Amritpal Singh ਦੇ ਵਕੀਲ ਦਾ ਵੱਡਾ ਦਾਅਵਾ ਪੁਲਿਸ ਕਰਨਾ ਚਾਹੁੰਦੀ ਹੈ ਐਨਕਾਉਂਟਰ
Amritpal Arrest:ਪੰਜਾਬ ਪੁਲਿਸ ਨੇ ਅਜੇ ਤੱਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਪਰ 'ਵਾਰਿਸ ਪੰਜਾਬ ਦੇ' ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
Amritpal Singh ਦੇ ਕਰੀਬੀ Daljit Kalsi ਦੇ ਪਾਕਿਸਤਾਨੀ ਕੁਨੈਕਸ਼ਨ ਦਾ ਪਰਦਾਫਾਸ਼।
ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਦਾਅਵਾ
ਇਮਾਨ ਸਿੰਘ ਨੇ ਇਹ ਵੀ ਇਲਾਮ ਲਾਇਆ ਹੈ ਕਿ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਝੂਠੇ ਮੁਕਾਬਲੇ ਵਿੱਚ ਮਾਰਨਾ ਚਾਹੁੰਦੀ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਪੁਲਿਸ ਵੱਲੋਂ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਉਹ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੰਜਾਬ ਪੁਲਿਸ ਪਿਛਲੇ 36 ਘੰਟਿਆਂ ਤੋਂ ਉਸ ਦੀ ਭਾਲ ਕਰ ਰਹੀ ਹੈ। ਅਜਿਹੇ ‘ਚ ਪਤਾ ਨਹੀਂ ਖਾਰਾ ਦਾ ਦਾਅਵਾ ਕਿੰਨਾ ਕੁ ਸੱਚ ਹੈ।
ਇਮਾਨ ਸਿੰਘ ਵੱਲੋਂ ਹਾਈਕੋਰਟ ‘ਚ ਪਟੀਸ਼ਨ ਦਾਇਰ
‘ਵਾਰਿਸ ਪੰਜਾਬ ਦੇ’ ਦੇ ਕਾਨੂੰਨੀ ਸਲਾਹਕਾਰ ਇਮਾਨ ਸਿੰਘ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ (Petition) ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਅੰਮ੍ਰਿਤਪਾਲ ਨੂੰ ਪੇਸ਼ ਕਰਨ ਦੀ ਮੰਗ ਕੀਤੀ ਗਈ ਹੈ। ਇਮਾਨ ਸਿੰਘ ਨੇ ਰਿੱਟ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਪੰਜਾਬ ਪੁਲਸ ‘ਤੇ ਅੰਮ੍ਰਿਤਪਾਲ ਸਿੰਘ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਹਿਰਾਸਤ ‘ਚ ਰੱਖਣ ਦਾ ਇਲਜ਼ਾਮ ਲਗਾਇਆ ਗਿਆ ਹੈ ਅਤੇ ਅੰਮ੍ਰਿਤਪਾਲ ਸਿੰਘ ਦੀ ਜਾਨ ਨੂੰ ਵੀ ਖਤਰਾ ਦੱਸਿਆ ਗਿਆ ਹੈ।
