Amritpal ਦੇ ਚਾਚਾ ਅਤੇ ਡਰਾਈਵਰ ਨੇ ਕੀਤਾ ਸਰੰਡਰ, ਅੰਮ੍ਰਿਤਪਾਲ ਹਾਲੇ ਵੀ ਫਰਾਰ
Amritpal Singh Arrest: ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਸੋਮਵਾਰ ਸਵੇਰੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ। ਪਰ ਅੰਮ੍ਰਿਤਪਾਲ ਸਿੰਘ ਹਾਲੇ ਵੀ ਫਰਾਰ ਹੈ
Amritpal Arrest: ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਸੋਮਵਾਰ ਨੂੰ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ (Surrender) ਕਰ ਦਿੱਤਾ। ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਪੁਹੰਚ ਤੋਂ ਦੂਰ ਹੈ। ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਬਾਰੇ ਪੰਜਾਬ ਪੁਲਿਸ ਨੇ ਕਿਹਾ ਹੈ ਕਿ ਗ੍ਰਿਫ਼ਤਾਰੀ ਲਈ ਛਾਪੇ ਮਾਰੇ ਕੀਤੀ ਜਾ ਰਹੇ ਹਨ।
ਅੰਮ੍ਰਿਤਪਾਲ ਦੇ ਚਾਚਾ ਤੇ ਡਰਾਈਵਰ ਵੱਲੋਂ ਆਤਮ ਸਮਰਪਣ
ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ਪੁਲਿਸ ਅੱਗੇ ਆਤਮ ਸਮਰਪਣ ਕੀਤਾ। ਦੱਸਦਈਏ ਕਿ ਪੁਲਿਸ ਨੇ ਮਹਿਤਪੁਰ ਪਿੰਡ ਘੇਰਾ ਪਾਇਆ ਸੀ।ਦੋਵੇਂ ਅੰਮ੍ਰਿਤਪਾਲ ਦੇ ਨਾਲ ਹੀ ਫਰਾਰ ਹੋਏ ਸਨ। ਬੀਤੇ ਤਿੰਨ ਦਿਨਾਂ ਤੋਂ ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਪੂਰੇ ਸੂਬੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ (Arrest) ਨੂੰ ਲੈ ਕੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਪੰਜਾਬ ਸਰਕਾਰ ਨੇ ਅੱਜ ਦੁਪਹਿਰ 12 ਵਜੇ ਤੱਕ ਪੂਰੇ ਸੂਬੇ ਵਿੱਚ ਪਾਬੰਦੀ ਲਗਾ ਦਿੱਤੀ ਹੈ।
ਅੰਮ੍ਰਿਤਪਾਲ ਨੇ ਦਿੱਤੇ ਕਈ ਵਿਵਦਿਤ ਬਿਆਨ
ਪੀਟੀਆਈ ਦੀ ਇੱਕ ਰਿਪੋਰਟ ਦੇ ਮੁਤਾਬਕ, ਦੇਸ਼ ਦੀਆਂ ਖੁਫੀਆ ਏਜੰਸੀਆਂ ਨੂੰ ਇਨਪੁਟ ਮਿਲੇ ਹਨ ਕਿ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਅਤੇ ਗੁਰਦੁਆਰਿਆਂ ਦੀ ਵਰਤੋਂ ਹਥਿਆਰਾਂ ਨੂੰ ਸਟੋਰ ਕਰਨ ਅਤੇ ਸੂਬੇ ਵਿੱਚ ਨੌਜਵਾਨਾਂ ਨੂੰ ਆਤਮਘਾਤੀ ਹਮਲਿਆਂ ਲਈ ਤਿਆਰ ਕਰ ਰਿਹਾ ਸੀ। ਇਸ ਮਹੀਨੇ ਦੀ ਸ਼ੁਰੂਆਤ ‘ਚ ਅੰਮ੍ਰਿਤਪਾਲ ਨੇ ਭਾਰਤ ਖਿਲਾਫ ਇਕ ਹੋਰ ਬਿਆਨ ਦੇ ਕੇ ਇਸ ਵਿਵਾਦ ਨੂੰ ਹੋਰ ਹਵਾ ਦੇ ਦਿੱਤੀ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਪੰਜਾਬ ਨੂੰ ਭਾਰਤ ਦਾ ਹਿੱਸਾ ਨਹੀਂ ਮੰਨਦੇ। ਜਦੋਂ ਉਸ ਨੂੰ ਪੁੱਛਿਆ ਗਿਆ ਕਿ ਉਹ ਵਿਦੇਸ਼ ਜਾਣ ਲਈ ਭਾਰਤੀ ਪਾਸਪੋਰਟ ਦੀ ਵਰਤੋਂ ਕਰਦਾ ਹੈ ਤਾਂ ਉਸ ਨੇ ਜਵਾਬ ਦਿੱਤਾ ਕਿ ਪਾਸਪੋਰਟ ਇਕ ਦਸਤਾਵੇਜ਼ ਹੈ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