AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ, ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ

Punjab Police ਦਾ ਕਹਿਣਾ ਹੈ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਆਨੰਦਪੁਰ ਖਾਲਸਾ ਫੌਜ (AKF) ਦੇ ਸਾਰੇ ਮੈਂਬਰਾਂ ਨੂੰ ਬੈਲਟ ਨੰਬਰ ਦਿੱਤੇ ਗਏ ਸਨ। ਇਹ ਬੈਲਟ ਨੰਬਰ AKF 3, AKF 56, AKF 47 ਸਨ। ਇਹ ਨੰਬਰ ਅੰਮ੍ਰਿਤਪਾਲ ਦੇ ਕਰੀਬੀ ਹੋਣ ਦੀ ਨਿਸ਼ਾਨੀ ਵਜੋਂ ਦਿੱਤੇ ਜਾਂਦੇ ਸਨ।

Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ, ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ
Amritpal Singh: ਖ਼ਤਰਨਾਕ ਪਲਾਨ, ਕਰੰਸੀ, ਹੋਲੋਗ੍ਰਾਮ, ਲੋਗੋ ਸਭ ਤਿਆਰ…ਖਾਲਿਸਤਾਨ ਲਈ ਅੰਮ੍ਰਿਤਪਾਲ ਦੀ ਪਲਾਨਿੰਗ
tv9-punjabi
| Published: 24 Mar 2023 16:05 PM IST
Share
ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ (Amritpal Singh) ਦੇ ਗੰਨਮੈਨ ਤਜਿੰਦਰ ਸਿੰਘ ਗਿੱਲ (Tajinder Singh Gill) ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੀ ਖੰਨਾ ਪੁਲਿਸ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਦੱਸਿਆ ਹੈ ਕਿ ਤਜਿੰਦਰ ਬਿਕਰਮਜੀਤ ਸਿੰਘ ਰਾਹੀਂ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਆਇਆ ਸੀ। ਇਸ ਤੋਂ ਬਾਅਦ ਉਹ ਦਿੱਲੀ ਦੇ ਕਿਸਾਨ ਅੰਦੋਲਨ ਵਿੱਚ ਵੀ ਸ਼ਾਮਲ ਹੋਇਆ। ਅਜਨਾਲਾ ਕਾਂਡ ਦੌਰਾਨ ਵੀ ਉਹ ਵਾਰਿਸ ਪੰਜਾਬ ਦੇ ਦੇ ਮੁਖੀ ਦੇ ਬਹੁਤ ਨੇੜੇ ਦੇਖਿਆ ਗਿਆ ਸੀ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਖੁਲਾਸਾ ਕੀਤਾ ਸੀ ਕਿ ਆਨੰਦਪੁਰ ਖਾਲਸਾ ਫੌਜ (AKF) ਦੇ ਸਾਰੇ ਮੈਂਬਰਾਂ ਨੂੰ ਬੈਲਟ ਨੰਬਰ ਦਿੱਤੇ ਗਏ ਸਨ। ਇਹ ਬੈਲਟ ਨੰਬਰ AKF 3, AKF 56, AKF 47 ਸਨ। ਇਹ ਨੰਬਰ ਅੰਮ੍ਰਿਤਪਾਲ ਦੇ ਕਰੀਬੀ ਹੋਣ ਦੀ ਨਿਸ਼ਾਨੀ ਵਜੋਂ ਦਿੱਤੇ ਗਏ ਸਨ। ਇਹ ਜਾਣਕਾਰੀ ਦੋ ਵਟਸਐਪ ਗਰੁੱਪਾਂ ਏਕੇਐਫ ਅਤੇ ਅੰਮ੍ਰਿਤਪਾਲ ਟਾਈਗਰ ਫੋਰਸ ਦੇ ਵਿਸ਼ਲੇਸ਼ਣ ਤੋਂ ਸਾਹਮਣੇ ਆਈ ਹੈ। ਇਨ੍ਹਾਂ ਮੈਂਬਰਾਂ ਨੂੰ ਤਨਖਾਹ ਤੱਕ ਵੀ ਦਿੱਤੀ ਜਾਂਦੀ ਸੀ। ਬਦਨਾਮ ਗੈਂਗਸਟਰ ਗੁਰਭੇਜ ਸਿੰਘ ਭੱਜਾ ਨੇ ਦੋ ਮਹੀਨੇ ਪਹਿਲਾਂ 10 ਬੁਲੇਟ ਪਰੂਫ ਜੈਕਟਾਂ ਦਾ ਇੰਤਜ਼ਾਮ ਕਰਵਾਇਆ ਸੀ।

