AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

2027 ਤੋਂ ਪਹਿਲਾਂ ਪੰਥਕ ਗਠਜੋੜ! ਅੰਮ੍ਰਿਤਪਾਲ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਨੇ ਮਿਲਾਇਆ ਹੱਥ

ਇਸ ਗठਜੋੜ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਚੁਣਿਆ ਗਿਆ ਹੈ। ਉਨ੍ਹਾਂ ਨੇ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸ ਬਾਬਤ ਜਾਣਕਾਰੀ ਸਾਂਝੀ ਕਰਦੇ ਹੋਏ ਬੀਤੇ ਦਿਨ, ਸ਼ਨੀਵਾਰ ਨੂੰ ਇੱਕ ਪੋਸਟ ਕੀਤੀ ਹੈ।

2027 ਤੋਂ ਪਹਿਲਾਂ ਪੰਥਕ ਗਠਜੋੜ! ਅੰਮ੍ਰਿਤਪਾਲ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਨੇ ਮਿਲਾਇਆ ਹੱਥ
‘ਪੁਨਰ ਸੁਰਜੀਤ’ ਤੇ ‘ਵਾਰਿਸ ਪੰਜਾਬ ਦੇ’ ਵਿਚਾਲੇ ਗਠਜੋੜ
tv9-punjabi
| Updated On: 19 Apr 2026 09:41 AM IST
Share

ਪੰਜਾਬ ‘ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈਆਂ ਹਨ। ਇਸੇ ਸਿਲਸਿਲੇ ਵਿਚਕਾਰ ਸੂਬੇ ਦੀਆਂ ਦੋ ਪੰਥਕ ਪਾਰਟੀਆਂ ਨੇ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਗਠਜੋੜ ਦਾ ਐਲਾਨ ਕੀਤਾ ਹੈ।

ਇਸ ਗੱਠਜੋੜ ਦੀ ਤਾਲਮੇਲ ਕਮੇਟੀ ਦਾ ਕਨਵੀਨਰ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੂੰ ਚੁਣਿਆ ਗਿਆ ਹੈ। ਉਨ੍ਹਾਂ ਨੇ ਖ਼ੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਬਤ ਜਾਣਕਾਰੀ ਸਾਂਝੀ ਕਰਦੇ ਹੋਏ ਬੀਤੇ ਦਿਨ, ਸ਼ਨੀਵਾਰ ਨੂੰ ਇੱਕ ਪੋਸਟ ਕੀਤੀ ਹੈ।

ਉਨ੍ਹਾਂ ਨੇ ਪੋਸਟ ‘ਚ ਲਿਖਿਆ- ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਤਾਲਮੇਲ ਕਮੇਟੀਆਂ ਵੱਲੋਂ ਪਹਿਲੀ ਮੀਟਿੰਗ ਕਰਕੇ ਗੱਠਜੋੜ ਕਰਦਿਆਂ ਪੰਥਕ ਏਕਤਾ ਤਾਲਮੇਲ ਕਮੇਟੀ ਬਣਾਈ ਗਈ। ਜਿਸ ਦਾ ਦਾਸ ਨੂੰ ਸਰਬਸਮੰਤੀ ਨਾਲ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਜਿਸ ਤਹਿਤ ਅਸੀਂ ਦੋਵਾਂ ਪੰਥਕ ਅਕਾਲੀ ਧਿਰਾਂ ਦਾ ਤਹਿ ਦਿੱਲੋਂ ਧੰਨਵਾਦ ਕਰਦੇ ਹਾਂ।

