ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਗ੍ਰਿਫਤਾਰ ਕਰਨ ਦੀ ਪੂਰੀ ਤਿਆਰੀ, ਨੀਮ ਫੌਜੀ ਬਲ ਤਾਇਨਾਤ, ਪੁਲਿਸ ਕਰ ਰਹੀ ਗਸ਼ਤ, Big Updates

Punjab Police High Alert: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਅਕਾਲ ਤਖ਼ਤ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦੇ ਕਿਆਸ ਲਗਾਏ ਜਾ ਰਹੇ ਸਨ। ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਦੀ ਮੀਟਿੰਗ ਬੁਲਾਈ ਗਈ ਹੈ। ਪੰਜਾਬ ਪੁਲਿਸ ਹਾਈ ਅਲਰਟ 'ਤੇ ਹੈ। ਪੜ੍ਹੋ ਵੱਡੀਆਂ ਗੱਲਾਂ ...

Follow Us
tv9-punjabi
| Updated On: 07 Apr 2023 18:17 PM
ਅੰਮ੍ਰਿਤਪਾਲ ਸਿੰਘ: ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 20 ਦਿਨਾਂ ਬਾਅਦ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ। ਪੁਲਿਸ ਉਸ ਦੀ ਭਾਲ ਕਰ ਰਹੀ ਹੈ। ਇਸ ਦੌਰਾਨ ਦੱਸਿਆ ਗਿਆ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵੱਲੋਂ ਸੱਦੀ ਗਈ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਵੇਗਾ। ਇਸ ਦੇ ਲਈ ਪੰਜਾਬ ਪੁਲਿਸ ਵੀ ਅਲਰਟ ‘ਤੇ ਸੀ। ਖ਼ਬਰ ਲਿਖੇ ਜਾਣ ਤੱਕ ਅੰਮ੍ਰਿਤਪਾਲ ਬਾਰੇ ਸਪੱਸ਼ਟ ਕੀਤਾ ਗਿਆ ਸੀ ਕਿ ਉਹ ਮੀਟਿੰਗ ਵਿੱਚ ਨਹੀਂ ਆ ਰਿਹਾ। ਫਿਰ ਵੀ ਪੁਲਿਸ ਨੇ ਇਹਤਿਆਤ ਵਜੋਂ ਆਪਣੀਆਂ ਤਿਆਰੀਆਂ ਕਰ ਲਈਆਂ ਹਨ। ਪੜ੍ਹੋ ਅੰਮ੍ਰਿਤਪਾਲ ਸਿੰਘ ਬਾਰੇ ਵੱਡੀਆਂ ਖਬਰਾਂ…
  1. ਵਿਸਾਖੀ ਤੋਂ ਪਹਿਲਾਂ ਅੱਜ 7 ਅਪ੍ਰੈਲ ਨੂੰ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ਹੋ ਰਹੀ ਹੈ। ਦੱਸਿਆ ਜਾ ਰਿਹਾ ਸੀ ਕਿ ਇਸ ਦੌਰਾਨ ਅੰਮ੍ਰਿਤਪਾਲ ਸਿੰਘ ਆਤਮ ਸਮਰਪਣ ਕਰੇਗਾ। ਪੰਜਾਬ ਪੁਲਿਸ ਇਸ ਨੂੰ ਲੈ ਕੇ ਹਾਈ ਅਲਰਟ ‘ਤੇ ਹੈ। ਪੁਲਿਸ ਅੰਮ੍ਰਿਤਪਾਲ ਸਿੰਘ ਦੇ ਮੂਵਮੈਂਟਸ ‘ਤੇ ਕਾਬੂ ਕਰਨ ਲਈ ਤਿਆਰ ਹੈ।
