਾਲ ਸਿੰਘ ਨੇ ਮੋਗਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ (Amritpal Singh) 18 ਮਾਰਚ ਤੋਂ ਫਰਾਰ ਚੱਲ ਰਿਹਾ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਹੋਇਆ ਸੀ। ਜਿਸ ਤੋਂ ਬਾਅਦ ਲਗਾਤਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਹੁਣ ਅੰਮ੍ਰਿਤਪਾਲ ਸਿੰਘ ਨੂੰ ਅਸਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ।

ਅੰਮ੍ਰਿਤਪਾਲ ‘ਤੇ ਪੰਜਾਬ ਪੁਲਿਸ ਦਾ ਪਹਿਲਾ ਬਿਆਨ

ਅੰਮ੍ਰਿਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ (Punjab Police) ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

18 ਮਾਰਚ ਤੋਂ ਫਰਾਰ ਸੀ ਅੰਮ੍ਰਿਤਪਾਲ

18 ਮਾਰਚ ਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕਈ ਸੂਬਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਸੀ। ਇੱਥੋਂ ਤੱਕ ਕਿ ਨੇਪਾਲ ਪੁਲਿਸ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਨਿਗਰਾਨੀ ਸੂਚੀ ਵਿੱਚ ਰੱਖਿਆ ਸੀ। ਇਹ ਵੀ ਖਬਰਾਂ ਸਾਹਮਣੇ ਆਇਆ ਸਨ ਕਿ ਅੰਮ੍ਰਿਤਪਾਲ ਨੇਪਾਲ ਦੇ ਰਸਤੇ ਪਾਕਿਸਤਾਨ ਭੱਜਣ ਦੀ ਤਿਆਰੀ ‘ਚ ਹੈ।

ਹੁਣ ਤੱਕ ਅੰਮ੍ਰਿਤਪਾਲ ਦੇ ਕਈ ਸਾਥੀ ਗ੍ਰਿਫ਼ਤਾਰ

ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ 10 ਅਪ੍ਰੈਲ ਨੂੰ ਉਸ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਪੱਪਲਪ੍ਰੀਤ ਉਹ ਵਿਅਕਤੀ ਸੀ ਜੋ ਫਰਾਰ ਹੋਣ ਸਮੇਂ ਅੰਮ੍ਰਿਤਪਾਲ ਸਿੰਘ ਦੇ ਨਾਲ ਮੌਜੂਦ ਸੀ। ਪੱਪਲਪ੍ਰੀਤ ਨੂੰ ਵੀ ਗ੍ਰਿਫਤਾਰ ਕਰਕੇ ਆਸਾਮ ਦੀ ਜੇਲ ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਖ਼ਿਲਾਫ਼ ਨੈਸ਼ਨਲ ਸਕਿਉਰਿਟੀ ਐਕਟ (ਐਨ.ਐਸ.ਏ.) ਤਹਿਤ ਕਾਰਵਾਈ ਕੀਤੀ ਗਈ ਹੈ।
Papalpreet Family Appeal: ਪਪਲਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰ ਆਇਆ ਸਾਹਮਣੇ, ਦੱਸਿਆ ਬੇਕਸੂਰ

ਅੰਮ੍ਰਿਤਪਾਲ ਅਤੇ ਪਪਲਪ੍ਰੀਤ ਸਿੰਘ (ਫਾਈਲ)

ਕਿਰਨਦੀਪ ਕੌਰ ਨੂੰ ਏਅਰਪੋਰਟ ਤੋਂ ਹਿਰਾਸਤ ‘ਚ ਲਿਆ

ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ (Kirandeep Kaur) ਨੂੰ ਬੀਤੇ ਦਿਨੀਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਿਕਰਯੋਗ ਹੈ ਕਿ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾਣ ਲਈ ਫਲਾਈਟ ਫੜਣ ਵਾਲੀ ਸੀ, ਉਸ ਤੋਂ ਪਹਿਲਾਂ ਹੀ ਕਸਟਮ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦਾ ਵਿਆਹ ਬੀਤੀ 10 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਨਾਲ ਹੋਇਆ ਸੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...