AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2027

Amritpal Singh: ਭਿੰਡਰਾਂਵਾਲੇ ਵਾਂਗ ਦਿਸਣਾ ਚਾਹੁੰਦਾ ਸੀ ਅੰਮ੍ਰਿਤਪਾਲ ਸਿੰਘ, ਜਾਰਜੀਆ ‘ਚ ਕਰਵਾਈ ਸੀ ਸਰਜਰੀ!

ਅੰਮ੍ਰਿਤਪਾਲ ਸਿੰਘ ਦੀ ਤੁਲਨਾ ਪਹਿਲਾਂ ਵੀ ਭਿੰਡਰਾਂਵਾਲੇ ਨਾਲ ਕੀਤੀ ਜਾ ਚੁੱਕੀ ਹੈ। ਉਸਨੂੰ ਭਿੰਡਰਾਂਵਾਲਾ 2.0 ਕਿਹਾ ਜਾਂਦਾ ਹੈ। ਉਹ ਵੀ ਭਿਡਰਾਵਾਲੇ ਵਾਂਗ ਨੀਲੀ ਪੱਗ ਬੰਨ੍ਹਦਾ ਹੈ। ਅੰਮ੍ਰਿਤਪਾਲ ਦੇ ਸਾਥੀਆਂ ਤੋਂ ਮਿਲੀ ਇਸ ਸੂਚਨਾ ਦੀ ਪੁਲਿਸ ਆਪਣੇ ਪੱਧਰ 'ਤੇ ਜਾਂਚ ਕਰ ਰਹੀ ਹੈ।

tv9-punjabi
| Updated On: 07 Apr 2023 16:31 PM IST
Share
ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੇ ਪੰਜਾਬ ਪੁਲਿਸ ਨੂੰ ਪਰੇਸ਼ਾਨ ਕੀਤਾ ਹੋਇਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਫਰਾਰ ਹੈ। ਉਸ ਨੂੰ ਫੜਨ ਲਈ ਪੁਲਿਸ ਦਾ ਸਰਚ ਆਪਰੇਸ਼ਨ (Search Operation) ਪਿਛਲੇ ਕਈ ਦਿਨਾਂ ਤੋਂ ਜਾਰੀ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਇਸੇ ਲੜੀ ‘ਚ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਅੰਮ੍ਰਿਤਪਾਲ ਸਿੰਘ ਪਿਛਲੇ ਸਾਲ ਦੁਬਈ ਤੋਂ ਭਾਰਤ ਪਰਤਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਭਾਰਤ ਆਉਣ ਤੋਂ ਪਹਿਲਾਂ ਜਾਰਜੀਆ ਵੀ ਗਿਆ ਸੀ। ਕਾਰਨ ਸੀ ਕਾਸਮੈਟਿਕ ਸਰਜਰੀ। ਖ਼ਬਰ ਇਹ ਵੀ ਹੈ ਕਿ ਉਹ ਦੋ ਮਹੀਨੇ ਤੱਕ ਜਾਰਜੀਆ ਵਿੱਚ ਰੁਕਿਆ ਸੀ। ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਮੁਤਾਬਕ ਭਾਰਤ ਆਉਣ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਕਾਸਮੈਟਿਕ ਸਰਜਰੀ ਲਈ ਜਾਰਜੀਆ ਗਿਆ ਸੀ। ਇਸ ਪਿੱਛੇ ਵੱਡਾ ਮਕਸਦ ਸੀ। ਉਹ ਖਾਲਿਸਤਾਨੀ ਅੱਤਵਾਦੀ ਜਰਨੈਲ ਸਿੰਘ ਭਿੰਡਰਾਂਵਾਲੇ ਵਰਗਾ ਦਿਖਣਾ ਚਾਹੁੰਦਾ ਸੀ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਪੁੱਛਗਿੱਛ ਦੌਰਾਨ ਇਹ ਖੁਲਾਸਾ ਕੀਤਾ ਹੈ।

ਆਪਣੇ ਪੱਧਰ ‘ਤੇ ਜਾਂਚ ਕਰ ਰਹੀ ਹੈ ਪੁਲਿਸ

ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਤੋਂ ਇਸ ਸਬੰਧੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਆਪਣੇ ਪੱਧਰ ‘ਤੇ ਇਸ ਜਾਣਕਾਰੀ ਦੀ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ ਭਿੰਡਰਾਂਵਾਲਾ ਉਹ ਵਿਅਕਤੀ ਹੈ, ਜਿਸ ਨੇ ਲਗਾਤਾਰ ਭੜਕਾਊ ਭਾਸ਼ਣ ਦੇ ਕੇ ਪੰਜਾਬ ‘ਚ ਅੱਤਵਾਦ ਫੈਲਾਇਆ ਸੀ। ਅੰਮ੍ਰਿਤਪਾਲ ਸਿੰਘ ਦੀ ਤੁਲਨਾ ਭਿੰਡਰਾਂਵਾਲੇ ਨਾਲ ਕੀਤੀ ਜਾਂਦੀ ਹੈ। ਉਸਨੂੰ ਭਿੰਡਰਾਂਵਾਲਾ 2.0 ਵੀ ਕਿਹਾ ਜਾਂਦਾ ਹੈ। ਇੰਨਾ ਹੀ ਨਹੀਂ ਉਹ ਭਿੰਡਰਾਂਵਾਲੇ ਵਾਂਗ ਨੀਲੀ ਪੱਗ ਵੀ ਬੰਨ੍ਹਦਾ ਹੈ।

ਸਰੰਡਰ ਕਰ ਸਕਦਾ ਹੈ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ 18 ਮਾਰਚ ਤੋਂ ਫਰਾਰ ਹੈ ਅਤੇ ਪੁਲਿਸ ਉਸ ਦੀ ਭਾਲ ਵਿਚ ਹਰ ਕੋਨੇ ਵਿਚ ਛਾਪੇਮਾਰੀ ਕਰ ਰਹੀ ਹੈ। ਇਸ ਦੌਰਾਨ ਵਿਸਾਖੀ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਅੰਮ੍ਰਿਤਪਾਲ ਸਿੰਘ ਵਿਸਾਖੀ ਮੌਕੇ ਆਤਮ ਸਮਰਪਣ ਕਰ ਸਕਦਾ ਹੈ। ਦਰਅਸਲ 12 ਤੋਂ 15 ਅਪ੍ਰੈਲ ਤੱਕ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸਮਾਗਮ ਹੋਣ ਜਾ ਰਿਹਾ ਹੈ। ਇਸ ਦੌਰਾਨ ਅੰਮ੍ਰਿਤਪਾਲ ਦੇ ਆਤਮ ਸਮਰਪਣ ਦੀ ਸੰਭਾਵਨਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...