AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਅੰਮ੍ਰਿਤਸਰ ‘ਚ 100 ਕਰੋੜ ਦੀ ਜ਼ਮੀਨ ਨੂੰ ਲੈ ਕੇ ਵੱਡਾ ਵਿਵਾਦ, ਦੋ ਧਿਰਾਂ ਆਹਮਣੇ-ਸਾਹਮਣੇ; ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਡੀਐਸਪੀ ਯਾਦਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਪਲਾਟਾਂ ਅਤੇ ਸਾਂਝੇ ਕਾਰੋਬਾਰ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਸਿਆਂ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਮੈਰਿਟ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਅੰਮ੍ਰਿਤਸਰ 'ਚ 100 ਕਰੋੜ ਦੀ ਜ਼ਮੀਨ ਨੂੰ ਲੈ ਕੇ ਵੱਡਾ ਵਿਵਾਦ, ਦੋ ਧਿਰਾਂ ਆਹਮਣੇ-ਸਾਹਮਣੇ; ਪੁਲਿਸ ਨੇ ਸ਼ੁਰੂ ਕੀਤੀ ਜਾਂਚ
lalit-sharma
| Published: 10 May 2026 12:22 PM IST

ਅੰਮ੍ਰਿਤਸਰ ਵਿੱਚ ਇੱਕ ਵੱਡੇ ਜ਼ਮੀਨੀ ਵਿਵਾਦ ਨੇ ਉਸ ਵੇਲੇ ਤਣਾਅਪੂਰਨ ਰੂਪ ਧਾਰ ਲਿਆ ਜਦੋਂ ਦੋ ਧਿਰਾਂ ਵਿਚਾਲੇ ਪਲਾਟਾਂ ਅਤੇ ਸਾਂਝੀ ਜ਼ਮੀਨ ਨੂੰ ਲੈ ਕੇ ਤਕਰਾਰ ਹੋ ਗਈ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਦੋਵੇਂ ਧਿਰਾਂ ਵੱਲੋਂ ਇੱਕ-ਦੂਜੇ ਤੇ ਗੰਭੀਰ ਦੋਸ਼ ਲਗਾਏ ਜਾ ਰਹੇ ਹਨ।

ਮੌਕੇ ‘ਤੇ ਪਹੁੰਚੇ ਡੀਐਸਪੀ ਯਾਦਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋਵਾਂ ਧਿਰਾਂ ਵਿਚਾਲੇ ਪਲਾਟਾਂ ਅਤੇ ਸਾਂਝੇ ਕਾਰੋਬਾਰ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋਵੇਂ ਪਾਸਿਆਂ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਮੈਰਿਟ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਨੇ ਕਿਹਾ ਕਿ ਪੁਲਿਸ ਨੂੰ 112 ਤੇ ਕਾਲ ਰਾਹੀਂ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਤੁਰੰਤ ਮੌਕੇ ਤੇ ਪਹੁੰਚੀ। ਉਨ੍ਹਾਂ ਦੱਸਿਆ ਕਿ ਜਖ਼ਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਸਾਰੇ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਮੌਕੇ ਪੀੜਤ ਧਿਰ ਨਾਲ ਸਬੰਧਤ ਹਰਿੰਦਰ ਸਿੰਘ ਢਿੱਲੋਂ, ਜੋ ਆਪਣੇ ਆਪ ਨੂੰ ਹੋਲੀ ਸਿਟੀ ਕਾਲੋਨੀ ਦਾ ਮਾਲਕ ਅਤੇ ਡਿਵੈਲਪਰ ਦੱਸ ਰਿਹਾ ਸਨ। ਉਨ੍ਹਾਂ ਨੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਇਹ ਕਰੀਬ 40 ਏਕੜ ਜ਼ਮੀਨ ਦਾ ਮਾਮਲਾ ਹੈ। ਜਿਸ ਵਿੱਚ ਉਨ੍ਹਾਂ ਦੀ 50 ਫ਼ੀਸਦੀ ਹਿੱਸੇਦਾਰੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸਾਲ 2000 ਵਿੱਚ ਇਹ ਜ਼ਮੀਨ ਸਾਂਝੇ ਤੌਰ ਤੇ ਖਰੀਦੀ ਗਈ ਸੀ, ਪਰ ਹੁਣ ਕੁਝ ਲੋਕ ਗਲਤ ਦਸਤਾਵੇਜ਼ਾਂ ਅਤੇ ਐਨਓਸੀ ਦੇ ਆਧਾਰ ਤੇ ਇਸ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਧਰਨੇ ਤੋਂ ਹਟਾਉਣ ਦੀ ਜ਼ਬਰਦਸਤੀ ਕੋਸ਼ਿਸ਼