  2. ਤਲਵੰਡੀ ਸਾਬੋ, ਬਠਿੰਡਾ ਵਿਖੇ ਸਥਿਤ ਸ਼੍ਰੀ ਦਮਦਮਾ ਸਾਹਿਬ ਨੂੰ ਜਾਣ ਵਾਲੇ ਸਾਰੇ ਰਸਤਿਆਂ ‘ਤੇ ਪੰਜਾਬ ਪੁਲਿਸ ਅਤੇ ਨੀਮ ਫੌਜੀ ਦਸਤੇ ਤਾਇਨਾਤ ਹਨ। ਸ੍ਰੀ ਦਮਦਮਾ ਸਾਹਿਬ ਵਿੱਚ ਪੰਜਾਬ ਪੁਲਿਸ ਵੱਲੋਂ ਗਸ਼ਤ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੀਟਿੰਗ ਦਮਦਮਾ ਸਾਹਿਬ ਵਿਖੇ ਹੋ ਰਹੀ ਹੈ, ਜਿੱਥੇ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਪੂਰੀ ਯੋਜਨਾ ਤਿਆਰ ਕੀਤੀ ਹੋਈ ਹੈ।
  3. ਅੰਮ੍ਰਿਤਪਾਲ ਸਿੰਘ ਦੇ ਆਤਮ ਸਮਰਪਣ ਦੀਆਂ ਅਟਕਲਾਂ ਦਰਮਿਆਨ ਪੰਜਾਬ ਪੁਲਿਸ ਨੇ ਦਮਦਮਾ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸੁਰੱਖਿਆ ਵਧਾ ਦਿੱਤੀ ਹੈ। ਖ਼ਬਰ ਇਹ ਵੀ ਹੈ ਕਿ ਇੱਥੇ 12-15 ਅਪ੍ਰੈਲ ਨੂੰ ਵਿਸਾਖੀ ਮੌਕੇ ਪ੍ਰੋਗਰਾਮ ਕੀਤੇ ਜਾਣੇ ਹਨ। ਹੋ ਸਕਦਾ ਹੈ ਕਿ ਅੰਮ੍ਰਿਤਪਾਲ ਸਿੰਘ ਇੱਥੇ ਆਤਮ ਸਮਰਪਣ ਕਰ ਦੇਵੇ। ਅਕਾਲ ਤਖ਼ਤ ਨੇ ਪਿਛਲੀ ਮੀਟਿੰਗ ਵਿੱਚ ਉਸ ਨੂੰ ਆਤਮ ਸਮਰਪਣ ਕਰਨ ਅਤੇ ਕਾਨੂੰਨੀ ਲੜਾਈ ਲੜਨ ਦੀ ਸਲਾਹ ਦਿੱਤੀ ਸੀ।
  4. ਅੰਮ੍ਰਿਤਪਾਲ ਸਿੰਘ ਦੇ ਅੱਜ ਆਤਮ ਸਮਰਪਣ ਦੀ ਮੀਡੀਆ ਰਿਪੋਰਟ ‘ਤੇ ਪੰਜਾਬ ਪੁਲਿਸ ਨੇ ਝੂਠੀਆਂ ਖ਼ਬਰਾਂ ਨਾ ਫੈਲਾਉਣ ਦੀ ਅਪੀਲ ਕੀਤੀ ਹੈ। ਪੁਲਿਸ ਨੇ ਅੱਜ ਉਸ ਦੇ ਆਤਮ ਸਮਰਪਣ ਦਾ ਦਾਅਵਾ ਕਰਨ ਵਾਲੀ ਇੱਕ ਰਿਪੋਰਟ ਨੂੰ ਰੱਦ ਕਰ ਦਿੱਤਾ ਹੈ। ਇੱਕ ਸਕਰੀਨ ਸ਼ਾਟ ਸਾਂਝਾ ਕਰਦੇ ਹੋਏ, ਪੰਜਾਬ ਪੁਲਿਸ ਨੇ ਟਵੀਟ ਕੀਤਾ, ਇਹ ਇੱਕ ਫਰਜ਼ੀ ਖਬਰ ਹੈ, ਇਸ ਵਿੱਚ ਬਿਲਕੁੱਲ ਸੱਚਾਈ ਨਹੀਂ ਹੈ। ਅਫਵਾਹਾਂ ਅਤੇ ਝੂਠੀਆਂ ਖਬਰਾਂ ਨਾ ਫੈਲਾਓ। ਪੁਲਿਸ ਨੇ ਕਿਹਾ ਕਿ ਖ਼ਬਰ ਸਾਂਝੀ ਕਰਨ ਤੋਂ ਪਹਿਲਾਂ ਉਸਦੀ ਜਾਂਚ ਕੀਤੀ ਜਾਵੇ।
  5. ਅੰਮ੍ਰਿਤਪਾਲ ਸਿੰਘ ਨੇ ਅਕਾਲ ਤਖ਼ਤ ਅਤੇ ਸਿੱਖ ਜਥੇਬੰਦੀਆਂ ਨੂੰ ਸਰਬੱਤ ਖ਼ਾਲਸਾਬੁਲਾਉਣ ਦੀ ਅਪੀਲ ਕੀਤੀ ਸੀ। ਅਕਾਲ ਤਖ਼ਤ ਨੇ ਉਸ ਦੀ ਮੰਗ ਨੂੰ ਰੱਦ ਕਰ ਦਿੱਤਾ। ਇਸ ਤੋਂ ਸਪੱਸ਼ਟ ਹੈ ਕਿ ਉਸ ਨੂੰ ਅਕਾਲ ਤਖ਼ਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਦਲ ਖ਼ਾਲਸਾ ਅਤੇ ਹੋਰ ਸਿੱਖ ਧਾਰਮਿਕ ਜਥੇਬੰਦੀਆਂ ਤੋਂ ਇਸ ਪੱਧਰ ਦੀ ਮਦਦ ਨਹੀਂ ਮਿਲੇਗੀ। ਅੰਮ੍ਰਿਤਪਾਲ ਸਰਬੱਤ ਖਾਲਸਾ ਕਹਿ ਕੇ ਅੰਦੋਲਨ ਦੀ ਯੋਜਨਾ ਬਣਾਉਣਾ ਚਾਹੁੰਦਾ ਸੀ।
