ਅੰਮ੍ਰਿਤਪਾਲ ਸਿੰਘ ਦੇ ਪੱਪਲਪ੍ਰੀਤ ਦਾ ਵਧਿਆ 3 ਦਿਨਾਂ ਦਾ ਰਿਮਾਂਡ, ਆਨੰਦਪੁਰ ਖਾਲਸਾ ਫੌਜ ਬਾਰੇ ਲਈ ਜਾਵੇਗੀ ਜਾਣਕਾਰੀ
ਅਜਨਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੱਪਲਪ੍ਰੀਤ ਨੂੰ ਪੇਸ਼ ਕਰਕੇ 7 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਵੱਲੋਂ 3 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ। ਉਹਨਾਂ ਕਿਹਾ ਕਿ ਅਨੰਦਪੁਰ ਖਾਲਸਾ ਫੌਜ ਬਾਰੇ ਪੱਪਲਪ੍ਰੀਤ ਕੋਲੋਂ ਪੁੱਛਗਿਛ ਕੀਤੀ ਜਾਵੇਗੀ।

Papalpreet Singh: ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਦੁਬਾਰਾ ਅਜਨਾਲਾ ਦੀ ਅਦਾਲਤ ਵਿੱਚ ਪੁਲਿਸ ਵੱਲੋਂ ਪੇਸ਼ ਕੀਤਾ ਗਿਆ। ਇੱਥੇ ਪੁਲਿਸ ਵੱਲੋਂ ਪੱਪਲਪ੍ਰੀਤ ਦਾ ਅਦਾਲਤ ਕੋਲੋਂ 7 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ। ਅਦਾਲਤ ਵੱਲੋਂ ਪੁਲਿਸ ਨੂੰ ਤਿੰਨ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ। ਰਿਮਾਂਡ ਦੌਰਾਨ ਪੁਲਿਸ ਹੁਣ ਅਨੰਦਪੁਰ ਖਾਲਸਾ ਫੌਜ ਬਾਰੇ ਪੱਪਲਪ੍ਰੀਤ ਕੋਲੋਂ ਸਖਤੀ ਨਾਲ ਪੁੱਛਗਿੱਛ ਕਰੇਗੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਜਨਾਲਾ ਦੇ ਡੀਐਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੱਪਲਪ੍ਰੀਤ ਨੂੰ ਪੇਸ਼ ਕਰਕੇ 7 ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਸੀ, ਜਿੱਥੇ ਅਦਾਲਤ ਵੱਲੋਂ 3 ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ। ਉਹਨਾਂ ਕਿਹਾ ਕਿ ਅਨੰਦਪੁਰ ਖਾਲਸਾ ਫੌਜ ਬਾਰੇ ਪੱਪਲਪ੍ਰੀਤ ਕੋਲੋਂ ਪੁੱਛਗਿਛ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ 39 ਨੰਬਰ ਐਫਆਈਆਰ ‘ਚ ਹੁਣ ਤੱਕ ਬਹੁਤ ਸਾਰੀਆਂ ਗ੍ਰਿਫਤਾਰੀਆਂ ਵੀ ਹੋ ਚੁੱਕੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਰਿਤੂਰਾਜ ਸਿੰਘ ਨੇ ਦੱਸਿਆ ਕਿ ਅਦਾਲਤ ‘ਚ ਪੁਲਿਸ ਨੇ ਅੱਜ ਦੁਬਾਰਾ ਰਿਮਾਂਡ ਮੰਗਿਆ ਸੀ, ਜਿਸ ‘ਤੇ ਅਦਾਲਤ ਨੇ 3 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਹੈ। ਉਹਨਾਂ ਕਿਹਾ ਕਿ ਪੁਲਿਸ ਹੁਣ ਤੱਕ ਇਸ ਮਾਮਲੇ ‘ਚ ਕੁਝ ਵੀ ਪਪਲਪ੍ਰੀਤ ਕੋਲੋਂ ਬਰਾਮਦ ਨਹੀਂ ਕਰ ਪਾਈ। ਜਾਣ ਬੁੱਝ ਕੇ ਪੁਲਿਸ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਬਾਤਾਂ ਕਰਕੇ ਰਿਮਾਂਡ ਲਿਆ ਜਾ ਰਿਹਾ ਹੈ।
ਫਰਵਰੀ 2023 ਵਿੱਚ, ਪੰਜਾਬ ਦੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਹੋਇਆ ਸੀ। ਹਮਲੇ ਦੇ ਇਲਜ਼ਾਮ ਵਿੱਚ ਅਜਨਾਲਾ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਖਡੂਰ ਸਾਹਿਬ ਦੇ ਪ੍ਰਮੁੱਖ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਅਤੇ ਉਨ੍ਹਾਂ ਦੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਜਿਸ ਤੋਂ ਬਾਅਦ ਪੱਪਲਪ੍ਰੀਤ ਨੂੰ ਤਿੰਨ ਦਿਨ ਪਹਿਲਾਂ ਸ਼ਨੀਵਾਰ ਨੂੰ ਐਨਐਸਏ ਖਤਮ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ।