Amritpal Singh Arrest: ਭਗੌੜੇ ਅੰਮ੍ਰਿਤਪਾਲ ਸਿੰਘ ਨੇ ਮੋਗਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ (Amritpal Singh) 18 ਮਾਰਚ ਤੋਂ ਫਰਾਰ ਚੱਲ ਰਿਹਾ ਸੀ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਹੋਇਆ ਸੀ। ਜਿਸ ਤੋਂ ਬਾਅਦ ਲਗਾਤਾਰ ਅੰਮ੍ਰਿਤਪਾਲ ਸਿੰਘ ਦੀ ਭਾਲ ਕੀਤੀ ਜਾ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਹੁਣ ਅੰਮ੍ਰਿਤਪਾਲ ਸਿੰਘ ਨੂੰ ਅਸਮ ਦੇ ਡਿਬਰੂਗੜ੍ਹ ਜੇਲ੍ਹ ਭੇਜਿਆ ਜਾਵੇਗਾ।
ਅੰਮ੍ਰਿਤਪਾਲ ‘ਤੇ ਪੰਜਾਬ ਪੁਲਿਸ ਦਾ ਪਹਿਲਾ ਬਿਆਨ
ਅੰਮ੍ਰਿਪਾਲ ਸਿੰਘ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲਿਸ (Punjab Police) ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
18 ਮਾਰਚ ਤੋਂ ਫਰਾਰ ਸੀ ਅੰਮ੍ਰਿਤਪਾਲ
18 ਮਾਰਚ ਤੋਂ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਕਈ ਸੂਬਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਸੀ। ਇੱਥੋਂ ਤੱਕ ਕਿ ਨੇਪਾਲ ਪੁਲਿਸ ਨੇ ਵੀ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਨਿਗਰਾਨੀ ਸੂਚੀ ਵਿੱਚ ਰੱਖਿਆ ਸੀ। ਇਹ ਵੀ ਖਬਰਾਂ ਸਾਹਮਣੇ ਆਇਆ ਸਨ ਕਿ ਅੰਮ੍ਰਿਤਪਾਲ ਨੇਪਾਲ ਦੇ ਰਸਤੇ ਪਾਕਿਸਤਾਨ ਭੱਜਣ ਦੀ ਤਿਆਰੀ ‘ਚ ਹੈ।
ਹੁਣ ਤੱਕ ਅੰਮ੍ਰਿਤਪਾਲ ਦੇ ਕਈ ਸਾਥੀ ਗ੍ਰਿਫ਼ਤਾਰ
ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਤੋਂ ਪਹਿਲਾਂ 10 ਅਪ੍ਰੈਲ ਨੂੰ ਉਸ ਦੇ ਕਰੀਬੀ ਪਪਲਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਸੀ। ਪੱਪਲਪ੍ਰੀਤ ਉਹ ਵਿਅਕਤੀ ਸੀ ਜੋ ਫਰਾਰ ਹੋਣ ਸਮੇਂ ਅੰਮ੍ਰਿਤਪਾਲ ਸਿੰਘ ਦੇ ਨਾਲ ਮੌਜੂਦ ਸੀ। ਪੱਪਲਪ੍ਰੀਤ ਨੂੰ ਵੀ ਗ੍ਰਿਫਤਾਰ ਕਰਕੇ ਆਸਾਮ ਦੀ ਜੇਲ ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਗ੍ਰਿਫ਼ਤਾਰ ਕੀਤੇ ਸਾਥੀਆਂ ਖ਼ਿਲਾਫ਼ ਨੈਸ਼ਨਲ ਸਕਿਉਰਿਟੀ ਐਕਟ (ਐਨ.ਐਸ.ਏ.) ਤਹਿਤ ਕਾਰਵਾਈ ਕੀਤੀ ਗਈ ਹੈ।
ਅੰਮ੍ਰਿਤਪਾਲ ਅਤੇ ਪਪਲਪ੍ਰੀਤ ਸਿੰਘ (ਫਾਈਲ)
ਕਿਰਨਦੀਪ ਕੌਰ ਨੂੰ ਏਅਰਪੋਰਟ ਤੋਂ ਹਿਰਾਸਤ ‘ਚ ਲਿਆ
ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ (Kirandeep Kaur) ਨੂੰ ਬੀਤੇ ਦਿਨੀਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਜਿਕਰਯੋਗ ਹੈ ਕਿ ਕਿਰਨਦੀਪ ਕੌਰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਜਾਣ ਲਈ ਫਲਾਈਟ ਫੜਣ ਵਾਲੀ ਸੀ, ਉਸ ਤੋਂ ਪਹਿਲਾਂ ਹੀ ਕਸਟਮ ਅਧਿਕਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦੇਈਏ ਕਿ ਇੰਗਲੈਂਡ ਦੀ ਰਹਿਣ ਵਾਲੀ ਕਿਰਨਦੀਪ ਕੌਰ ਦਾ ਵਿਆਹ ਬੀਤੀ 10 ਫਰਵਰੀ ਨੂੰ ਅੰਮ੍ਰਿਤਪਾਲ ਸਿੰਘ ਨਾਲ ਹੋਇਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