  6. ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਨੂੰ ਪਰੇਸ਼ਾਨ ਕਰ ਰਿਹਾ ਹੈ। ਵਿਸਾਖੀ ਮੌਕੇ ਕਿਸੇ ਵੀ ਗਤੀਵਿਧੀ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਛੁੱਟੀ ‘ਤੇ ਗਏ ਅਧਿਕਾਰੀਆਂ ਨੂੰ ਵੀ ਡਿਊਟੀ ‘ਤੇ ਵਾਪਸ ਆਉਣ ਲਈ ਕਿਹਾ ਗਿਆ ਹੈ। ਪੁਲਿਸ ਅੰਮ੍ਰਿਤਪਾਲ ਦੀ ਭਾਲ ਵਿੱਚ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
  7. ਅੰਮ੍ਰਿਤਪਾਲ ਸਿੰਘ ਆਪਣੇ ਆਪ ਨੂੰ ਖਾਲਿਸਤਾਨ ਪੱਖੀ ਅੱਤਵਾਦੀ ਜਰਨੈਲ ਸਿੰਘ ਭਿੰਡਰਾਂਵਾਲੇ ਵਜੋਂ ਸਥਾਪਤ ਕਰਨਾ ਚਾਹੁੰਦਾ ਸੀ, ਉਸ ਦੇ ਮਨਸੂਬੇ ਦਾ ਪਰਦਾਫਾਸ਼ ਹੋ ਚੁੱਕਾ ਹੈ। ਹੁਣ ਪਤਾ ਲੱਗਾ ਹੈ ਕਿ ਭਾਰਤ ਆਉਣ ਤੋਂ ਪਹਿਲਾਂ ਉਹ ਭਿੰਡਰਾਂਵਾਲੇ ਵਰਗਾ ਦਿਖਣ ਲਈ ਕਾਸਮੈਟਿਕ ਸਰਜਰੀ ਲਈ ਜਾਰਜੀਆ ਵੀ ਗਿਆ ਸੀ। ਉਹ ਇੱਥੇ ਦੋ ਮਹੀਨਿਆਂ ਤੋਂ ਆਇਆ ਸੀ। ਆਸਾਮ ਦੀ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਦੇ ਸਾਥੀਆਂ ਨੇ ਪੁਲਿਸ ਦੀ ਪੁੱਛਗਿੱਛ ‘ਚ ਇਸ ਗੱਲ ਦਾ ਖੁਲਾਸਾ ਕੀਤਾ ਹੈ।
  8. ਅੰਮ੍ਰਿਤਪਾਲ ਸਿੰਘ ਦੇ ਜ਼ਿਆਦਾਤਰ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੁਣ ਮੰਨਿਆ ਜਾ ਰਿਹਾ ਹੈ ਕਿ ਉਸ ਕੋਲ ਆਤਮ ਸਮਰਪਣ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ।
  9. ਪੰਜਾਬ ਪੁਲਿਸ ਦਾ ਦਾਅਵਾ ਹੈ ਕਿ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਹੀ ਕਿਤੇ ਲੁਕਿਆ ਹੋਇਆ ਹੈ। ਉਹ ਧਰਮ ਦੇ ਨਾਂ ‘ਤੇ ਲੋਕਾਂ ਦਾ ਸਮਰਥਨ ਹਾਸਲ ਕਰਨਾ ਚਾਹੁੰਦਾ ਹੈ। ਰਿਪੋਰਟ ‘ਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਪੁਲਿਸ ਨੇ ਉਸ ਦੀ ਭਾਲ ‘ਚ 300 ਡੇਰਿਆਂ ‘ਚ ਛਾਪੇਮਾਰੀ ਕੀਤੀ। ਪੁਲਿਸ ਵੱਲੋਂ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਅਤੇ ਬਠਿੰਡਾ ਦੇ ਡੇਰਿਆਂ ਸਮੇਤ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।
