ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਮਿਲੀ ਪੈਰੋਲ, 5 ਜੁਲਾਈ ਨੂੰ MP ਅਹੁਦੇ ਦੀ ਚੁੱਕਣਗੇ ਸਹੂੰ, ਹਵਾਈ ਜਹਾਜ਼ ਰਾਹੀਂ ਲਿਆਂਦਾ ਜਾਵੇਗਾ ਦਿੱਲੀ | Amritpal Singh will take oath Member of Parliament on 5th July know in Punjabi Punjabi news - TV9 Punjabi

ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਮਿਲੀ ਪੈਰੋਲ, 5 ਜੁਲਾਈ ਨੂੰ MP ਅਹੁਦੇ ਦੀ ਚੁੱਕਣਗੇ ਸਹੂੰ, ਹਵਾਈ ਜਹਾਜ਼ ਰਾਹੀਂ ਲਿਆਂਦਾ ਜਾਵੇਗਾ ਦਿੱਲੀ

Updated On: 

03 Jul 2024 18:46 PM

ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸੇ ਆਧਾਰ 'ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਮਿਲੀ ਪੈਰੋਲ, 5 ਜੁਲਾਈ ਨੂੰ MP ਅਹੁਦੇ ਦੀ ਚੁੱਕਣਗੇ ਸਹੂੰ, ਹਵਾਈ ਜਹਾਜ਼ ਰਾਹੀਂ ਲਿਆਂਦਾ ਜਾਵੇਗਾ ਦਿੱਲੀ

ਅੰਮ੍ਰਿਤਪਾਲ ਸਿੰਘ. Image Credit source: Getty Images

Follow Us On

ਖਡੂਰ ਸਾਹਿਬ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ 5 ਜੁਲਾਈ ਯਾਨੀ ਕਿ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਨੂੰ 4 ਦਿਨਾਂ ਦੀ ਪੈਰੋਲ ਮਿਲੀ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਐਨਐਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਨੂੰ ਅਸਾਮ ਤੋਂ ਦਿੱਲੀ ਹਵਾਈ ਜਹਾਜ਼ ਰਾਹੀਂ ਲਿਆਂਦਾ ਜਾਵੇਗਾ। ਅੰਮ੍ਰਿਤਸਰ ਪੁਲਿਸ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਅੰਮ੍ਰਿਤਪਾਲ ਨੂੰ ਦਿੱਲੀ ਲਿਆਉਣ ਲਈ ਅਸਾਮ ਲਈ ਰਵਾਨਾ ਹੋ ਗਈ ਹੈ।

ਲੋਕ ਸਭਾ ਸਪੀਕਰ ਨੂੰ ਭੇਜੀ ਗਈ ਸੀ ਅਰਜ਼ੀ

ਖਡੂਰ ਸਾਹਿਬ ਤੋਂ ਚੁਣੇ ਗਏ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਸਰਕਾਰ ਨੇ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਇਸੇ ਆਧਾਰ ‘ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਗਈ ਹੈ।

ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਣਸ਼ਿਆਮ ਥੋਰੀ ਨੇ ਦੱਸਿਆ- ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਸਾਂਸਦ ਵਜੋਂ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਫੀ ਸੋਸ਼ਲ ਮੀਡੀਆ ਦੇ ਵੀਡੀਓ ਵਾਇਰਲ ਹੋ ਰਹੀਆਂ ਹਨ। ਜਿਸ ਦੇ ਚਲਦੇ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਕਿ ਅੱਜ ਸਾਨੂੰ 11 ਵਜੇ ਤੋਂ ਬਾਅਦ ਸੋਸ਼ਲ ਮੀਡੀਆ ਤੋਂ ਸੁਚਨਾ ਮਿਲੀ ਹੈ।

ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਸਾਂਸਦ ਵਜੋਂ ਸਹੁੰ ਚੁੱਕ ਸਮਾਗਮ ਨੂੰ ਲੈ ਕੇ ਕਾਫੀ ਸੋਸ਼ਲ ਮੀਡੀਆ ਦੇ ਵੀਡੀਓ ਵਾਇਰਲ ਹੋ ਰਹੀਆਂ ਹਨ। ਜਿਸ ਦੇ ਚਲਦੇ ਅੰਮ੍ਰਿਤਪਾਲ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨੂੰ ਬਿਆਨ ਦਿੰਦਿਆਂ ਕਿਹਾ ਕਿ ਅੱਜ ਸਾਨੂੰ 11 ਵਜੇ ਤੋਂ ਬਾਅਦ ਸੋਸ਼ਲ ਮੀਡੀਆ ਤੋਂ ਸੁਚਨਾ ਮਿਲੀ ਹੈ ਕਿ 5 ਜੁਲਾਈ ਨੂੰ ਅੰਮ੍ਰਿਤਪਾਲ ਸਹੁੰ ਚੁੱਕਣਗੇ। ਪਰਿਵਾਰ ਨੇ ਖੁਸ਼ੀ ਜਾਹਿਰ ਕੀਤੀ ਹੈ।

ਇਹ ਵੀ ਪੜ੍ਹੋ: Amirtpal on Khalistan: ਖਾਲਿਸਤਾਨ ਇੱਕ ਜਜ਼ਬਾ ਹੈ, ਇਸ ਨੂੰ ਕੋਈ ਨਹੀਂ ਦਬਾ ਸਕਦਾ, ਅੰਮ੍ਰਿਤਪਾਲ ਦੀ ਖੁੱਲੀ ਚੇਤਾਵਨੀ

Exit mobile version