ਈਆਲੀ ਨੇ ਅੱਗੇ ਲਿਖਿਆ- 2 ਦਸੰਬਰ 2024, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹੁਕਮਨਾਮੇ ਸਾਹਿਬ ਤਹਿਤ ਜੋ ਪੰਥਕ ਏਕਤਾ ਦਾ ਕਾਰਜ ਅਧੂਰਾ ਪਿਆ ਸੀ। ਉਸ ਦੀ ਆਰੰਭਤਾ ਤੇ ਸਫਲਤਾ ਵੱਲ ਅੱਜ ਪਹਿਲਾ ਕਦਮ ਚੁੱਕਿਆ ਗਿਆ ਹੈ ਤੇ ਸਾਡੀ ਪਿਛਲੇ ਸਮਿਆਂ ‘ਚ ਚੱਲ ਰਹੀਆਂ ਕੋਸ਼ਿਸ਼ਾਂ ਤੇ ਮਿਹਨਤ ਨੂੰ ਬੂਰ ਪਿਆ ਹੈ। ਸਿੱਖ ਪੰਥ, ਪੰਜਾਬ ਤੇ ਪੰਜਾਬੀਅਤ ਨੂੰ ਹੋਰ ਮਜ਼ਬੂਤ ਕਰਨ ਲਈ ਤੇ ਪੰਥਕ ਏਕਤਾ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ। ਜਿਸ ਤਹਿਤ ਅਸੀ ਸਾਰੀਆਂ ਪੰਥਕ, ਸਮਾਜਿਕ-ਧਾਰਮਿਕ , ਮੁਲਾਜ਼ਮ ਤੇ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਗੱਠਜੋੜ ਦਾ ਹਿੱਸਾ ਬਣਨ ਤੇ ਇਸ ਕਾਰਜ ‘ਚ ਉਹ ਸਾਡਾ ਸਾਥ ਦੇਣ ਤਾਂ ਜੋ ਪੰਜਾਬ ਦੀ ਬਿਹਤਰੀ ਲਈ ਸਭ ਮਿਲ ਕੇ ਕੰਮ ਕਰ ਸਕੀਏ।

Follow Us
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ
Kargil Vijay Diwas: 27 ਸਾਲ ਬਾਅਦ ਵੀ ਜ਼ਿੰਦਾ ਹੈ ਸ਼ਹੀਦ ਉਦੈ ਮਾਨ ਸਿੰਘ ਦੀਆਂ ਯਾਦਾਂ...
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ
ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ 'ਤੇ CJP ਦਾ ਪਹਿਲਾ ਬਿਆਨ, ਬੋਲੇ- ਲੋਕਤੰਤਰ ਦੀ ਜਿੱਤ, ਅਸੀਂ ਕਰ ਦਿਖਾਇਆ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ...
ਲਾਪਤਾ ਹੋਈਆਂ 10 ਕੁੜੀਆਂ, 8 ਵਾਪਸ ਪਰਤੀਆਂ, ਕਿਸੇ ਨੇ ਫਸਾਇਆ ਜਾਂ ਹੋਈ ਕਿਡਨੈਪਿੰਗ? ਜਾਣੋ......
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ
ਦਿੱਲੀ ਵਿੱਚ ਪੁਲਿਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਸੁਰੱਖਿਆ ਅਲਰਟ ਜਾਰੀ...
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ
NEET ਵਿਵਾਦ ਵਿਚਾਲੇ ਸਿੱਖਿਆ ਮੰਤਰਾਲੇ ਵਿੱਚ ਵੱਡਾ ਫੇਰਬਦਲ, ਉੱਚ ਸਿੱਖਿਆ ਸਕੱਤਰ ਵਿਨੀਤ ਜੋਸ਼ੀ ਦਾ ਤਬਾਦਲਾ...
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ
ਅਜਨਾਲਾ ਵਿੱਚ ਹੜ੍ਹ ਦਾ ਖ਼ਤਰਾ, ਜਾਇਜ਼ਾ ਲੈਣ ਪਹੁੰਚੇ ਕੁਲਦੀਪ ਧਾਲੀਵਾਲ...
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ
Student Protest... ਪੰਜਾਬ ਦੀ ਸਿੱਖਿਆ ਪ੍ਰਣਾਲੀ... TV9 Digital ਨਾਲ ਖਾਸ ਗੱਲਬਾਤ 'ਚ ਹਰਜੋਤ ਬੈਂਸ ਨੇ ਦਿੱਤਾ ਹਰ ਸਵਾਲ ਦਾ ਜਵਾਬ...ਵੇਖੋ ਵੀਡੀਓ...
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?
Sonam Wangchuk ਦਾ ਵੱਡਾ ਸੁਨੇਹਾ: ਅਨਸ਼ਨ ਖਤਮ ਕਰਨ ਨੂੰ ਲੈ ਕੇ ਕੀ ਬੋਲੇ?...
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ
ਕੁੜੀ ਨੂੰ ਥੱਪੜ ਮਾਰਨ ਵਾਲੇ ADCP ਸੰਦੀਪ ਲਾਂਬਾ ਦਾ ਤਬਾਦਲਾ; ਜੰਤਰ-ਮੰਤਰ ਪ੍ਰਦਰਸ਼ਨ 'ਚ ਵੱਡਾ ਐਕਸ਼ਨ...