  10. ਅੰਮ੍ਰਿਤਪਾਲ ਸਿੰਘ ਬਾਰੇ ਪੁੱਛੇ ਜਾਣ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਸੀਐਮ ਮਾਨ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਪ੍ਰੈਸ ਕਾਨਫਰੰਸ ਕਰ ਰਹੇ ਸਨ, ਜਦੋਂ ਇੱਕ ਪੱਤਰਕਾਰ ਨੇ ਉਨ੍ਹਾਂ ਨੂੰ ਇਹ ਸਵਾਲ ਪੁੱਛਿਆ। ਉਨ੍ਹਾਂ ਕਿਹਾ ਕਿ ਅਪਡੇਟ ਆਉਣ ‘ਤੇ ਅੰਮ੍ਰਿਤਪਾਲ ਸਿੰਘ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ
88 ਸਾਲ ਦੀ ਉਮਰ 'ਚ ਚੰਡੀਗੜ੍ਹ ਦੀਆਂ ਗਲੀਆਂ ਸਾਫ਼ ਕਰ ਰਹੇ ਹਨ ਸਾਬਕਾ IPS ਇੰਦਰਜੀਤ ਐਸ ਸਿੱਧੂ...
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ...
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!
PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!...
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ
ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼......
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ
ਕਪੂਰਥਲਾ 'ਚ ਸ਼ਖਸ ਨੇ ਦਿਵਆਂਗ ਅਤੇ ਔਰਤ ਨੂੰ ਬੇਰਹਿਮੀ ਨਾਲ ਕੁੱਟਿਆ, ਵੀਡੀਓ ਦੇਖੋ...
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ
ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ, ਦੱਸਿਆ ਕੀ ਹੈ ਕਾਰਨ...
Vaishno Devi ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ
Vaishno Devi  ਵਿੱਚ ਵੱਡਾ ਹਾਦਸਾ, ਡਿੱਗਿਆ ਪਹਾੜ...ਖਿਸਕੀ ਜ਼ਮੀਨ...
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO
Studying Abroad Dream: ਜੇਕਰ ਤੁਹਾਡਾ ਵਿਦੇਸ਼ ਵਿੱਚ ਪੜ੍ਹਾਈ ਕਰਨ ਦਾ ਸੁਪਨਾ ਹੈ ਤਾਂ ਜ਼ਰੂਰ ਦੇਖੋ ਇਹ VIDEO...