Amritpal Singh ਨਾਲ ਜੂੜੇ ਤਿੰਨ ਲੋਕਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ, ਜਾਣੋ ਕੀ ਹੈ ਕੁਨੈਕਸ਼ਨ
Amritpal Singh ਦੀ ਪੁਲਿਸ ਵੱਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ, ਹਾਲਾਂਕਿ ਉਹ ਪੁਲਿਸ ਨੂੰ ਵਾਰ-ਵਾਰ ਚਕਮਾ ਦੇ ਰਿਹਾ ਹੈ। ਪੰਜਾਬ ਪੁਲਿਸ ਨੂੰ ਇਸ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਨਾਲ ਜੂੜੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
Amritpal Singh: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ। ਪੰਜਾਬ ਪੁਲਿਸ ਲਗਾਤਾਰ ਉਸ ਦੀ ਭਾਲ ਕਰ ਰਹੀ ਹੈ ਪਰ ਹੁਣ ਤੱਕ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਇਸ ਦੌਰਾਨ ਹੁਸ਼ਿਆਰਪੁਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਸਿੰਘ (Amritpal Singh) ਨਾਲ ਜੂੜੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚ ਇੱਕ ਵਕੀਲ ਵੀ ਸ਼ਾਮਲ ਹੈ। ਇਨ੍ਹਾਂ ਵਿਅਕਤੀਆਂ ਕੋਲੋਂ ਦੋ ਪਿਸਤੌਲ ਵੀ ਬਰਾਮਦ ਹੋਏ ਹਨ।
ਵਕੀਲ ਸਮੇਤ 3 ਲੋਕ ਗ੍ਰਿਫਤਾਰ
ਪੰਜਾਬ ਪੁਲਿਸ (Punjab Police) ਨੇ ਭਗੌੜੇ ਅੰਮ੍ਰਿਤਪਾਲ ਸਿੰਘ ਨਾਲ ਜੂੜੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ 2 ਵਿਅਕਤੀ ਜਲੰਧਰ ਜਿਲ੍ਹੇ ਨਾਲ ਸਬੰਧਿਤ ਹਨ। ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ਇੱਕ ਵਕੀਲ ਰਾਜਦੀਪ ਸਿੰਘ ਹੈ ਜੋ ਹੁਸ਼ਿਆਪੁਰ ਦੇ ਬਾਬਕ ਪਿੰਡ ਦਾ ਰਹਿਣ ਵਾਲਾ ਹੈ। ਦੂਜਾ ਵਿਅਕਤੀ ਉਕਨਾਰ ਨਾਥ ਸਿੰਘ ਹੈ ਜੋ ਜਲੰਧਰ ਦੇ ਪਿੰਡ ਟੁਟ ਦਾ ਰਹਿਣ ਵਾਲਾ ਹੈ। ਤੀਸਰਾ ਵਿਅਕਤੀ ਸਰਬਜੀਤ ਸਿੰਘ ਜੋ ਕਿ ਨਕੌਦਰ ਦਾ ਰਹਿਣ ਵਾਲਾ ਹੈ।
ਕੈਨੇਡਾ ਦੇ NRI ਨੇ ਭੇਜੇ 90 ਹਜ਼ਾਰ
ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੋਕਾਂ ਨੂੰ ਇਹ ਵੀ ਪਤਾ ਹੈ ਕਿ ਕੈਨੇਡਾ ਦੇ ਇੱਕ ਐਨਆਰਆਈ (NRI) ਨੇ 90 ਹਜ਼ਾਰ ਰੁਪਏ ਦੀ ਰਾਸ਼ੀ ਭੇਜੀ ਸੀ, ਇਨ੍ਹਾਂ ਲੋਕਾਂ ਨੇ ਅੱਗੇ ਇਸ ਰਕਮ ਨੂੰ ਅੰਮ੍ਰਿਤਪਾਲ ਸਿੰਘ ਤੱਕ ਪਹੁੰਚਾਇਆ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਅੰਮ੍ਰਿਤਪਾਲ ਸਿੰਘ ਦੇ ਕੁਝ ਸਮੇਂ ਲਈ ਠਹਿਰਨ ਦਾ ਵੀ ਪ੍ਰਬੰਧ ਕੀਤਾ ਸੀ। ਜਾਣਕਾਰੀ ਮੁਤਾਬਕ ਇਨ੍ਹਾਂ ਵਿਅਕਤੀਆਂ ਤੋਂ ਅੰਮ੍ਰਿਤਪਾਲ ਸਿੰਘ ਬਾਰੇ ਅਹਿਮ ਜਾਣਕਾਰੀ ਮਿਲੀ ਹੈ।
ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਬੀਤੀ ਰਾਤ ਡਿਊਟੀ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ (Police Remand) ‘ਤੇ ਲਿਆ ਗਿਆ। ਪੁਲਿਸ ਨੇ ਬੀਤੀ ਰਾਤ ਕੁਝ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ, ਜਿਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।