Amritpal ਦੇ ਗੰਨਮੈਨ ਗੋਰਖਾ ਬਾਬਾ ਨੇ ਖੋਲ੍ਹੇ ਕਈ ਰਾਜ, ਪੁਲਿਸ ਨੇ ਕੀਤੇ ਕਈ ਅਹਿਮ ਖੁਲਾਸੇ
Amritpal's Gunman: ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਗੋਰਖਾ ਤੋਂ ਪੁੱਛਗਿੱਛ ਦੌਰਾਨ ਖੰਨਾ ਪੁਲਿਸ ਨੇ ਕਈ ਅਹਿਮ ਖੁਲਾਸੇ ਕੀਤੇ ਹਨ। ਪੁਲਿਸ ਨੇ ਤੇਜਿੰਦਰ ਸਿੰਘ ਗੋਰਖਾ ਨੂੰ ਪਨਾਹ ਦੇਣ ਵਾਲੇ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋਂ ਬਲਵੰਤ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Amritpal Singh
Amritpal Singh News: ਖੰਨਾ ਪੁਲਿਸ ਨੇ ਅੰਮ੍ਰਿਤਪਾਲ ਦੇ ਗੰਨਮੈਨ ਤੇਜਿੰਦਰ ਸਿੰਘ ਉਰਫ ਗੋਰਖਾ ਬਾਬਾ ਤੋਂ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਕੀਤੀ ਹਨ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਤੇਜਿੰਦਰ ਸਿੰਘ ਗੋਰਖਾ ਨੂੰ ਪਨਾਹ ਦੇਣ ਵਾਲੇ ਬਲਵੰਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬਲਵੰਤ ਸਿੰਘ ਪਿੰਡ ਕੁਲੀਆਂ ਦਾ ਰਹਿਣ ਵਾਲਾ ਹੈ, ਹਾਲਾਂਕਿ ਪੁਲਿਸ ਜਾਂਚ ਵਿੱਚ ਅਜੇ ਤੱਕ ਬਲਵੰਤ ਸਿੰਘ ਦਾ ਅੰਮ੍ਰਿਤਪਾਲ ਸਿੰਘ (Amritpal Singh)ਦੇ ਨਾਲ ਕੋਈ ਵੀ ਕਨੈਕਸ਼ਨ ਸਾਹਮਣੇ ਨਹੀਂ ਅਇਆ ਹੈ।


