Operation Amritpal: ਅੰਮ੍ਰਿਤਪਾਲ ਦੇ ਕਾਫ਼ਲੇ ਦੀ ਇੱਕ ਹੋਰ ਗੱਡੀ ਕਾਬੂ
Punjab Police Operation Amritpal : ਜਲੰਧਰ ਪੁਲਿਸ ਨੇ ਮਹਿਤਪੁਰ ਅਧੀਨ ਪੈਂਦੇ ਪਿੰਡ ਸਲੇਮਾ ਤੋਂ ਛਾਪੇਮਾਰੀ ਦੌਰਾਨ ਗੱਡੀ ਬਰਾਮਦ ਕੀਤੀ ਹੈ। ਦੱਸ ਦਈਏ ਕਿ ਪੁਲਿਸ ਨੂੰ ਗੱਡੀ ਵਿੱਚੋਂ 57 ਕਾਰਤੂਸ ਬਰਾਮਦ ਹੋਏ ਹਨ। ਇਸ ਦੌਰਾਨ ਪੁਲਿਸ ਨੇ ਕਈ ਹਥਿਆਰ ਵੀ ਬਰਾਮਦ ਕੀਤੀ ਹਨ।

ਪੁਲਿਸ ਨੇ ਗੱਡੀ ਬਰਾਮਦ ਕੀਤੀ ਹਥਿਆਰਾਂ ਦੀ ਵੀ ਹੋਈ ਬਰਾਮਦਗੀ
Operation Amritpal: ਪੰਜਾਬ ਪੁਲਿਸ ਵੱਲੋਂ ਆਪ੍ਰੇਸ਼ਨ ਅੰਮ੍ਰਿਤਪਾਲ ਸਿੰਘ ਤਹਿਤ ਛਾਪੇਮਾਰੀ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਜਲੰਧਰ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਭਾਰੀ ਸੁਰੱਖਿਆ ਬਲ ਤਾਇਨਾਤ ਕਰ ਦਿੱਤੇ ਗਏ ਹਨ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਕਾਫ਼ਲੇ ਦੀ ਇੱਕ ਹੋਰ ਗੱਡੀ ਜਲੰਧਰ ਪੁਲਿਸ ਨੇ ਜ਼ਬਤ ਕਰ ਲਈ ਹੈ।