Amritpal singh: ਅੰਮ੍ਰਿਤਪਾਲ ਦਾ ਡਰੱਗ ਮਾਫੀਆ ਕਨੈਕਸ਼ਨ, ਮਰਸੀਡੀਜ਼ ਬੈਂਜ਼ SUV ਤੋਹਫੇ ਵਜੋਂ ਮਿਲੀ ਸੀ
Police investigation continues: ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨਾਲ ਸਬੰਧਤ ਸਾਰੇ ਪਹਿਲੂਆਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪੁਲਿਸ ਜਾਂਚ ਵਿੱਚ ਅੰਮ੍ਰਿਤਪਾਲ ਬਾਰੇ ਕਈ ਮਾਮਲੇ ਸਾਹਮਣੇ ਆ ਰਹੇ ਹਨ।

ਅੰਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ
ਪੰਜਾਬ। ਫਿਲਹਾਲ ਪੰਜਾਬ ਦੀ ਪੁਲਿਸ ਖਾਲਿਸਤਾਨੀ ਸਮਰਥਕ (Khalistani supporter) ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ। ਪਰ ਉਹ ਪੁਲੀਸ ਨੂੰ ਚਕਮਾ ਦੇ ਕੇ ਤੇਜ਼ ਰਫ਼ਤਾਰ ਵਾਹਨ ਵਿੱਚ ਬੈਠ ਕੇ ਫਰਾਰ ਹੋ ਗਿਆ ਸੀ। ਹਾਲਾਂਕਿ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਦੇ 100 ਤੋਂ ਵੱਧ ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਵੱਲੋਂ ਭੱਜਣ ਲਈ ਵਰਤੀ ਗਈ ਮਰਸੀਡੀਜ਼ ਉਸ ਨੂੰ ਡਰੱਗ ਮਾਫੀਆ ਨੇ ਤੋਹਫ਼ੇ ਵਜੋਂ ਦਿੱਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਕਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਹੋਏ ਸਨ। ਇਸ ਦੇ ਨਾਲ ਹੀ ਉਸ ਨੇ ਆਪਣੀ ਫੌਜ ਬਣਾਉਣ ਲਈ ਵੱਡੀ ਗਿਣਤੀ ਵਿਚ ਹਥਿਆਰ ਵੀ ਜਮ੍ਹਾ ਕਰ ਲਏ ਸਨ।