AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritpal Singh ਦੇ ਵਕੀਲ ਦਾ ਵੱਡਾ ਦਾਅਵਾ ਪੁਲਿਸ ਕਰਨਾ ਚਾਹੁੰਦੀ ਹੈ ਐਨਕਾਉਂਟਰ

Amritpal Arrest:ਪੰਜਾਬ ਪੁਲਿਸ ਨੇ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਰ 'ਵਾਰਿਸ ਪੰਜਾਬ ਦੇ' ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

Amritpal Singh ਦੇ ਵਕੀਲ ਦਾ ਵੱਡਾ ਦਾਅਵਾ ਪੁਲਿਸ ਕਰਨਾ ਚਾਹੁੰਦੀ ਹੈ ਐਨਕਾਉਂਟਰ
Amritpal Singh ਦੇ ਕਰੀਬੀ Daljit Kalsi ਦੇ ਪਾਕਿਸਤਾਨੀ ਕੁਨੈਕਸ਼ਨ ਦਾ ਪਰਦਾਫਾਸ਼।
tv9-punjabi
| Updated On: 20 Mar 2023 08:18 AM IST
Share
Amritpal Singh Arrest: ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਦੇ ਮੁਖੀ ਅਤੇ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਦਾਅਵਾ ਕਿਸੇ ਹੋਰ ਨੇ ਨਹੀਂ ਸਗੋਂ ਵਾਰਿਸ ਪੰਜਾਬ ਦੇ ਦੇ ਕਾਨੂੰਨੀ ਸਲਾਹਕਾਰ (Legal Advisor) ਇਮਾਨ ਸਿੰਘ ਨੇ ਕੀਤਾ ਹੈ। ਇਮਾਨ ਸਿੰਘ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਸ਼ਾਹਕੋਟ ਥਾਣੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਦਾਅਵਾ

ਇਮਾਨ ਸਿੰਘ ਨੇ ਇਹ ਵੀ ਇਲਾਮ ਲਾਇਆ ਹੈ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿੱਚ ਮਾਰਨਾ ਚਾਹੁੰਦੀ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਉਹ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੰਜਾਬ ਪੁਲਿਸ ਪਿਛਲੇ 36 ਘੰਟਿਆਂ ਤੋਂ ਉਸ ਦੀ ਭਾਲ ਕਰ ਰਹੀ ਹੈ। ਅਜਿਹੇ ‘ਚ ਪਤਾ ਨਹੀਂ ਖਾਰਾ ਦਾ ਦਾਅਵਾ ਕਿੰਨਾ ਕੁ ਸੱਚ ਹੈ।

ਇਮਾਨ ਸਿੰਘ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ

‘ਵਾਰਿਸ ਪੰਜਾਬ ਦੇ’ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ (Petition) ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਅੰਮ੍ਰਿਤਪਾਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਮਾਨ ਸਿੰਘ ਨੇ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਪੰਜਾਬ ਪੁਲਸ ‘ਤੇ ਅੰਮ੍ਰਿਤਪਾਲ ਸਿੰਘ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ‘ਚ ਰੱਖਣ ਦਾ ਇਲਜ਼ਾਮ ਲਗਾਇਆ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਵੀ ਖਤਰਾ ਦੱਸਿਆ ਗਿਆ ਹੈ।

ਅੰਮ੍ਰਿਤਪਾਲ ਦੇ ਪਿਤਾ ਨੇ ਜ਼ਾਹਰ ਕੀਤੀ ਚਿੰਤਾ

ਅੰਮ੍ਰਿਤਪਾਲ ਦੇ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਣ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨਾਲ ਕੁਝ ਵੀ ਹੋ ਸਕਦਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...