ਅੰਮ੍ਰਿਤਪਾਲ ਸਿੰਘ ਦੀ ਪੁਰਾਣੀ ਤਸਵੀਰ
ਪੰਜਾਬ। ਫਿਲਹਾਲ ਪੰਜਾਬ ਦੀ ਪੁਲਿਸ
ਖਾਲਿਸਤਾਨੀ ਸਮਰਥਕ (Khalistani supporter) ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਕਰ ਰਹੀ ਹੈ। ਸ਼ਨੀਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਫੜਨ ਲਈ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ। ਪਰ ਉਹ ਪੁਲੀਸ ਨੂੰ ਚਕਮਾ ਦੇ ਕੇ ਤੇਜ਼ ਰਫ਼ਤਾਰ ਵਾਹਨ ਵਿੱਚ ਬੈਠ ਕੇ ਫਰਾਰ ਹੋ ਗਿਆ ਸੀ। ਹਾਲਾਂਕਿ ਪੁਲਿਸ ਹੁਣ ਤੱਕ ਅੰਮ੍ਰਿਤਪਾਲ ਦੇ 100 ਤੋਂ ਵੱਧ ਸਮਰਥਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਸੂਤਰਾਂ ਦੇ ਹਵਾਲੇ ਨਾਲ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਵੱਲੋਂ ਭੱਜਣ ਲਈ ਵਰਤੀ ਗਈ ਮਰਸੀਡੀਜ਼ ਉਸ ਨੂੰ ਡਰੱਗ ਮਾਫੀਆ ਨੇ ਤੋਹਫ਼ੇ ਵਜੋਂ ਦਿੱਤੀ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਨੇ ਕਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਵਿੱਚ ਨਸ਼ਾ ਛੁਡਾਊ ਕੇਂਦਰ ਖੋਲ੍ਹੇ ਹੋਏ ਸਨ। ਇਸ ਦੇ ਨਾਲ ਹੀ ਉਸ ਨੇ ਆਪਣੀ ਫੌਜ ਬਣਾਉਣ ਲਈ ਵੱਡੀ ਗਿਣਤੀ ਵਿਚ ਹਥਿਆਰ ਵੀ ਜਮ੍ਹਾ ਕਰ ਲਏ ਸਨ।
ਪੁਲਿਸ ਕਰ ਰਹੀ ਅੰਮ੍ਰਿਤਪਾਲ ਦਾ ਪਿੱਛਾ
ਅੰਮ੍ਰਿਤਪਾਲ (Amritpal Singh) ਸ਼ਨੀਵਾਰ ਨੂੰ ਪੁਲਿਸ ਨੂੰ ਚਕਮਾ ਦੇ ਕੇ ਇੱਕ ਮਰਸਡੀਜ਼ ਐਸਯੂਵੀ ਵਿੱਚ ਫਰਾਰ ਹੋ ਗਿਆ ਸੀ ਜਦੋਂ ਪੁਲਿਸ ਉਸਦਾ ਪਿੱਛਾ ਕਰ ਰਹੀ ਸੀ। ਬਾਅਦ ‘ਚ ਉਹ ਪੁਲਿਸ ਨੂੰ ਚਕਮਾ ਦੇਣ ਲਈ SUV ਛੱਡ ਕੇ ਬਾਈਕ ‘ਤੇ ਫ਼ਰਾਰ ਹੋ ਗਿਆ। ਇਹ ਮਰਸਡੀਜ਼ ਕਾਰ ਰਵੇਲ ਸਿੰਘ ਨੇ ਅੰਮ੍ਰਿਤਪਾਲ ਨੂੰ ਤੋਹਫੇ ਵਜੋਂ ਦਿੱਤੀ ਸੀ। ਰਾਵੇਲ ਸਿੰਘ ਨਸ਼ੇ ਦਾ ਵਪਾਰੀ ਹੈ। ਅੰਮ੍ਰਿਤਪਾਲ ਇਸ SUV ਦੀ ਵਰਤੋਂ ਆਪਣੇ ਇਲਾਕੇ ‘ਚ ਘੁੰਮਣ ਲਈ ਕਰਦਾ ਸੀ ਅਤੇ ਇਸ ਦੀ ਸਨਰੂਫ ‘ਤੇ ਖੜ੍ਹੇ ਹੋ ਕੇ ਲੋਕਾਂ ਦਾ ਸਵਾਗਤ ਕਰਦਾ ਸੀ।
ਕਈ ਅਹਿਮ ਤੱਥ ਆਏ ਸਾਹਮਣੇ
ਕੇਂਦਰ ਨੇ ਅੰਮ੍ਰਿਤਪਾਲ ਸਿੰਘ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਤਹਿਤ ਦੋਸ਼ ਲਾਏ ਹਨ ਅਤੇ ਜਲਦੀ ਹੀ ਰਾਸ਼ਟਰੀ ਜਾਂਚ ਏਜੰਸੀ ਵੀ ਇਸ ਦੀ ਜਾਂਚ ‘ਚ ਸ਼ਾਮਲ ਹੋਵੇਗੀ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਪੁਲਿਸ ਦੇ ਹੱਥ ਕਈ ਅਹਿਮ ਤੱਥ ਸਾਹਮਣੇ ਆਏ ਹਨ। ਦੱਸ ਦੇਈਏ ਕਿ ਸਥਾਨਕ ਲੋਕ ਅੰਮ੍ਰਿਤਪਾਲ ਸਿੰਘ ਨੂੰ ਭਿੰਡਰਾਂਵਾਲਾ 2.0 ਕਹਿ ਕੇ ਸੰਬੋਧਨ ਕਰਦੇ ਹਨ। ਦੱਸ ਦੇਈਏ ਕਿ
ਭਿੰਡਰਾਂਵਾਲੇ (Bhindranwale) ਦਾ ਹਵਾਲਾ ਖਾਲਿਸਤਾਨੀ ਸਮਰਥਕ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਦਿੱਤਾ ਜਾ ਰਿਹਾ ਹੈ ਜੋ 1984 ਵਿੱਚ ਸਾਕਾ ਨੀਲਾ ਤਾਰਾ ਵਿੱਚ ਮਾਰਿਆ ਗਿਆ ਸੀ।
ਅੰਮ੍ਰਿਤਪਾਲ ਪ੍ਰਾਈਵੇਟ ਆਰਮੀ ਬਣਾ ਰਿਹਾ ਸੀ
ਅੰਮ੍ਰਿਤਪਾਲ ਸਿੰਘ, ਇੱਕ ਸਵੈ-ਘੋਸ਼ਿਤ
ਕੱਟੜਪੰਥੀ ਪ੍ਰਚਾਰਕ (Radical preacher) ਕਥਿਤ ਤੌਰ ‘ਤੇ ਇੱਕ ਨਿੱਜੀ ਫੌਜ ਬਣਾ ਰਿਹਾ ਸੀ। ਜਿਨ੍ਹਾਂ ਨੌਜਵਾਨਾਂ ਨੂੰ ਉਹ ਨਸ਼ਾ ਛੁਡਾਊ ਕੇਂਦਰ ਵਿਚ ਭੇਜ ਰਿਹਾ ਸੀ, ਉਥੋਂ ਉਹ ਉਨ੍ਹਾਂ ਨੂੰ ਆਪਣੀ ਪ੍ਰਾਈਵੇਟ ਫੌਜ ਵਿਚ ਭਰਤੀ ਕਰ ਰਿਹਾ ਸੀ। ਅੰਮ੍ਰਿਤਪਾਲ ਅਜਿਹਾ ਇਸ ਲਈ ਕਰ ਰਿਹਾ ਸੀ ਤਾਂ ਜੋ ਉਹ ਕਾਨੂੰਨ ਵਿਵਸਥਾ ਵਿਰੁੱਧ ਹਿੰਸਕ ਪ੍ਰਦਰਸ਼ਨ ਕਰ ਸਕੇ। ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਦੀ ਵਰਤੋਂ ਕਥਿਤ ਤੌਰ ‘ਤੇ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਲਈ ਵੀ ਕੀਤੀ ਜਾ ਰਹੀ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