ਗਿੱਲ ਦਾ ਫ਼ੋਨ ਟਰੇਸ ਕਰਕੇ ਮਿਲੀਆਂ ਅਹਿਮ ਜਾਣਕਾਰੀਆਂ

ਖੰਨਾ ਪੁਲਿਸ ਨੇ ਤਜਿੰਦਰ ਸਿੰਘ ਗਿੱਲ ਦਾ ਫ਼ੋਨ ਟਰੇਸ ਕਰਕੇ ਕਈ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ ਹਨ। ਉਸ ਦੇ ਫ਼ੋਨ ਤੋਂ ਫ਼ੋਟੋਆਂ ਅਤੇ ਵੀਡੀਓ ਮਿਲੀਆਂ ਹਨ, ਜਿਨ੍ਹਾਂ ਵਿਚ ਪ੍ਰਸਤਾਵਿਤ ਖ਼ਾਲਿਸਤਾਨ ਰਾਜ ਦਾ ਲੋਗੋ ਪਾਇਆ ਗਿਆ ਹੈ। ਇਸ ਦੇ ਨਾਲ ਹੀ ਖਾਲਿਸਤਾਨ ਰਾਜ ਦੇ ਕਈ ਸੂਬਿਆਂ ਦੇ ਚਿੰਨ੍ਹ ਅਤੇ ਖਾਲਿਸਤਾਨੀ ਡਾਲਰਾਂ ਦੀਆਂ ਤਸਵੀਰਾਂ ਮਿਲੀਆਂ ਅਤੇ AKF ਦਾ ਹੋਲੋਗ੍ਰਾਮ ਲੋਗੋ ਵੀ ਸੀ। ਇਸ ਤੋਂ ਇਲਾਵਾ ਪਾਕਿਸਤਾਨ ਦੇ ਨਾਗਰਿਕ ਦੇ ਡਰਾਈਵਿੰਗ ਲਾਇਸੈਂਸ ਦੀਆਂ ਤਸਵੀਰਾਂ ਵੀ ਮੌਜੂਦ ਸਨ।

AKF ਦੇ ਭਿਆਨਕ ਮਨਸੂਬਿਆਂ ਨੂੰ ਦਰਸਾਉਂਦੀ ਹੈ ਬਰਾਮਦ ਸਮੱਗਰੀ

ਗੰਨਮੈਨ ਤਜਿੰਦਰ ਸਿੰਘ ਨੂੰ ਗੋਰਖਾ ਬਾਬਾ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ। ਪੁਲਿਸ ਮੁਤਾਬਕ ਅੰਮ੍ਰਿਤਪਾਲ ਆਪਣੀ ਅੰਮ੍ਰਿਤ ਟਾਈਗਰ ਫੋਰਸ ਦੇ ਨਾਂ ‘ਤੇ ਇਕ ਹੋਰ ਫੌਜ ਖੜ੍ਹੀ ਕਰ ਰਿਹਾ ਸੀ। ਪੁਲਿਸ ਦਾ ਕਹਿਣਾ ਹੈ ਕਿ ਬਰਾਮਦ ਕੀਤੇ ਗਏ ਫੋਨਾਂ ਤੋਂ ਬਰਾਮਦ ਕੀਤੀ ਸਮੱਗਰੀ ਆਨੰਦਪੁਰ ਖਾਲਸਾ ਫੌਰਸ (AKF) ਦੇ ਭਿਆਨਕ ਮਨਸੂਬਿਆਂ ਨੂੰ ਦਰਸਾਉਂਦੀ ਹੈ। ਉੱਧਰ ਅੰਮ੍ਰਿਤਪਾਲ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਲਗਾਤਾਰ ਛਾਪੇਮਾਰੀ ਜਾਰੀ ਹੈ। ਪੰਜਾਬ ਨਾਲ ਲੱਗਦੇ ਸਾਰੇ ਸੂਬਿਆਂ ਦੀਆਂ ਸਰਹੱਦਾਂ ‘ਤੇ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ। ਉਸ ਦਾ ਟਿਕਾਣਾ ਹਰਿਆਣਾ ‘ਚ ਮਿਲਣ ਤੋਂ ਬਾਅਦ ਪੁਲਿਸ ਦਾ ਸ਼ੱਕ ਹੋਰ ਡੂੰਘਾ ਹੋ ਗਿਆ ਹੈ ਕਿ ਉਹ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੀ ਦਾਖਲ ਹੋ ਸਕਦਾ ਹੈ। ਦਿੱਲੀ ਪੁਲਿਸ ਵੀ ਇਸ ਨੂੰ ਲੈ ਕੇ ਚੌਕਸ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...