ਅੰਮ੍ਰਿਤਪਾਲ ਦੇ 9 ਸਾਥੀਆਂ ਦੀ ਕੋਰਟ ‘ਚ ਹੋਵਗੀ ਪੇਸ਼ੀ, 38 ਹੋਰ ਮੁਲਜ਼ਮ ਹੋਣਗੇ ਪੇਸ਼

Updated On: 

31 Jul 2025 11:14 AM IST

ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਅੰਮ੍ਰਿਤਪਾਲ ਦੇ 9 ਸਾਥੀਆਂ ਦੀ ਕੋਰਟ 'ਚ ਪੇਸ਼ੀ ਹੋਵੇਗੀ। ਇਸ ਦੌਰਾਨ 38 ਹੋਰ ਮੁਲਜ਼ਮਾਂ ਦੀ ਪੇਸ਼ੀ ਹੋਵੇਗੀ। ਅੰਮ੍ਰਿਤਸਰ ਕੋਰਟ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਅੰਮ੍ਰਿਤਪਾਲ ਦੇ 9 ਸਾਥੀਆਂ ਦੀ ਕੋਰਟ ਚ ਹੋਵਗੀ ਪੇਸ਼ੀ, 38 ਹੋਰ ਮੁਲਜ਼ਮ ਹੋਣਗੇ ਪੇਸ਼

Photo: TV9 Hindi

Follow Us On

ਅਜਨਾਲਾ ਥਾਣਾ ਹਮਲਾ ਮਾਮਲੇ ਵਿੱਚ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੀ ਕੋਰਟ ‘ਚ ਪੇਸ਼ੀ ਹੋਵੇਗੀ। ਇਸ ਦੌਰਾਨ 38 ਹੋਰ ਮੁਲਜ਼ਮਾਂ ਦੀ ਵੀ ਪੇਸ਼ੀ ਹੋਵੇਗੀ। ਇਹ ਅੰਮ੍ਰਿਤਸਰ ਕੋਰਟ ਦੇ ਬਾਹਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਨੂੰ ਵੀਡੀਓ ਕਾਨਫਰਾਂਸਿੰਗ ਜ਼ਰੀਏ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਅਜਨਾਲਾ ਥਾਣੇ ‘ਤੇ ਹਮਲੇ ਮਾਮਲੇ ਵਿੱਚ ਦਰਜ FIR ਨੰਬਰ 39 ਤਹਿਤ ਦਿਬਦੁਗਢ਼ ਜੇਲ ‘ਚੋਂ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਨੂੰ ਲਿਆਂਦਾ ਗਿਆ ਸੀ।

ਅਜਨਾਲਾ ਥਾਣਾ ਹਮਲੇ ਬਾਰੇ ਜਾਣੋ

ਅੰਮ੍ਰਿਤਪਾਲ ਸਿੰਘ ਆਪਣੇ ਸਮਰਥਕ ਲਵਪ੍ਰੀਤ ਤੂਫਾਨ ਖਿਲਾਫ ਮਾਮਲਾ ਦਰਜ ਕਰਨ ਦਾ ਵਿਰੋਧ ਕਰ ਰਿਹਾ ਸੀ। ਉਸ ਨੇ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 23 ਫਰਵਰੀ ਨੂੰ ਅੰਮ੍ਰਿਤਪਾਲ ਆਪਣੇ ਹਜ਼ਾਰਾਂ ਸਮਰਥਕਾਂ ਨਾਲ ਥਾਣਾ ਅਜਨਾਲਾ ਪਹੁੰਚ ਗਿਆ। ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਨੇ ਕਈ ਘੰਟਿਆਂ ਤੱਕ ਅਜਨਾਲਾ ਥਾਣਾ ਤੇ ਕਬਜ਼ਾ ਕਰਕੇ ਰੱਖਿਆ। ਜਿਸਤੋਂ ਬਾਅਦ ਪੁਲਿਸ ਨੇ ਲਵਪ੍ਰੀਤ ਤੂਫਾਨ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ।

ਜਾਣੋ ਕੋਣ ਹੈ ਅੰਮ੍ਰਿਤਪਾਲ ਸਿੰਘ?

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਹਨ। ਉਹ ਵਾਰਿਸ ਪੰਜਾਬ ਡੇ ਦੇ ਮੁਖੀ ਵੀ ਹਨ। ਅੰਮ੍ਰਿਤਪਾਲ ਸਿੰਘ ਦਾ ਜਨਮ 17 ਜਨਵਰੀ 1993 ਨੂੰ ਅੰਮ੍ਰਿਤਸਰ ਦੇ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਸਾਲ 2021 ਵਿੱਚ, ਅੰਮ੍ਰਿਤਪਾਲ ਪਰਿਵਾਰ ਦੇ ਟਰਾਂਸਪੋਰਟ ਕਾਰੋਬਾਰ ਵਿੱਚ ਸ਼ਾਮਲ ਹੋ ਗਿਆ ਅਤੇ ਦੁਬਈ ਚਲਾ ਗਿਆ।

ਅੰਮ੍ਰਿਤਪਾਲ 2022 ਵਿੱਚ ਭਾਰਤ ਵਾਪਸ ਆਇਆ ਅਤੇ ਸਾਲ 2023 ਵਿੱਚ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਹੋਈ ਹਿੰਸਾ ਤੋਂ ਬਾਅਦ ਅੰਮ੍ਰਿਤਪਾਲ ਸੁਰਖੀਆਂ ਵਿੱਚ ਆਇਆ। ਇਲਜ਼ਾਮ ਸਨ ਕਿ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਦੀ ਗ੍ਰਿਫਤਾਰੀ ਤੋਂ ਨਾਰਾਜ਼ ਅੰਮ੍ਰਿਤਪਾਲ ਨੇ 23 ਫਰਵਰੀ ਨੂੰ ਆਪਣੇ ਸਮਰਥਕਾਂ ਨਾਲ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਅੰਮ੍ਰਿਤਪਾਲ ਸਿੰਘ ਵਿਰੁੱਧ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਵਾਰੰਟ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ NSA ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ, ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਤੋਂ NSA ਹਟਾ ਦਿੱਤਾ ਗਿਆ ਹੈ।