Dibrugarh ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਦੇ ਸਾਥੀ ਆਪਣੇ ਪਰਿਵਾਰ ਨਾਲ ਨਹੀਂ ਕਰ ਸਕਣਗੇ ਮੁਲਾਕਾਤ
ਚੰਡੀਗੜ੍ਹ। ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ
ਅੰਮ੍ਰਿਤਪਾਲ ਸਿੰਘ (Amritpal Singh) ਦੇ ਦੋ ਹੋਰ ਕਰੀਬੀ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ ਪੰਜਾਬ ਦੇ ਮੋਹਾਲੀ ਦੇ ਸੈਕਟਰ 89 ਤੋਂ 2 ਲੋਕਾਂ ਨੂੰ ਹਿਰਾਸਤ ‘ਚ ਲਿਆ ਹੈ। ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਵਿਅਕਤੀਆਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ।
ਅੰਮ੍ਰਿਤਪਾਲ ਦੀ ਭੱਜਣ ਵਿੱਚ ਕੀਤੀ ਸੀ ਮਦਦ
ਦੱਸਿਆ ਜਾ ਰਿਹਾ ਹੈ ਕਿ
ਪੁਲਿਸ (Police) ਨੇ ਜਿਨ੍ਹਾਂ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਹੈ, ਉਨ੍ਹਾਂ ‘ਤੇ ਅੰਮ੍ਰਿਤਪਾਲ ਨੂੰ ਭੱਜਣ ‘ਚ ਮਦਦ ਕਰਨ ਦਾ ਇਲਜ਼ਾਮ ਹਨ। ਦੋਵਾਂ ਨੇ ਉਸ ਨੂੰ ਸਾਧਨ ਮੁਹੱਈਆ ਕਰਵਾਏ ਸਨ। ਫੜੇ ਗਏ ਦੋ ਵਿਅਕਤੀਆਂ ਵਿੱਚੋਂ ਇੱਕ ਦਾ ਨਾਮ ਗੁਰਜੰਟ ਸਿੰਘ ਅਤੇ ਔਰਤ ਦਾ ਨਾਮ ਨਿਸ਼ਾ ਰਾਣੀ ਦੱਸਿਆ ਜਾ ਰਿਹਾ ਹੈ। ਇਹ ਦੋਵੇਂ ਅੰਮ੍ਰਿਤਪਾਲ ਸਿੰਘ ਕਾਫੀ ਕਰੀਬੀ ਮੰਨੇ ਜਾ ਰਹੇ ਨੇ।
ਸ਼ਨੀਵਾਰ ਨੂੰ ਜੋਗਾ ਸਿੰਘ ਨੂੰ ਵੀ ਕੀਤਾ ਸੀ ਗ੍ਰਿਫਤਾਰ
ਸ਼ਨੀਵਾਰ ਨੂੰ ਪੁਲਿਸ ਨੇ ਅੰਮ੍ਰਿਤਪਾਲ ਦੇ ਬਹੁਤ ਕਰੀਬੀ
ਜੋਗਾ ਸਿੰਘ (Joga Singh) ਨੂੰ ਗ੍ਰਿਫਤਾਰ ਕਰ ਲਿਆ। ਜੋਗਾ ਸਿੰਘ ਨੂੰ ਪੁਲਿਸ ਨੇ ਪੰਜਾਬ ਦੇ ਸਰਹਿੰਦ ਤੋਂ ਗ੍ਰਿਫਤਾਰ ਕੀਤਾ ਸੀ। ਇਹ ਜਾਣਕਾਰੀ ਬਾਰਡਰ ਰੇਂਜ ਦੇ ਡੀਆਈਜੀ ਨਰਿੰਦਰ ਭਾਰਗਵ ਨੇ ਦਿੱਤੀ ਹੈ। ਜੋਗਾ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਅੰਮ੍ਰਿਤਸਰ ਦਿਹਾਤੀ ਪੁਲਿਸ ਅਤੇ ਹੁਸ਼ਿਆਰਪੁਰ ਪੁਲਿਸ ਨੇ ਸਾਂਝਾ ਆਪ੍ਰੇਸ਼ਨ ਚਲਾਇਆ ਸੀ। ਪੁਲਿਸ ਨੇ ਦੱਸਿਆ ਸੀ ਕਿ ਜੋਗਾ ਸਿੰਘ 18 ਮਾਰਚ ਤੋਂ 28 ਮਾਰਚ ਤੱਕ ਅੰਮ੍ਰਿਤਪਾਲ ਦੇ ਨਾਲ ਸੀ।
ਆਈਐੱਆਈ ਨਾਲ ਜੁੜਿਆ ਸੀ ਪਪਲਪ੍ਰੀਤ ਸਿੰਘ
ਇਸ ਤੋਂ ਪਹਿਲਾਂ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ ਹੋਰ ਨਜ਼ਦੀਕੀ ਦੋਸਤਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਸ਼ੁੱਕਰਵਾਰ ਨੂੰ ਪੰਜਾਬ ਦੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਰਾਜਦੀਪ ਸਿੰਘ ਅਤੇ ਜਲੰਧਰ ਦੇ ਰਹਿਣ ਵਾਲੇ ਸਰਬਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਇਸ ਦੇ ਨਾਲ ਹੀ ਬੀਤੇ ਹਫਤੇ ਪੁਲਿਸ ਨੂੰ ਅੰਮ੍ਰਿਤਪਾਲ ਖਿਲਾਫ ਇੱਕ ਹੋਰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਨਜ਼ਦੀਕੀ ਅਤੇ ਭਰੋਸੇਮੰਦ ਸਾਥੀ
ਪਪਲਪ੍ਰੀਤ ਸਿੰਘ (Papalpreet Singh) ਨੂੰ ਗ੍ਰਿਫਤਾਰ ਕਰ ਲਿਆ ਸੀ। ਪਪਲਪ੍ਰੀਤ ਬਾਰੇ ਦੱਸਿਆ ਗਿਆ ਕਿ ਇਸ ਦੀਆਂ ਤਾਰਾਂ ਗੁਆਂਢੀ ਮੁਲਕ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਨਾਲ ਵੀ ਜੁੜੀਆਂ ਹੋਈਆਂ ਹਨ।
ਅੰਮ੍ਰਿਤਪਾਲ ਦੀ ਭਾਲ ਕਰ ਰਹੀ ਹੈ ਪੁਲਿਸ
ਦੱਸ ਦੇਈਏ ਕਿ ਬੀਤੇ ਮਹੀਨੇ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਵੱਡੀ ਛਾਪੇਮਾਰੀ ਕੀਤੀ ਸੀ। ਜਿਸ ਵਿਚ ਅੰਮ੍ਰਿਤਪਾਲ ਦੇ ਕਈ ਸਮਰਥਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਅੰਮ੍ਰਿਤਪਾਲ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਪੁਲਿਸ ਨੇ ਅੰਮ੍ਰਿਤਪਾਲ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ ਹੈ ਅਤੇ ਉਦੋਂ ਤੋਂ ਉਸਦੀ ਭਾਲ ਕੀਤੀ ਜਾ ਰਹੀ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