ਹਰਿੰਦਰ ਸਿੰਘ ਢਿੱਲੋਂ ਨੇ ਇਲਜ਼ਾਮ ਲਗਾਇਆ ਕਿ ਉਹ ਆਪਣੇ ਪਰਿਵਾਰ ਸਣੇ ਪਿਛਲੇ ਕਈ ਦਿਨਾਂ ਤੋਂ ਸ਼ਾਂਤਮਈ ਢੰਗ ਨਾਲ ਧਰਨੇ ਤੇ ਬੈਠੇ ਹੋਏ ਸਨ, ਪਰ ਉਨ੍ਹਾਂ ਨੂੰ ਜ਼ਬਰਦਸਤੀ ਹਟਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਕੁਝ ਅਣਪਛਾਤੇ ਲੋਕਾਂ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਧੱਕਾ-ਮੁੱਕੀ ਅਤੇ ਕੁੱਟਮਾਰ ਕੀਤੀ। ਉਨ੍ਹਾਂ ਦੇ ਮੁਤਾਬਕ, ਉਨ੍ਹਾਂ ਦੇ ਪੁੱਤਰ, ਬੇਟੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਵੀ ਸੱਟਾਂ ਲੱਗੀਆਂ ਹਨ।

ਢਿੱਲੋਂ ਨੇ ਇਹ ਵੀ ਇਲਜ਼ਾਮ ਲਗਾਇਆ ਕਿ ਪੂਰੇ ਮਾਮਲੇ ਵਿੱਚ ਕੁਝ ਪ੍ਰਭਾਵਸ਼ਾਲੀ ਲੋਕ ਅਤੇ ਪ੍ਰਾਪਰਟੀ ਕਾਰੋਬਾਰ ਨਾਲ ਜੁੜੇ ਵਿਅਕਤੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਕੀਮਤ ਕਰੀਬ 100 ਕਰੋੜ ਰੁਪਏ ਹੈ ਅਤੇ ਇਸ ਤੇ ਕਬਜ਼ਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸਾਰੀ ਘਟਨਾ ਦੀ ਵੀਡੀਓ ਅਤੇ ਸੀਸੀਟੀਵੀ ਰਿਕਾਰਡਿੰਗ ਉਨ੍ਹਾਂ ਕੋਲ ਮੌਜੂਦ ਹੈ।

ਪੀੜਤ ਪਰਿਵਾਰ ਦੀ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ

ਪੀੜਤ ਪਰਿਵਾਰ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਕੋਲੋਂ ਸੁਰੱਖਿਆ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜਾਨ ਦਾ ਖਤਰਾ ਹੈ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੇ ਆਧਾਰ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Follow Us
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ
ਪੰਜਾਬ ਦੇ 3 ਕਰੋੜ ਲੋਕ AAP ਦੇ ਨਾਲ ਖੜੇ... ਗਲਤਫਹਿਮੀ ਫੈਲਾਉਣ ਦੀ ਕੋਸ਼ਿਸ਼ ਨਾ ਕਰੇ BJP: ਅਮਨ ਅਰੋੜਾ...