Punjab Police Action: ਅੰਮ੍ਰਿਤਪਾਲ ਸਿੰਘ ਨੂੰ ਫੜ੍ਹਨ ਲਈ ਪੰਜਾਬ ਪੁਲਿਸ ਵੱਲੋਂ ਦੂਜੇ ਦਿਨ ਵੀ ਕਾਰਵਾਈ ਜਾਰੀ ਹੈ।
ਅੰਮ੍ਰਿਤਪਾਲ (Amritpal Singh) ਦੇ 4 ਸਮਰਥਕਾਂ ਨੂੰ ਅਸਾਮ ਲੈ ਕੇ ਪਹੁੰਚੀ ਪੁਲਿਸ।ਕੁਝ ਮੀਡੀਆ ਰਿਪੋਰਟਾਂ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਨਿਊਜ਼ ਏਜੰਸੀ ਏਐਨਈ ਵੱਲੋਂ ਕੀਤੇ ਟ੍ਵੀਟ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਡਿਬਰੂਗੜ੍ਹ ਪੁਲਿਸ ਥਾਣੇ ਵਿੱਚੋਂ ਬਾਹਰ ਆਉਂਦੇ ਦਿਖ ਰਹੇ ਹਨ। ਮੀਡਿਆ ਚੈਨਲਾਂ ‘ਤੇ ਚੱਲ ਰਹੇ ਵੀਡਿਜ਼ ਵਿੱਚ ਪੁਲਿਸ ਮੁਲਾਜ਼ ਨੇ ਇਨ੍ਹਾਂ ਚਾਰਾਂ ਦੇ ਨਾਮ ਜਨਤਕ ਨਹੀਂ ਕੀਤੇ ਹਨ।
ਚਾਰ ਸ਼ੱਕੀਆਂ ਨੂੰ ਆਸਾਮ ਦੇ ਡਿਬਰੂਗੜ੍ਹ ਲੈ ਕੇ ਆਈ ਪੁਲਿਸ
ਜਾਣਕਾਰੀ ਮੁਤਾਬਕ ਐਸਪੀ ਤੇਜਬੀਰ ਸਿੰਘ ਹੁੰਦਲ ਸਮੇਤ ਪੰਜਾਬ ਪੁਲਿਸ ਦੀ ਟੀਮ ਅੰਮ੍ਰਿਤਪਾਲ ਸਿੰਘ ਦੇ ਚਾਰ ਸ਼ੱਕੀਆਂ ਨੂੰ
ਆਸਾਮ ਦੇ ਡਿਬਰੂਗੜ੍ਹ (Assam’s Dibrugarh) ਲੈ ਕੇ ਆਈ। ਐਸਪੀ ਤੇਜਬੀਰ ਸਿੰਘ ਹੁੰਦਲ ਨੇ ਦੱਸਿਆਂ ਕਿ, “ਇੱਥੇ 4 ਵਿਅਕਤੀ ਹਨ। ਅਸੀਂ ਉਨ੍ਹਾਂ ਦੇ ਨਾਂ ਬਾਅਦ ਵਿੱਚ ਦੱਸਾਂਗੇ।”
ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਭਗੌੜਾ ਕਰਾਰ
ਪੰਜਾਬ ਪੁਲਿਸ ਨੇ ਪੰਜਾਬ ਦੇ
ਅਜਨਾਲਾ ਵਿੱਚ ਵਾਪਰੀ ਘਟਨਾ ਤੋਂ ਬਾਅਦ ਵਾਰਿਸ ਪੰਜਾਬ ਦੇਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਜਥੇਬੰਦੀ ਦੇ 78 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਪਰ ਹਾਲੇ ਵੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ। ਜਿਸ ਨੂੰ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਸੂਬੇ ਦੀਆਂ ਕਈ ਥਾਵਾਂ ‘ਤੇ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਪੁਲਿਸ ਗ੍ਰਿਫ਼ਤਾਰ ਕੀਤੇ ਅੰਮ੍ਰਿਤਪਾਲ ਸਿੰਘ ਦੇ ਸਾਥਿਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛ ਪੜਤਾਲ ਕਰ ਰਹੀ ਹੈ।
ਪੰਜਾਬ ਭਰ ‘ਚ ਪੁਲਿਸ ਦਾ ਫਲੈਗ ਮਾਰਚ
ਪੰਜਾਬ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਈਆਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ
ਫਲੈਗ ਮਾਰਚ (Flag March) ਕੱਢਿਆ ਜਾ ਰਿਹਾ ਹੈ। ਜਿਸ ਦੀ ਅਗਵਾਈ ਐਸਐਸਪੀ ਵੱਲੋਂ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਅਵਾਹ ਨਾ ਫੈਲੇ ਇਸ ਲਈ ਪੰਜਾਬ ਸਰਕਾਰ ਵੱਲੋਂ ਇੰਟਰਨੈਟ ਉਤੇ ਪਾਬੰਦੀ ਕੱਲ੍ਹ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਇਸ ਦੇ ਨਾਲ ਨਾਲ ਪੰਜਾਬ ਦੇ ਕਈ ਇਲਾਕਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